ਮਹਾਰਾਸ਼ਟਰ ਵਿੱਚ ਸਰਕਾਰ ਬਣਨ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਵਿਚਾਲੇ ਤਕਰਾਰ ਚੱਲ ਰਹੀ ਹੈ। ਮਹਾਰਾਸ਼ਟਰ ਵਿੱਚ ਨਵੀਂ ਸਰਕਾਰ ਬਣਨ ਦੀ ਉਡੀਕ ਲੰਬੀ ਹੁੰਦੀ ਜਾ ਰਹੀ ਹੈ, ਜਿਥੇ ਭਾਜਪਾ ਨੇ ਹਾਲੇ ਤੱਕ ਸਰਕਾਰ ਬਣਾਉਣ ਦਾ ਦਾਅਵਾ ਨਹੀਂ ਕੀਤਾ ਹੈ, ਜਦੋਂ ਕਿ ਸ਼ਿਵ ਸੈਨਾ ਵਾਰ-ਵਾਰ ਮੁੱਖ ਮੰਤਰੀ ਦੇ ਅਹੁਦੇ ਨੂੰ ਸਾਂਝਾ ਕਰਨ ‘ਤੇ ਅੜੀ ਰਹੀ ਹੈ।
ਸ਼ਿਵ ਸੈਨਾ ਦੇ ਪ੍ਰਧਾਨ ਉਦਵ ਠਾਕਰੇ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਜਦੋਂ ਭਾਜਪਾ ਉਨ੍ਹਾਂ ਨਾਲ ਤਾਂ ਹੀ ਸੰਪਰਕ ਕਰੇ ਜਦੋਂ ਉਹ ਮੁੱਖ ਮੰਤਰੀ ਅਹੁਦਾ ਸ਼ਿਵ ਸੈਨਾ ਨੂੰ ਦੇਣ ਲਈ ਤਿਆਰ ਹੋਵੇ।
ਉਦਵ ਠਾਕਰੇ ਨੇ ਵੀਰਵਾਰ ਨੂੰ ਘੰਟਿਆਂਬੱਧੀ ਚੱਲੀ ਸ਼ਿਵ ਸੈਨਾ ਦੇ ਨਵੇਂ ਵਿਧਾਇਕਾਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ, ਜਿਸ ਦੌਰਾਨ ਵਿਧਾਇਕਾਂ ਨੇ ਦੁਹਰਾਇਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਅਹੁਦਿਆਂ ਅਤੇ ਜ਼ਿੰਮੇਵਾਰੀਆਂ ਦੀ ਬਰਾਬਰ ਵੰਡ ਦੇ ਜਿਸ ਵਿਚਾਰ ਉੱਤੇ ਸਹਿਮਤੀ ਬਣੀ ਸੀ ਉਸ ਨੂੰ ਲਾਗੂ ਕੀਤਾ ਜਾਣਾ ਚਾਹੀਦਾ ਹੈ।
ਮਹਾਰਾਸ਼ਟਰ ਵਿੱਚ ਜਦੋਂ ਸਰਕਾਰ ਬਣਨ ਦੀ ਅੰਤਮ ਤਾਰੀਖ ਖ਼ਤਮ ਹੁੰਦੀ ਜਾ ਰਹੀ ਹੈ, ਰਾਜ ਵਿੱਚ ਰਾਸ਼ਟਰਪਤੀ ਸ਼ਾਸਨ ਲਾਗੂ ਹੋਣ ਦੇ ਸੰਕੇਤ ਹੋਰ ਤੇਜ਼ ਹੁੰਦੇ ਜਾ ਰਹੇ ਹਨ। ਦੱਸ ਦੇਈਏ ਕਿ ਮਹਾਰਾਸ਼ਟਰ ਵਿਧਾਨ ਸਭਾ ਦਾ ਮੌਜੂਦਾ ਕਾਰਜਕਾਲ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ।
ਰਾਜਪਾਲ ਨੇ ਅਸਤੀਫ਼ਾ ਕੀਤਾ ਮਨਜ਼ੂਰ
ਰਾਜਪਾਲ ਨੂੰ ਆਪਣਾ ਅਸਤੀਫ਼ਾ ਸੌਂਪਣ ਤੋਂ ਬਾਅਦ, ਦੇਵੇਂਦਰ ਫੜਨਵੀਸ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਮੈਂ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪ ਦਿੱਤਾ ਹੈ ਅਤੇ ਉਨ੍ਹਾਂ ਨੇ ਇਸ ਨੂੰ ਮਨਜ਼ੂਰ ਕਰ ਲਿਆ ਹੈ।
Devendra Fadnavis: I have tendered my resignation to the Governor and he has accepted it https://t.co/js247DintG pic.twitter.com/eV0C38Z1Nf
— ANI (@ANI) November 8, 2019