ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤੇਲੰਗਾਨਾ ਪੁਲਿਸ ਮੁਕਾਬਲੇ ਦੀ ਜਾਂਚ ਕਰਨਗੇ ਸੁਪਰੀਮ ਕੋਰਟ ਦੇ 3 ਜੱਜ

ਤੇਲੰਗਾਨਾ ਪੁਲਿਸ ਮੁਕਾਬਲੇ ਦੀ ਜਾਂਚ ਕਰਨਗੇ ਸੁਪਰੀਮ ਕੋਰਟ ਦੇ 3 ਜੱਜ

ਸੁਪਰੀਮ ਕੋਰਟ ਨੇ ਵੀਰਵਾਰ ਨੂੰ ਤੇਲੰਗਾਨਾ ’ਚ ਵੈਟਰਨਰੀ ਡਾਕਟਰ ਨਾਲ ਸਮੂਹਕ ਬਲਾਤਕਾਰ ਤੇ ਕਤਲ ਦੇ ਮਾਮਲੇ ਦੇ ਚਾਰੇ ਮੁਲਜ਼ਮਾਂ ਮੁਹੰਮਦ ਆਰਿਫ਼, ਜੋਲੂ ਸ਼ਿਵਾ, ਜੋਲੂ ਨਵੀਨ ਤੇ ਚਿੰਤਾਕੁੰਤਾ ਚੇਨਾਕੇਸ਼ਵੁੱਲੂ ਦੇ ਇੱਕ ਪੁਲਿਸ ਮੁਕਾਬਲੇ ’ਚ ਮਾਰੇ ਜਾਣ ਦੀ ਘਟਨਾ ਨਾਲ ਸਬੰਧਤ ਮਾਮਲੇ ਦੀ ਸੁਣਵਾਈ ਦੌਰਾਨ ਚੀਫ਼ ਜਸਟਿਸ ਐੱਸਏ ਬੋਬੜੇ ਨੇ ਕਿਹਾ ਕਿ ਅਸੀਂ ਵਿਚਾਰ ਕਰ ਰਹੇ ਹਾਂ ਕਿ ਇਸ ਮੁਕਾਬਲੇ ਦੀ ਇੱਕ ਆਜ਼ਾਦਾਨਾ ਜਾਂਚ ਹੋਵੇ।

 

 

ਇਸ ’ਤੇ ਤੇਲੰਗਾਨਾ ਪੁਲਿਸ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਅਦਾਲਤ ਨੇ ਸੁਪਰੀਮ ਕੋਰਟ ਦੇ ਮਾਮਲੇ ਦੀ ਜਾਂਚ ਦੀ ਨਿਗਰਾਨੀ ਲਈ ਸੇਵਾ–ਮੁਕਤ ਜਸਟਿਸ ਨੂੰ ਪਹਿਲਾਂ ਨਿਯੁਕਤ ਕੀਤਾ ਹੈ ਤੇ ਇੱਕ ਜੱਜ ਜਾਂਚ ਨਹੀਂ ਕਰ ਸਕਦੇ ਹਨ।

 

 

ਸੁਪਰੀਮ ਕੋਰਟ ਨੇ ਤੇਲੰਗਾਨਾ ਦੇ ਇਸ ਮੁਕਾਬਲੇ ਦੀ ਜਾਂਚ ਕਰਨ ਲਈ ਤਿੰਨ–ਮੈਂਬਰੀ ਨਿਆਂਇਕ ਜਾਂਚ ਦਾ ਹੁਕਮ ਦਿੱਤਾ ਹੈ, ਜਿਸ ਦੀ ਅਗਵਾਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਵੀਐੱਸ ਸਿਰਪੁਰਕਰ ਕਰਨਗੇ। ਦੇਸ਼ ਦੀ ਸਰਬਉੱਚ ਅਦਾਲਤ ਨੇ ਕਿਹਾ ਹੈ ਕਿ ਇਸ ਅਦਾਲਤ ਦੇ ਅਗਲੇ ਹੁਕਮ ਤੱਕ ਕੋਈ ਹੋਰ ਅਦਾਲਤ ਜਾਂ ਅਥਾਰਟੀ ਇਸ ਮਾਮਲੇ ’ਚ ਪੁੱਛਗਿੱਛ ਨਹੀਂ ਕਰੇਗੀ।

 

 

ਸੁਪਰੀਮ ਕੋਰਟ ਨੇ ਕੱਲ੍ਹ ਬੁੱਧਵਾਰ ਨੂੰ ਕਿਹਾ ਸੀ ਕਿ ਉਹ ਇਸ ਮਾਮਲੇ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਸਾਬਕਾ ਜੱਜ ਨੂੰ ਨਿਯੁਕਤ ਕਰਨ ਬਾਰੇ ਵਿਚਾਰ ਕਰ ਰਹੀ ਹੈ। ਚੀਫ਼ ਜਸਟਿਸ ਐੱਸਏ ਬੋਬੜੇ ਦੀ ਅਗਵਾਈ ਹੇਠਲੇ ਬੈਂਚ ਨੇ ਕਿਹਾ ਕਿ ਅਸੀਂ ਇਸ ਤੱਥ ਪ੍ਰਤੀ ਸੁਚੇਤ ਹਾਂ ਕਿ ਤੇਲੰਗਾਨਾ ਹਾਈ ਕੋਰਟ ਨੇ ਇਸ ਘਟਨਾ ਦਾ ਨੋਟਿਸ ਲਿਆ ਹੈ।

 

 

ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਸਿਰਫ਼ ਇਹੋ ਚਾਹੁੰਦੀ ਹੈ ਕਿ ਸੁਪਰੀਮ ਕੋਰਟ ਦੇ ਦਿੱਲੀ ਵਿਖੇ ਰਹਿਣ ਵਾਲੇ ਕਿਸੇ ਸਾਬਕਾ ਜੱਜ ਨੂੰ ਇਸ ਮਾਮਲੇ ਦੀ ਜਾਂਚ ਕਰਨੀ ਚਾਹੀਦੀ ਹੈ। ਸਾਡਾ ਪ੍ਰਸਤਾਵ ਸੁਪਰੀਮ ਕੋਰਟ ਦੇ ਕਿਸੇ ਸਾਬਕਾ ਜੱਜ ਨੂੰ ਇਸ ਮਾਮਲੇ ਦੀ ਜਾਂਚ ਲਈ ਨਿਯੁਕਤ ਕਰਨ ਦਾ ਹੈ। ਉਹ ਜੱਜ ਦਿੱਲੀ ’ਚ ਰਹਿ ਕੇ ਕੰਮ ਕਰੇਗਾ।

 

 

ਬੈਂਚ ਨੇ ਇਸ ਦੇ ਨਾਲ ਇਸ ਮੁਕਾਬਲੇ ਦੀ ਵਿਸ਼ੇਸ਼ ਜਾਂਚ ਟੀਮ (SIT) ਤੋਂ ਆਜ਼ਾਦਾਨਾ ਜਾਂਚ ਕਰਵਾਉਣ ਲਈ ਦਾਇਰ ਜਨਹਿਤ ਪਟੀਸ਼ਨਾਂ ਨੂੰ ਵੀਰਵਾਰ ਲਈ ਸੂਚੀਬੱਧ ਕਰ ਦਿੱਤਾ ਸੀ। ਤੇਲੰਗਾਨਾ ਸਰਕਾਰ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਤੇ ਵਕੀਲ ਕ੍ਰਿਸ਼ਾਂਕ ਕੁਮਾਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਇਸ ਪੁਲਿਸ ਮੁਕਾਬਲੇ ਨਾਲ ਸਬੰਧਤ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਹੈ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three judges to investigate Telangana Police Encounter