ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੁਲਗਾਮ – ਕਸ਼ਮੀਰ ’ਚ ਤਿੰਨ ਅੱਤਵਾਦੀ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਹਲਾਕ

ਕੁਲਗਾਮ – ਕਸ਼ਮੀਰ ’ਚ ਤਿੰਨ ਅੱਤਵਾਦੀ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਹਲਾਕ

ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਅੱਜ ਸਨਿੱਚਰਵਾਰ ਸਵੇਰ ਨੂੰ ਤਿੰਨ ਅੱਤਵਾਦੀਆਂ ਨੂੰ ਮਾਰ ਮੁਕਾਇਆ ਗਿਆ ਹੈ। ਇਹ ਖ਼ਬਰ ਲਿਖੇ ਜਾਣ ਤੱਕ ਤਿੰਨੇ ਅੱਤਵਾਦੀਆਂ ਦੀ ਸ਼ਨਾਖ਼ਤ ਨਹੀਂ ਹੋਈ ਸੀ।

 

 

ਇਸ ਤੋਂ ਪਹਿਲਾਂ ਪੁਲਿਸ ਨੂੰ ਹਰਦਮਾਂਗੁਰੀ ਦੇ ਖੁਰ ਬਾਤਪੁਰਾ ਇਲਾਕੇ ’ਚ ਚਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਪੱਕੀ ਸੂਹ ਮਿਲੀ ਸੀ। ਇਸ ਤੋਂ ਬਾਅਦ ਪੁਲਿਸ ਨੇ 34 ਰਾਸ਼ਟਰੀ ਰਾਈਫ਼ਲਜ਼ ਦੇ ਜਵਾਨਾਂ ਨਾਲ ਮਿਲ ਕੇ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ।

 

 

ਉਸੇ ਦੌਰਾਨ ਸੁਰੱਖਿਆ ਜਵਾਨਾਂ ਦਾ ਸਾਹਮਣਾ ਅੱਤਵਾਦੀਆਂ ਨਾਲ ਹੋ ਗਿਆ। ਇਸ ਤੋਂ ਬਾਅਦ ਦੋਵੇਂ ਪਾਸਿਓਂ ਗੋਲ਼ੀਆਂ ਚੱਲਣੀਆਂ ਸ਼ੁਰੂ ਹੋ ਗਈਆਂ। ਹੁਣ ਤੱਕ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ।

 

 

ਸੀਨੀਅਰ ਪੁਲਿਸ ਅਧਿਕਾਰੀ ਮੁਤਾਬਕ ਇੱਥੇ ਚਾਰ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਇਸ ਤੋਂ ਬਾਅਦ ਸੁਰੱਖਿਆ ਜਵਾਨਾਂ ਨੇ ਇੱਥੇ ਪੁੱਜ ਕੇ ਇਲਾਕੇ ਨੂੰ ਘੇਰਾ ਪਾ ਲਿਆ। ਇਹ ਖ਼ਬਰ ਲਿਖੇ ਜਾਣ ਤੱਕ ਚੌਥੇ ਅੱਤਵਾਦੀ ਦੀ ਭਾਲ਼ ਕੀਤੀ ਜਾ ਰਹੀ ਸੀ।

 

 

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਉਹੀ ਅੱਤਵਾਦੀ ਹਨ, ਜਿਨ੍ਹਾਂ ਨੇ ਬੁੱਧਵਾਰ ਦੇਰ ਰਾਤੀਂ ਕੁਲਗਾਮ ’ਚ ਦੋ ਨਾਗਰਿਕਾਂ ਦੀ ਗੋਲ਼ੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਸੁਰੱਖਿਆ ਬਲਾਂ ਵੱਲੋਂ ਇਲਾਕੇ ’ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਸੀ।

 

 

ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਅੱਤਵਾਦੀਆਂ ਨੇ ਨੰਦੀਮਰਗ ਦੇ ਰਹਿਣ ਵਾਲੇ ਸਿਰਾਜ ਅਹਿਮਦ ਗੋਰਸੇ ਤੇ ਗ਼ੁਲਾਮ ਹਸਨ ਵਾਗੇ ਦੀ ਗੋਲ਼ੀ ਮਾਰ ਕੇ ਹੱਤਿਆ ਕੀਤੀ ਸੀ। ਪੁਲਿਸ ਉਸ ਮਾਮਲੇ ਦੀ ਜਾਂਚ ਕਰ ਰਹੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three Terrorists killed in Kulgam Kashmir Encounter