ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੁਪਵਾੜਾ ’ਚ ਅੱਤਵਾਦੀਆਂ ਨਾਲ ਮੁਕਾਬਲੇ ’ਚ ਤਿੰਨ ਸੁਰੱਖਿਆ ਬਲ ਸ਼ਹੀਦ

ਜੰਮੂ–ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਸ਼ੁੱਕਰਵਾਰ ਨੂੰ ਮੁਕਾਬਲੇ ਚ ਘੱਟੋ ਘੱਟ ਤਿੰਨ ਸੁਰੱਖਿਆ ਬਲ ਸ਼ਹੀਦ ਹੋ ਗਏ। ਇਹ ਅੱਤਵਾਦੀ ਇੱਕ ਘਰ ਚ ਲੁਕੇ ਹੋਏ ਸਨ।

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਫ਼ੌਜ ਦੇ ਸੀਨੀਅਰ ਅਧਿਕਾਰੀਆਂ ਨੂੰ ਜੰਮੂ–ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਚ ਅੱਤਵਾਦੀਆਂ ਦੀ ਮੌਜੂਦਗੀ ਦੀ ਖੂਫੀਆ ਜਾਣਕਾਰੀ ਮਿਲੀ ਸੀ। ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਕੁਪਵਾੜਾ ਜ਼ਿਲ੍ਹੇ ਦੇ ਬਾਬਾਗੁੰਡ ਇਲਾਕੇ ਚ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਸੀ।

 

ਉਨ੍ਹਾਂ ਅੰਗੇ ਦਸਿਆ ਕਿ ਤਲਾਸ਼ੀ ਮੁਹਿੰਮ ਦੌਰਾਨ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਤੇ ਗੋਲਾਬਾਰੀ ਸ਼ੁਰੂ ਕਰ ਦਿੱਤੀ ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ।

 

ਅਧਿਕਾਰੀਆਂ ਨੇ ਅੱਗੇ ਦਸਿਆ ਕਿ ਦਿਨ ਚ ਕਈ ਵਾਰ ਰੁਕ–ਰੁਕ ਕੇ ਗੋਲਾਬਾਰੀ ਹੋਈ ਪਰ ਜਿਵੇਂ ਹੀ ਸੁਰਖਿਆ ਬਲ ਘਰ ਵੱਲ ਵਧੇ ਤਾਂ ਅੱਤਵਾਦੀਆਂ ਨੇ ਮੁੜ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ।

 

ਗੋਲੀਆਂ ਚਲਾਉਣ ਵਾਲੇ ਅੱਤਵਾਦੀ ਇਸੇ ਘਰ ਚ ਲੁਕੇ ਹੋਏ ਸਨ। ਅਧਿਕਾਰੀ ਨੇ ਅੱਗੇ ਦਸਿਆ ਕਿ ਗੋਲੀਬਾਰੀ ਚ ਤਿੰਨ ਸੁਰੱਖਿਆ ਬਲ ਸ਼ਹੀਦ ਹੋ ਗਏ ਹਨ। ਇਸ ਦੌਰਾਨ ਮੁਕਾਬਲੇ ਵਾਲੀ ਥਾਂ ਤੇ ਸੁਰੱਖਿਆ ਬਲਾਂ ਅਤੇ ਨੌਜਵਾਨਾਂ ਦੇ ਇਕ ਗਰੁੱਪ ਵਿਚਾਲੇ ਟਕਰਾਅ ਹੋ ਗਿਆ ਜਿਸ ਵਿਚ ਚਾਰ ਲੋਕ ਜ਼ਖ਼ਮੀ ਹੋ ਗਏ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three security forces Martyr in Kupwara with militants