ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੋਨਾਲੀ ਫੋਗਾਟ ਨੇ ਭੈਣ ਅਤੇ ਜੀਜਾ ਖ਼ਿਲਾਫ਼ ਦਰਜ ਕਰਵਾਇਆ ਕੇਸ, ਜਾਣੋ ਕੀ ਹੈ ਮਾਮਲਾ

ਹਰਿਆਣ ਵਿਧਾਨ ਸਭਾ ਚੋਣਾਂ ਵਿੱਚ ਆਦਮਪੁਰ ਤੋਂ ਭਾਜਪਾ ਦੀ ਟਿਕਟ ਉੱਤੇ ਚੋਣ ਲੜ ਰਹੀ ਅਤੇ ਟਿਕਟਾਕ ਸਟਾਰ ਸੋਨਾਲੀ ਫੋਗਾਟ ਨੇ ਆਪਣੀ ਭੈਣ ਅਤੇ ਜੀਜਾ ਉੱਤੇ ਕੁੱਟਮਾਰ ਅਤੇ ਧਮਕੀ ਦਾ ਦੋਸ਼ ਲਾਉਂਦੇ ਹੋਏ ਪੁਲਿਸ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਇਕ ਪੁਲਿਸ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ।

 

ਪੁਲਿਸ ਨੇ ਫੋਗਾਟ (40) ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ। ਫੋਗਾਟ ਨੇ ਦੋਸ਼ ਲਾਇਆ ਕਿ ਇਹ ਘਟਨਾ 28 ਅਕਤੂਬਰ ਦੀ ਸ਼ਾਮ ਨੂੰ ਹਰਿਆਣੇ ਦੇ ਫਤਿਆਬਾਦ ਦੇ ਪਿੰਡ ਭੁੰਥਣ ਕਲਾਂ ਵਿਖੇ ਵਾਪਰੀ। 

 

ਫਤਿਹਾਬਾਦ ਦੇ ਸਦਰ ਥਾਣੇ ਦੇ ਇੰਚਾਰਜ ਇੰਸਪੈਕਟਰ ਪ੍ਰਹਿਲਾਦ ਨੇ ਫ਼ੋਨ 'ਤੇ ਕਿਹਾ ਕਿ ਸੋਨਾਲੀ ਫੋਗਾਟ ਨੇ ਮੰਗਲਵਾਰ ਨੂੰ ਪੁਲਿਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦੀ ਭੈਣ ਰੁਕੇਸ਼ ਅਤੇ ਭਰਜਾਈ ਅਮਨ ਨੇ ਕੁਝ ਮੁੱਦਿਆਂ 'ਤੇ ਬਹਿਸ ਕਰਨ ਤੋਂ ਬਾਅਦ ਉਸ ਨਾਲ ਕੁੱਟਮਾਰ ਕੀਤੀ ਅਤੇ ਧਮਕੀ ਦਿੱਤੀ।

 

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸ਼ਿਕਾਇਤ ‘ਤੇ ਅਸੀਂ ਉਸ ਦੀ ਭੈਣ ਅਤੇ ਜੀਜਾ ਵਿਰੁਧ ਸਾਧਾਰਣ ਕੁੱਟਮਾਰ ਅਤੇ ਧਮਕਾਉਣ ਦਾ ਕੇਸ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ। ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

 

ਹਰਿਆਣਾ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਕੁਲਦੀਪ ਬਿਸ਼ਨੋਈ ਨੇ ਆਦਮਪੁਰ ਸੀਟ ਤੋਂ ਸੋਨਾਲੀ ਫੋਗਾਟ ਨੂੰ ਹਰਾਇਆ ਸੀ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:TikTok star Sonali Phogat filed a complaint against her sister and brother in law for allegedly assaulting and giving her death threats