ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਲੈਕਟੋਰਲ ਬਾਂਡ ਨੂੰ ਲੈ ਕੇ ਕਾਂਗਰਸ ਅਤੇ ਖੱਬੇਪੱਖੀਆਂ ਦਾ ਹੰਗਾਮਾ, ਰਾਜ ਸਭਾ ਮੁਲਤਵੀ

ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ ਚੌਥਾ ਦਿਨ ਹੈ। ਵੀਰਵਾਰ ਨੂੰ ਹਵਾ ਪ੍ਰਦੂਸ਼ਣ ਅਤੇ ਮੌਸਮੀ ਤਬਦੀਲੀ 'ਤੇ ਹੋਰ ਵਿਚਾਰ ਵਟਾਂਦਰੇ ਤੋਂ ਇਲਾਵਾ, ਖਾਦੀ ਅਤੇ ਪੇਂਡੂ ਉਦਯੋਗ ਬੋਰਡ ਦੇ ਦੋ ਪ੍ਰਮੁੱਖ ਮੈਂਬਰਾਂ ਦੀ ਨਿਯੁਕਤੀ 'ਤੇ ਵੀਰਵਾਰ ਨੂੰ ਲੋਕ ਸਭਾ ਵਿੱਚ ਸੰਖੇਪ ਵਿੱਚ ਵਿਚਾਰ-ਵਟਾਂਦਰਾ ਹੋਵੇਗਾ। ਕੇਂਦਰੀ ਮੰਤਰੀ ਨਿਤਿਨ ਗਡਕਰੀ ਰਾਸ਼ਟਰੀ ਮਾਈਕਰੋ, ਛੋਟੇ ਅਤੇ ਦਰਮਿਆਨੇ ਉੱਦਮ ਬੋਰਡ ਦੇ ਮੈਂਬਰਾਂ ਦੀ ਚੋਣ ਦਾ ਪ੍ਰਸਤਾਵ ਪੇਸ਼ ਕਰਨਗੇ।

 

ਅੱਜ ਲੋਕ ਸਭਾ ਵਿੱਚ ਕਾਂਗਰਸ ਨੇ ਚੋਣ ਫੰਡਾਂ ਵਾਲੇ 'ਇਲੈਕਟੋਰਲ ਬਾਂਡ ਨੂੰ ਲੈ ਕੇ ਘੇਰਿਆ। ਕਾਂਗਰਸ ਦਾ ਕਹਿਣਾ ਹੈ ਕਿ ਬਾਂਡ ਰਾਹੀਂ ਭਾਜਪਾ ਨੂੰ ਲਾਭ ਹੋਇਆ ਹੈ। ਕਾਂਗਰਸ ਨੇ ਇਸ ਬਾਰੇ ਸਰਕਾਰ ਤੋਂ ਜਵਾਬ ਮੰਗਿਆ ਹੈ। 

 

ਵਿਰੋਧੀ ਧਿਰ ਇਸ ਮੁੱਦੇ ਨੂੰ ਲੈ ਕੇ ਦੋਵਾਂ ਸਦਨਾਂ ਵਿੱਚ ਕਾਫ਼ੀ ਹੰਗਾਮਾ ਪੈਦਾ ਕਰ ਰਹੀ ਹੈ। ਇਸ ਦੌਰਾਨ ਕਾਂਗਰਸ ਨੇ ਸਦਨ ਤੋਂ ਵਾਕਆਊਟ ਕਰ ਦਿੱਤਾ ਹੈ ਅਤੇ ਖੱਬੇਪੱਖੀਆਂ ਵੱਲੋਂ ਵੀ ਕਾਫੀ ਹੰਗਾਮਾ ਕੀਤਾ ਗਿਆ।

 

ਕਾਂਗਰਸੀ ਸੰਸਦ ਮੈਂਬਰ ਚੋਣ ਬਾਂਡ ਦੇ ਮੁੱਦੇ ‘ਤੇ ਲੋਕ ਸਭਾ ਤੋਂ ਵਾਕ ਆਊਟ ਕੀਤਾ। ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸਦਨ ਵਿੱਚ ਕਿਹਾ ਕਿ ਸਰਕਾਰ ਨੇ ਚੋਣ ਬਾਂਡ ਜਾਰੀ ਕੀਤੇ ਹਨ, ਉਸ ਨਾਲ ਸਰਕਾਰੀ ਭ੍ਰਿਸ਼ਟਾਚਾਰ ਨੂੰ ਅਮਲੀਜਾਮਾ ਪਹਿਨਾ ਦਿੱਤਾ ਗਿਆ ਹੈ। 

 

ਉਨ੍ਹਾਂ ਕਿਹਾ ਕਿ ਨਾ ਤਾਂ ਇਲੈਕਟਰੋਲ ਬਾਂਡ ਦੇ ਨਾ ਤਾਂ ਡੋਨਰ ਦਾ ਪਤਾ ਹੈ ਨਾ ਕਿੰਨੇ ਪੈਸੇ ਦਿੱਤੇ ਗਏ ਪਤਾ ਹੈ, ਜਿਸ ਨੂੰ ਦਿੱਤਾ ਗਿਆ ਹੈ ਉਸ ਵੀ ਕੋਈ ਜਾਣਕਾਰੀ ਨਹੀਂ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:TMC has given Adjournment Motion Notice in Lok Sabha over implementation of NRC all over the country