ਤੀਸ ਹਜ਼ਾਰੀ ਕੋਰਟ ਵਿੱਚ 2 ਨਵੰਬਰ ਨੂੰ ਦਿੱਲੀ ਪੁਲਿਸ ਅਤੇ ਵਕੀਲਾਂ ਨਾਲ ਝੜਪਾਂ ਦੀਆਂ ਦੋ ਨਵੀਆਂ ਵੀਡੀਓ ਸਾਹਮਣੇ ਆਈਆਂ ਹਨ। ਤੀਸ ਹਜ਼ਾਰੀ ਕੋਰਟ ਵਿੱਚ ਇੱਕ ਝੜਪ ਦੌਰਾਨ ਇੱਕ ਵੀਡੀਓ ਸਾਹਮਣੇ ਆਇਆ ਹੈ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਦਿੱਲੀ ਪੁਲਿਸ ਦੀ ਉੱਤਰੀ ਡੀਸੀਪੀ ਮੋਨਿਕਾ ਭਾਰਦਵਾਜ ਨਾਲ ਦੁਰਵਿਵਹਾਰ ਕੀਤਾ ਗਿਆ।
ਨਿਊਜ਼ ਏਜੰਸੀ ਏਐਨਆਈ ਨੇ ਇਹ ਵੀਡੀਓ ਜਾਰੀ ਕੀਤਾ ਹੈ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਭੀੜ ਮੋਨਿਕਾ ਭਾਰਦਵਾਜ ਦੇ ਪਿੱਛੇ ਦੌੜ ਰਹੀ ਹੈ।
DCP North Delhi, Monika Bhardwaj: It (clash between police & lawyers on November 2) was a crowd control situation. I went there as the district DCP. Judicial inquiry has already been ordered. I will give my version during judicial inquiry. Thank you for all the sympathy for me https://t.co/Yi9MTDNwAm pic.twitter.com/uG5oLxXUyk
— ANI (@ANI) November 8, 2019
ਵੀਡੀਓ ਵਿੱਚ ਵੇਖਿਆ ਜਾ ਸਕਦਾ ਹੈ ਕਿ ਇੱਕ ਪਾਸੇ ਭੀੜ ਨੇ ਪੁਲਿਸ ਦੀ ਕਾਰ ਨੂੰ ਅੱਗ ਲਗਾਈ ਅਤੇ ਫਿਰ ਥੋੜ੍ਹੀ ਦੇਰ ਬਾਅਦ ਮੋਨਿਕਾ ਭਾਰਦਵਾਜ ਅਤੇ ਹੋਰ ਪੁਲਿਸ ਵਾਲਿਆਂ ਦੇ ਪਿੱਛੇ ਟੁੱਟ ਪੈਂਦੀ ਹੈ।
ਇੱਕ ਹੋਰ ਵੀਡੀਓ ਵਿੱਚ ਇਹ ਵੇਖਿਆ ਜਾ ਸਕਦਾ ਹੈ ਕਿ ਜਿਥੇ ਵਾਹਨਾਂ ਨੂੰ ਅੱਗ ਲਗਾਈ ਗਈ ਹੈ, ਉਥੇ ਡੀਸੀਪੀ ਮੋਨਿਕਾ ਭਾਰਦਵਾਜ ਭੀੜ ਨੂੰ ਸਮਝਾਉਣ ਦੀ ਕੋਸ਼ਿਸ਼ ਕਰਦੇ ਦਿਖ ਰਹੇ ਹਨਪਰ ਭੀੜ ਉਨ੍ਹਾਂ ਨੂੰ ਧੱਕਾ ਦਿੰਦੀ ਹੋਈ ਨਜ਼ਰ ਆ ਰਹੀ ਹੈ।
ਜ਼ਿਕਰਯੋਗ ਹੈ ਕਿ 2 ਨਵੰਬਰ ਨੂੰ ਤੀਸ ਹਜ਼ਾਰੀ ਕੋਰਟ ਵਿੱਚ ਪਾਰਕਿੰਗ ਨੂੰ ਲੈ ਕੇ ਹੋਈ ਝੜਪ ਵਿੱਚ ਕਈ ਵਾਹਨਾਂ ਦੀ ਭੰਨਤੋੜ ਕੀਤੀ ਗਈ ਅਤੇ ਅੱਗ ਲਗਾ ਦਿੱਤੀ ਗਈ। ਇਸ ਵਿੱਚ ਬਹੁਤ ਸਾਰੇ ਪੁਲਿਸ ਮੁਲਾਜ਼ਮ ਅਤੇ ਵਕੀਲ ਜ਼ਖ਼ਮੀ ਹੋ ਗਏ।