ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਨਾਲ ਮੁਕਾਬਲੇ `ਚ ਤਿੰਨ ਅੱਤਵਾਦੀ ਢੇਰ 

ਜੰਮੂ ਕਸ਼ਮੀਰ : ਸੁਰੱਖਿਆ ਬਲਾਂ ਨਾਲ ਮੁਕਾਬਲੇ `ਚ ਤਿੰਨ ਅੱਤਵਾਦੀ ਢੇਰ

ਜੰਮੂ ਕਸ਼ਮੀਰ ਦੇ ਕੁਲਗਾਮ ਜਿ਼ਲ੍ਹੇ `ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਦੇ ਵਿਚ ਐਤਵਾਰ ਨੂੰ ਮੁਕਾਬਲਾ ਸ਼ੁਰੂ ਹੋ ਗਿਆ। ਪੁਲਿਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਲਾਰਲੂ ਇਲਾਕੇ `ਚ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਦੇ ਬਾਅਦ ਐਤਵਾਰ ਨੂੰ ਸਵੇਰੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਦੱਸਿਆ ਕਿ ਜਦੋਂ ਸੁਰੱਖਿਆ ਬਲ ਤਲਾਸ਼ੀ ਲੈ ਰਹੇ ਸਨ ਤਾਂ ਉਸ ਸਮੇਂ ਅੱਤਵਾਦੀਆਂ ਨੇ ਉਨ੍ਹਾਂ `ਤੇ ਗੋਲੀਆਂ ਚਲਾ ਦਿੱਤੀਆਂ ਅਤੇ ਮੁਕਾਬਲਾ ਸ਼ੁਰੂ ਹੋ ਗਿਆ। ਮੁਕਾਬਲੇ `ਚ ਤਿੰਨ ਅੱਤਵਾਦੀ ਮਾਰੇ ਗਏ।


ਕੁਲਗਾਮ ਦੇ ਡੀਜੀਪੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ ਜਿਨ੍ਹਾਂ ਦੀ ਅਜੇ ਪਹਿਚਾਣ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਇਸ ਗੋਲੀਬਾਰੀ `ਚ ਇਕ ਜਵਾਨ ਜਖਮੀ ਹੋ ਗਿਆ। ਜਖਮੀ ਜਵਾਨ ਨੂੰ ਹਸਪਤਾਲ `ਚ ਭਰਤੀ ਕਰਵਾਇਆ ਗਿਆ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨੇ ਪੰਜ ਅੱਤਵਾਦੀਆਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ।

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Three terrorists killed in the encounter in jammu kashmir