ਭਾਰਤ (India) ਅਤੇ ਪਾਕਿਸਤਾਨ (Pakistan) ਵਿਚਕਾਰ ਅੰਤਰਰਾਸ਼ਟਰੀ ਸਰਹੱਦ ਉੱਤੇ ਸੋਮਵਾਰ ਨੂੰ ਈਦ ਮੌਕੇ ਸੀਮਾ ਸੁਰੱਖਿਆ ਬਲ (ਬੀਐਸਐਫ) ਅਤੇ ਪਾਕਿਸਤਾਨ ਰੇਂਜਰਾਂ ਵਿਚਕਾਰ ਮਠਿਆਈਆਂ ਦਾ ਕੋਈ ਰਵਾਇਤੀ ਆਦਾਨ-ਪ੍ਰਦਾਨ ਨਹੀਂ ਹੋਇਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।
ਜੰਮੂ-ਕਸ਼ਮੀਰ ਤੋਂ ਆਰਟੀਕਲ 370 ਨੂੰ ਹਟਾਉਣ ਦੇ ਮੋਦੀ ਸਰਕਾਰ ਦੇ ਫੈਸਲੇ ਦੇ ਮੱਦੇਨਜ਼ਰ, ਪਾਕਿਸਤਾਨ ਵੱਲੋਂ ਇਕਤਰਫ਼ਾ ਢੰਗ ਨਾਲ ਭਾਰਤ ਨਾਲ ਕੂਟਨੀਤਕ ਸੰਬੰਧਾਂ ਤੋੜ ਲੈਣ ਉੱਤੇ ਈਦ 'ਤੇ ਮਠਿਆਈਆਂ ਦਾ ਆਦਾਨ-ਪ੍ਰਦਾਨ ਨਾ ਹੋਣ ਵਜੋਂ ਵੇਖਿਆ ਜਾ ਰਿਹਾ ਹੈ।
ਅਧਿਕਾਰੀਆਂ ਨੇ ਕਿਹਾ ਕਿ ਪਾਕਿਸਤਾਨੀ ਪੱਖ ਨੇ ਜੰਮੂ, ਪੰਜਾਬ, ਰਾਜਸਥਾਨ ਅਤੇ ਗੁਜਰਾਤ ਵਿੱਚ ਅੰਤਰਰਾਸ਼ਟਰੀ ਸਰਹੱਦ ਨਾਲ ਬੀਐਸਐਫ਼ ਦੀਆਂ ਮਠਿਆਈਆਂ ਅਤੇ ਵਧਾਈ ਦੇਣ ਦੀ ਪਹਿਲ ਉੱਤੇ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ। ਇਸ ਸਬੰਧ ਵਿਚ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਸੋਮਵਾਰ ਨੂੰ ਈਦ ਉਲ ਅਜ਼ਹਾ ਮੌਕੇ ਰਵਾਇਤੀ ਪ੍ਰੋਗਰਾਮ ਨਹੀਂ ਹੋਇਆ।
ਤਿੰਨ ਹਜ਼ਾਰ ਕਿਲੋਮੀਟਰ ਤੋਂ ਜ਼ਿਆਦਾ ਲੰਬੀ ਇਸ ਸਰਹੱਦ 'ਤੇ ਤਾਇਨਾਤ ਦੋਵਾਂ ਦੇਸ਼ਾਂ ਦੇ ਨਿਗਰਾਨੀ ਬਲ ਈਦ, ਹੋਲੀ, ਦੀਵਾਲੀ ਅਤੇ ਦੋਵਾਂ ਦੇਸ਼ਾਂ ਦੇ ਰਾਸ਼ਟਰੀ ਤਿਉਹਾਰਾਂ ਮੌਕੇ ਇਕ ਦੂਜੇ ਨੂੰ ਮਠਿਆਈਆਂ ਭੇਟ ਕਰਦੇ ਹਨ।