ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ਦੇ ਨਗਰੋਟਾ 'ਚ 3 ਅੱਤਵਾਦੀ ਢੇਰ

ਜੰਮੂ-ਸ੍ਰੀਨਗਰ ਹਾਈਵੇਅ 'ਤੇ ਨਗਰੋਟਾ ਵਿਖੇ ਸੀਆਰਪੀਐਫ ਚੌਕੀ ਨੇੜੇ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ਤੋਂ ਬਾਅਦ ਜਵਾਬੀ ਕਾਰਵਾਈ 'ਚ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਮਾਰ ਦਿੱਤਾ। ਹਾਲਾਂਕਿ ਇਸ ਗੋਲੀਬਾਰੀ 'ਚ ਸੀਆਰਪੀਐਫ ਦਾ ਇੱਕ ਜਵਾਨ ਵੀ ਜ਼ਖਮੀ ਹੋਇਆ ਹੈ।
 

 

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਅੱਤਵਾਦੀਆਂ ਦੀ ਸਾਜਿਸ਼ ਆਤਮਘਾਤੀ ਹਮਲਾ ਕਰਨ ਦੀ ਸੀ। ਅੱਤਵਾਦੀ ਟਰੱਕ 'ਚ ਲੁਕ ਕੇ ਘਾਟੀ 'ਚ ਦਾਖਲ ਹੋਣ ਦੀ ਕੋਸ਼ਿਸ਼ 'ਚ ਸਨ। ਉਹ ਕਸ਼ਮੀਰ 'ਚ ਦਾਖਲ ਹੋਣਾ ਚਾਹੁੰਦੇ ਸਨ। ਹੁਣ ਤੱਕ 3 ਅੱਤਵਾਦੀ ਮਾਰੇ ਜਾ ਚੁੱਕੇ ਹਨ। ਫਿਲਹਾਲ ਸਰਚ ਮੁਹਿੰਮ ਜਾਰੀ ਹੈ ਅਤੇ ਆਸਪਾਸ ਦੇ ਇਲਾਕਿਆਂ 'ਚ ਫੌਜ ਗਸ਼ਤ ਕਰ ਰਹੀ ਹੈ। 

 

 

ਜੰਮੂ-ਸ੍ਰੀਨਗਰ ਹਾਈਵੇਅ 'ਤੇ ਆਵਾਜਾਈ ਬੰਦ ਕਰ ਦਿੱਤੀ ਗਈ ਹੈ। ਜੰਮੂ ਕਸ਼ਮੀਰ ਪੁਲਿਸ ਦੇ ਆਈਜੀ ਮੁਕੇਸ਼ ਸਿੰਘ ਦਾ ਕਹਿਣਾ ਹੈ ਕਿ ਇਲਾਕੇ 'ਚ 4 ਤੋਂ ਵੱਧ ਅੱਤਵਾਦੀ ਹੋ ਸਕਦੇ ਹਨ। ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਹੈ ਅਤੇ ਤਲਾਸ਼ੀ ਮੁਹਿੰਮ ਜਾਰੀ ਹੈ।

 

 

ਜੰਮੂ ਕਸ਼ਮੀਰ ਪੁਲਿਸ ਨੇ ਦੱਸਿਆ ਕਿ ਜਦੋਂ ਪੁਲਿਸ ਨੇ ਜੰਮੂ-ਸ੍ਰੀਨਗਰ ਹਾਈਵੇਅ 'ਤੇ ਬੰਨ ਟੋਲ ਪਲਾਜ਼ਾ 'ਤੇ ਸ੍ਰੀਨਗਰ ਜਾ ਰਹੇ ਇੱਕ ਟਰੱਕ ਨੂੰ ਰੋਕਿਆ ਤਾਂ ਟਰੱਕ 'ਚ ਲੁਕੇ ਅੱਤਵਾਦੀਆਂ ਨੇ ਪੁਲਿਸ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਹਮਲੇ 'ਚ ਇੱਕ ਪੁਲਿਸ ਮੁਲਾਜ਼ਮ ਜ਼ਖਮੀ ਹੋ ਗਿਆ ਸੀ, ਜਦਕਿ ਇਕ ਅੱਤਵਾਦੀ ਮੌਕੇ 'ਤੇ ਹੀ ਮਾਰਿਆ ਗਿਆ ਸੀ। ਬਾਕੀ ਅੱਤਵਾਦੀ ਭੱਜਣ 'ਚ ਕਾਮਯਾਬ ਹੋ ਗਏ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three terrorists have been killed in the encounter on Jammu Srinagar highway