ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੁਧਿਆਣਾ `ਚ ਸਥਾਪਤ ਹੋਣਗੇ ਤਿੰਨ ਮੈਗਾ ਲੋਜਿਸਟਿਕ ਪਾਰਕ

ਲੁਧਿਆਣਾ `ਚ ਸਥਾਪਤ ਹੋਣਗੇ ਤਿੰਨ ਮੈਗਾ ਲੋਜਿਸਟਿਕ ਪਾਰਕ

ਲੁਧਿਆਣਾ ਜਿ਼ਲ੍ਹੇ `ਚ 3 ਮੈਗਾ ਲੋਜਿਸਟਿਕ ਪਾਰਕ ਸਥਾਪਤ ਕੀਤੀਆਂ ਜਾਣਗੀਆਂ। ਇਹ ਤਿੰਨੋਂ ਮੈਗਾ ਲੋਜਿਸਟਿਕ ਪਾਰਕਾਂ ਪਿੰਡ ਕਿਲ੍ਹਾ ਰਾਏਪੁਰ `ਚ ਸਥਾਪਤ ਕੀਤੀਆਂ ਜਾਣਗੀਆਂ। ਇਹ ਪਾਰਕਾਂ `ਚ ਅਡਾਨੀ ਗਰੁੱਪ ਵੱਲੋਂ ਮਲਟੀਮਾਡਲ ਲੋਜਿਸਟਿਕਸ ਪਾਰਕ, ਪੰਜਾਬ ਲੋਜਿਸਟਿਕਸ ਇਨਫਰਾਸਟਰੱਕਚਰ ਲਿਮਿਟਡ ਵੱਲੋਂ ਅਤੇ ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ ਇੱਕ-ਇੱਕ ਪਾਰਕ ਸ਼ਾਮਲ ਹਨ। ਇਹ ਐਲਾਨ ਸਥਾਨਕ ਹੋਟਲ ਪਾਰਕ ਪਲਾਜ਼ਾ `ਚ ਪੰਜਾਬ ਲੋਜਿਸਟਿਕ ਕੰਨਕਲੇਵ-2018 ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੇ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕੀਤਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਜਿਸਟਿਕ ਵਿਕਾਸ ਨੂੰ ਸੂਬੇ ਦੇ ਸਨਅਤੀ ਵਿਕਾਸ ਲਈ ਰੀੜ੍ਹ ਦੀ ਹੱਡੀ ਮੰਨਦੀ ਹੈ, ਜਿਸ ਨੂੰ ਕਿਸੇ ਵੀ ਹੀਲੇ ਅਣਗੌਲਿਆ ਨਹੀਂ ਕੀਤਾ ਜਾ ਸਕਦਾ। 


ਉਨ੍ਹਾਂ ਕਿਹਾ ਕਿ ਬਿਮਾਰ ਸਨਅਤਾਂ ਨੂੰ ਮੁੜ ਜੀਵਤ ਕਰਨ ਲਈ ਜਲਦ ਹੀ ਇੱਕ ਯਕਮੁਸ਼ਤ ਨੀਤੀ (ਵਨ ਟਾਈਮ ਸੈਟਲਮੈਂਟ ਸਕੀਮ) ਲਿਆਂਦੀ ਜਾ ਰਹੀ ਹੈ, ਜਿਸ ਬਾਰੇ ਅਗਾਮੀ ਕੈਬਨਿਟ ਮੀਟਿੰਗ ਵਿੱਚ ਵਿਚਾਰ ਕੀਤਾ ਜਾਵੇਗਾ। 

 

ਇਸ ਮੌਕੇ ਉਦਯੋਗ ਅਤੇ ਵਣਜ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਕੇਸ਼ ਕੁਮਾਰ ਵਰਮਾ ਅਤੇ ਵਿਭਾਗ ਦੇ ਨਿਰਦੇਸ਼ਕ ਡੀ ਪੀ ਐੱਸ ਖਰਬੰਦਾ ਨੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੀਆਂ ਸਨਅਤਾਂ ਨੂੰ ਲੋਜਿਸਟਿਕ ਕੀਮਤ 14 ਫੀਸਦੀ ਪੈਂਦੀ ਹੈ, ਜਦਕਿ ਚੀਨ `ਚ ਇਹ ਕੀਮਤ 10 ਫੀਸਦੀ ਹੈ। ਵਿਭਾਗ ਵੱਲੋਂ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਅਗਾਮੀ 5 ਸਾਲਾਂ `ਚ ਇਹ ਕੀਮਤ ਘਟਾ ਕੇ 5-7 ਫੀਸਦੀ ਕਰ ਦਿੱਤੀ ਜਾਵੇੇ। 


ਸਮਾਗਮ ਨੂੰ ਕੇਂਦਰੀ ਵਣਜ ਅਤੇ ਉਦਯੋਗ ਮੰਤਰਾਲੇ ਦੇ ਲੋਜਿਸਟਿਕ ਡਵੀਜਨ ਦੇ ਡਾਇਰੈਕਟਰ ਐੱਸ ਕੇ ਅਹੀਰਵਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਵਿਭਾਗ ਵੱਲੋਂ 14 ਸਨਅਤਕਾਰਾਂ ਨਾਲ 869 ਕਰੋੜ ਦੇ ਸਮਝੌਤੇ ਵੀ ਸਹੀਬੱਧ ਕੀਤੇ ਗਏ।
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:THREE MEGA LOGISTICS PARKS TO COME UP IN LUDHIANA DISTRICT