ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਰੋਨਾ ਦੇ 4 ਨਵੇਂ ਮਾਮਲੇ ਮਿਲੇ, ਦੇਸ਼ 'ਚ COVID-19 ਦੇ ਮਰੀਜ਼ਾਂ ਦੀ ਗਿਣਤੀ ਹੋਈ 114

ਦੇਸ਼ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਚਾਰ ਨਵੇਂ ਮਰੀਜ਼ਾਂ ਦੀ ਪਛਾਣ ਕੀਤੀ ਗਈ ਹੈ। ਇਸ ਤੋਂ ਬਾਅਦ, ਪੀੜਤਾਂ ਦੀ ਕੁੱਲ ਗਿਣਤੀ 114 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ, ਭਾਰਤ ਵਿੱਚ ਕੋਰੋਨਾ ਵਾਇਰਸ ਨਾਲ ਪੀੜਤਾਂ ਦੀ ਗਿਣਤੀ 114 ਹੋ ਗਈ ਹੈ। ਇਕ ਨਵੇਂ ਮਾਮਲੇ ਦੀ ਪੁਸ਼ਟੀ ਲੱਦਾਖ, ਓਡੀਸ਼ਾ, ਜੰਮੂ ਕਸ਼ਮੀਰ ਅਤੇ ਕੇਰਲ ਵਿੱਚ ਹੋਈ ਹੈ।

 

ਓਡੀਸ਼ਾ ਵਿੱਚ ਇਟਲੀ ਤੋਂ ਪਰਤੇ ਇੱਕ ਖੋਜਕਰਤਾ ਦੇ ਵਾਪਸ ਪਰਤਣ ਤੋਂ ਬਾਅਦ ਸੂਬੇ ਵਿੱਚ ਕੋਰੋਨਾ ਵਾਇਰਸ ਦਾ ਪਹਿਲਾ ਕੇਸ ਸਾਹਮਣੇ ਆਇਆ ਹੈ। ਦਿੱਲੀ ਸਥਿਤ ਇਕ ਹੋਰ ਕੋਰੋਨਾ ਪ੍ਰਭਾਵਿਤ ਮਰੀਜ਼ ਨੂੰ ਠੀਕ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।

 

 

 

ਮਹਾਰਾਸ਼ਟਰ ‘ਚ ਸੂਬਾ ਅਤੇ ਕੇਂਦਰ ਸਰਕਾਰ ਦੇ ਅੰਕੜਿਆਂ 'ਚ ਅੰਤਰ

 

ਮਹਾਰਾਸ਼ਟਰ ਸਰਕਾਰ ਦਾ ਕਹਿਣਾ ਹੈ ਕਿ ਮੁੰਬਈ ਅਤੇ ਨਵੀਂ ਮੁੰਬਈ ਵਿੱਚ 4 ਨਵੇਂ ਕੇਸਾਂ ਦੇ ਨਾਲ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਪੀੜਤਾਂ ਦੀ ਗਿਣਤੀ ਹੁਣ ਵੱਧ ਕੇ 37 ਹੋ ਗਈ ਹੈ, ਪਰ ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਰਾਜ ਵਿੱਚ ਕੁੱਲ 32 ਮਰੀਜ਼ ਹਨ।

 

ਮਹਾਰਾਸ਼ਟਰ ਦੇ ਇਕ ਅਧਿਕਾਰੀ ਨੇ ਨਿਊਜ਼ ਏਜੰਸੀ ਭਾਸ਼ਾ ਨੂੰ ਦੱਸਿਆ ਕਿ ਇਨ੍ਹਾਂ ਚਾਰ ਨਵੇਂ ਮਾਮਲਿਆਂ ਵਿੱਚੋਂ ਤਿੰਨ ਮੁੰਬਈ ਅਤੇ ਇਕ ਨਵੀਂ ਮੁੰਬਈ ਵਿੱਚ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 37 ਹੋ ਗਈ ਹੈ।
 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:total number of confirmed cases of coronavirus rises to 114 in India Maharshtra has 32 cases