ਜੰਮੂ ਕਸ਼ਮੀਰ ਦੀ ਸਥਿਤੀ 'ਤੇ ਬੋਲਦਿਆਂ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਕਿ ਹਰ ਕਸ਼ਮੀਰੀ ਦੀ ਜ਼ਿੰਦਗੀ ਸਾਡੇ ਲਈ ਕੀਮਤੀ ਹੈ। ਅਸੀਂ ਘਾਟੀ ਦੇ ਕਿਸੇ ਵੀ ਵਿਅਕਤੀ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੁੰਦੇ। ਉਨ੍ਹਾਂ ਕਿਹਾ ਕਿ ਇੱਥੇ ਨਾਗਰਿਕਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ, ਸਿਰਫ ਕੁਝ ਲੋਕ ਜੋ ਹਿੰਸਾ ਫੈਲਾਉਣ ਦੀ ਕੋਸ਼ਿਸ਼ ਕਰ ਰਹੇ ਸਨ, ਜ਼ਖ਼ਮੀ ਹੋਏ ਹਨ ਅਤੇ ਨਾਲ ਹੀ ਉਨ੍ਹਾਂ ਦੀ ਕਮਰ ਦੇ ਹੇਠਾਂ ਸੱਟਾਂ ਲੱਗੀਆਂ ਹਨ।
J&K Governor Satyapal Malik: Every Kashmiri life is valuable to us, we don't want loss of even a single life. There has been no civilian casualty, only the few who got violent are injured,they also have below the waist injuries. pic.twitter.com/JIFJcBfKyU
— ANI (@ANI) August 28, 2019
ਰਾਜਪਾਲ ਸੱਤਿਆਪਾਲ ਮਲਿਕ ਨੇ ਅੱਗੇ ਕਿਹਾ ਕਿ ਅੱਜ ਜੰਮੂ-ਕਸ਼ਮੀਰ ਪ੍ਰਸ਼ਾਸਨ ਵਿੱਚ 50,000 ਨੌਕਰੀਆਂ ਦਾ ਐਲਾਨ ਕੀਤਾ ਗਿਆ ਹੈ, ਅਸੀਂ ਨੌਜਵਾਨਾਂ ਨੂੰ ਪੂਰੇ ਜੋਸ਼ ਨਾਲ ਇਸ ਵਿੱਚ ਸ਼ਾਮਲ ਹੋਣ ਦੀ ਅਪੀਲ ਕਰਾਂਗੇ ਅਤੇ ਆਉਣ ਵਾਲੇ 2-3 ਮਹੀਨਿਆਂ ਵਿੱਚ ਅਸੀਂ ਇਨ੍ਹਾਂ ਅਸਾਮੀਆਂ ਨੂੰ ਭਰ ਦੇਵਾਂਗੇ।
ਉਨ੍ਹਾਂ ਕਿਹਾ ਕਿ ਅਸੀਂ ਕਸ਼ਮੀਰ ਦੇ ਕੁਪਵਾੜਾ ਅਤੇ ਹੰਦਵਾੜਾ ਜ਼ਿਲ੍ਹਿਆਂ ਵਿੱਚ ਮੋਬਾਈਲ ਫ਼ੋਨ ਸੰਪਰਕ ਸ਼ੁਰੂ ਕਰ ਰਹੇ ਹਾਂ, ਜਲਦੀ ਹੀ ਅਸੀਂ ਹੋਰ ਜ਼ਿਲ੍ਹਿਆਂ ਵਿੱਚ ਵੀ ਸੰਪਰਕ ਸ਼ੁਰੂ ਕਰਾਂਗੇ। ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਕਿ ਅਸੀਂ ਇਕ ਵੀ ਵਿਅਕਤੀ ਨੂੰ ਮਰਨ ਨਹੀਂ ਦਿੱਤਾ। ਕਸ਼ਮੀਰ ਬਾਰੇ ਕਈ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਕਸ਼ਮੀਰ ਵਿੱਚ ਦਵਾਈਆਂ ਦੀ ਕੋਈ ਘਾਟ ਨਹੀਂ ਸੀ। ਮਰੀਜ਼ਾਂ ਨੂੰ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਰਾਜਪਾਲ ਨੇ ਦਾਅਵਾ ਕੀਤਾ ਕਿ ਜੰਮੂ-ਕਸ਼ਮੀਰ ਵਿੱਚ ਸਥਿਤੀ ਆਮ ਹੈ।
ਇਸ ਤੋਂ ਪਹਿਲਾਂ ਅੱਜ ਸਰਕਾਰ ਨੇ ਦੋ ਕੇਂਦਰੀ ਸ਼ਾਸਤ ਪ੍ਰਦੇਸ਼ਾਂ- ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਵਿਕਾਸ, ਸਮਾਜਿਕ ਅਤੇ ਆਰਥਿਕ ਮੁੱਦਿਆਂ ਨੂੰ ਵੇਖਣ ਲਈ ਬੁੱਧਵਾਰ ਨੂੰ ਮੰਤਰੀਆਂ ਦਾ ਸਮੂਹ (ਜੀਓਐਮ) ਬਣਾਇਆ। ਜੰਮੂ-ਕਸ਼ਮੀਰ ਅਤੇ ਲੱਦਾਖ 31 ਅਕਤੂਬਰ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਹੋਂਦ ਵਿੱਚ ਆਉਣਗੇ। ਕੇਂਦਰ ਨੇ 5 ਅਗਸਤ ਨੂੰ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ - ਜੰਮੂ ਕਸ਼ਮੀਰ ਅਤੇ ਲੱਦਾਖ ਵਿੱਚ ਵੰਡਣ ਦਾ ਫ਼ੈਸਲਾ ਕੀਤਾ ਸੀ ਜਿਸ ਵਿੱਚ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਪ੍ਰਾਪਤ ਧਾਰਾ 370 ਦੀਆਂ ਬਹੁਤੀਆਂ ਧਾਰਾਵਾਂ ਨੂੰ ਖਾਰਜ ਕਰ ਦਿੱਤਾ ਗਿਆ ਸੀ।