ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 3 ਅੱਤਵਾਦੀਆਂ ਦਾ ਖਾਤਮਾ

ਕਸ਼ਮੀਰ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 3 ਅੱਤਵਾਦੀਆਂ ਦਾ ਖਾਤਮਾ

ਪੂਰੀ ਦੁਨੀਆ ਇਸ ਵੇਲੇ ਕੋਰੋਨਾ ਵਾਇਰਸ ਦੀ ਮਹਾਮਾਰੀ ਨਾਲ ਜੂਝ ਰਹੀ ਹੈ ਪਰ ਅੱਤਵਾਦਾ ਜੰਮੂ–ਕਸ਼ਮੀਰ ’ਚ ਆਪਣੇ ਨਾਪਾਕ ਇਰਾਦਿਆਂ ਨੂੰ ਅੰਜਾਮ ਦੇਣ ਦੇ ਚੱਕਰ ’ਚ ਲੱਗੇ ਹੋਏ ਹਨ। ਅੱਜ ਸਨਿੱਚਰਵਾਰ ਨੂੰ ਜੰਮੂ–ਕਸ਼ਮੀਰ ਦੇ ਪੁਲਾਵਾਮਾ ਜ਼ਿਲ੍ਹੇ ’ਚ ਅਵਾਂਤੀਪੁਰਾ ਦੇ ਗੋਰੀਪੁਰਾ ਇਲਾਕੇ ’ਚ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

 

 

ਇੱਥੇ ਵਰਨਣਯੋਗ ਹੈ ਕਿ ਕਸ਼ਮੀਰ ਵਾਦੀ ’ਚ ਲੌਕਡਾਊਨ ਦੌਰਾਨ ਹੁਣ ਤੱਕ 21 ਅੱਤਵਾਦੀ ਮਾਰੇ ਜਾ ਚੁੱਕੇ ਹਨ। ਅੱਮ ਸੁਰੱਖਿਆ ਬਲਾਂ ਨੇ ਘੇਰਾ ਪਾ ਕੇ ਦੋ ਅਣਪਛਾਤੇ ਅੱਤਵਾਦੀਆਂ ਤੇ ਉਨ੍ਹਾਂ ਦੇ ਇੱਕ ਸਹਿਯੋਗੀ ਨੂੰ ਮਾਰ ਮੁਕਾਇਆ।

 

 

ਇਲਾਕੇ ’ਚ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਹਾਲੇ ਵੀ ਜਾਰੀ ਹੈ। ਇਸ ਤੋਂ ਪਹਿਲਾਂ ਅੱਤਵਾਦੀਆਂ ਦੀ ਮੌਜੂਦਗੀ ਦੀ ਖ਼ਬਰ ਮਿਲਦਿਆਂ ਹੀ ਸੁਰੱਖਿਆ ਬਲਾਂ ਨੇ ਤਲਾਸ਼ੀ ਮੁਹਿੰਮ ਵਿੱਢੀ ਸੀ, ਤਦ ਇੱਕ ਘਰ ਅੰਦਰ ਕੁਝ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

 

 

ਗੋਲੀਬਾਰੀ ਦੀ ਆਵਾਜ਼ ਤੋਂ ਹੀ ਲੋਕਾਂ ਨੈ ਅੰਦਾਜ਼ਾ ਲਾਇਆ ਕਿ ਘਰ ਅੰਦਰ ਦੋ ਤੋਂ ਤਿੰਨ ਅੱਤਵਾਦੀ ਲੁਕੇ ਹੋਏ ਸਨ। ਫ਼ੌਜੀ ਜਵਾਨਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ। ਇਸੇ ਦੌਰਾਨ ਮੁਕਾਬਲਾ ਸ਼ੁਰੂ ਹੋ ਗਿਆ।

 

 

ਸੁਰੱਖਿਆ ਬਲਾਂ ਨੂੰ ਖ਼ਦਸ਼ਾ ਸੀ ਕਿ ਇੱਥੇ ਦੋ ਤੋਂ ਤਿੰਨ ਅੱਤਵਾਦੀ ਫਸੇ ਹੋਏ ਹਨ। ਉਨ੍ਹਾਂ ਦਾ ਖ਼ਦਸ਼ਾ ਸੱਚ ਸਿੱਧ ਹੋਇਆ।

 

 

ਆਖ਼ਰ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਤੇ ਉਨ੍ਹਾਂ ਦੇ ਇੱਕ ਚੇਲੇ ਦਾ ਖਾਤਮਾ ਕਰ ਦਿੱਤਾ। ਪੁਲਿਸ ਨੂੰ ਸ਼ੱਕ ਹੈ ਕਿ ਹਾਲੇ ਵੀ ਇਸ ਇਲਾਕੇ ’ਚ ਹੋਰ ਅੱਤਵਾਦੀ ਲੁਕੇ ਹੋ ਸਕਦੇ ਹਨ।

 

 

ਇਸੇ ਲਈ ਇਹ ਖ਼ਬਰ ਲਿਖੇ ਜਾਣ ਤੱਕ ਵੀ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ ਚੱਲ ਰਹੀ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three Terrorists Eliminated in Kashmir Enclonter with Security Forces