ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੰਮ੍ਰਿਤਸਰ ਤੋਂ ਮੁੰਬਈ ਤਕ ਭਾਰਤ ਬੰਦ : ਰੇਲਾਂ ਰੋਕੀਆਂ, ਦੇਸੀ ਬੰਬ ਮਿਲੇ

ਕੇਂਦਰ ਸਰਕਾਰ ਦੀਆਂ ਆਰਥਿਕ ਤੇ ਲੋਕ ਮਾਰੂ ਨੀਤੀਆਂ ਵਿਰੁੱਧ ਅੱਜ ਭਾਰਤ ਬੰਦ ਹੈ। 10 ਕੇਂਦਰੀ ਮਜ਼ਦੂਰ ਟਰੇਡ ਯੂਨੀਅਨਾਂ ਨੇ ਦੇਸ਼ ਪੱਧਰੀ ਹੜਤਾਲ ਦਾ ਐਲਾਨ ਕੀਤਾ ਹੈ। ਬੁੱਧਵਾਰ ਸਵੇਰ ਤੋਂ ਹੀ ਭਾਰਤ ਬੰਦ ਦਾ ਅਸਰ ਵੀ ਵਿਖਾਈ ਦੇਣ ਲੱਗਿਆ ਹੈ।

ਪੱਛਮ ਬੰਗਾਲ ਦੇ ਉੱਤਰ 24 ਪਰਗਨਾ ਜ਼ਿਲ੍ਹੇ ਦੇ ਕਾਂਚਰਾਪਾੜਾ ਤੇ ਹਾਵੜਾ 'ਚ ਪ੍ਰਦਰਸ਼ਨਕਾਰੀਆਂ ਨੇ ਰੇਲਵੇ ਟਰੈਕ ਬੰਦ ਕਰ ਦਿੱਤਾ ਹੈ। ਇਸ ਦੌਰਾਨ ਪੁਲਿਸ ਨੇ ਉੱਤਰ 24 ਪਰਗਨਾ ਦੇ ਹਿਰਦਾਪੁਰ ਸਟੇਸ਼ਨ ਨੇੜੇ ਰੇਲਵੇ ਟਰੈਕ 'ਤੇ 4 ਦੇਸੀ ਬੰਬ ਬਰਾਮਦ ਕੀਤੇ ਹਨ।

 

 

ਸਿਲੀਗੁੜੀ 'ਚ ਉੱਤਰ ਬੰਗਾਲ ਸਟੇਟ ਟਰਾਂਸਪੋਰਟ ਕਾਰਪੋਰੇਸ਼ਨ ਦੇ ਬੱਸ ਡਰਾਈਵਰ ਹੈਲਮੇਟ ਪਹਿਨ ਕੇ ਬੱਸਾਂ ਚਲਾ ਰਹੇ ਹਨ। ਡਰਾਈਵਰਾਂ ਦਾ ਕਹਿਣਾ ਹੈ ਕਿ ਜੇਕਰ ਪ੍ਰਦਰਸ਼ਨਕਾਰੀਆਂ ਵੱਲੋਂ ਕੋਈ ਹਮਲਾ ਕੀਤਾ ਜਾਂਦਾ ਹੈ ਤਾਂ ਉਸ ਦਾ ਸਾਹਮਣਾ ਕਰਨ ਸਕਣਗੇ।
 

 

ਉੜੀਸਾ 'ਚ ਵੀ ਭਾਰਤ ਬੰਦ ਦਾ ਅਸਰ ਵਿਖਾਈ ਦੇ ਰਿਹਾ ਹੈ। ਭੁਵਨੇਸ਼ਵਰ 'ਚ ਕਾਂਗਰਸ ਸਮਰਥਨ ਪ੍ਰਾਪਤ ਟਰੇਡ ਯੂਨੀਅਨਾਂ ਦੇ ਵਰਕਰਾਂ ਨੇ ਸੜਕਾਂ ਜਾਮ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਰੇਲ ਗੱਡੀਆਂ ਵੀ ਰੋਕੀਆਂ ਗਈਆਂ ਹਨ।
 

 

ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਭਾਰਤ ਬੰਦ ਦਾ ਸਮਰਥਨ ਕੀਤਾ ਹੈ। ਰਾਹੁਲ ਨੇ ਟਵੀਟ ਕਰ ਕੇ ਲਿਖਿਆ ਹੈ ਕਿ ਮੋਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਵਿਰੁੱਧ ਜੋ ਬਗਾਵਤੀ ਆਵਾਜ਼ ਚੁੱਕੀ ਜਾ ਰਹੀ ਹੈ, ਉਨ੍ਹਾਂ ਮੁਲਾਜ਼ਮਾਂ ਨੂੰ ਉਹ ਸਲਾਮ ਕਰਦੇ ਹਨ।
 

 

ਟਰੇਡ ਯੂਨੀਅਨਾਂ ਵੱਲੋਂ ਬੁਲਾਏ ਭਾਰਤ ਬੰਦ ਤਹਿਤ ਕੇਰਲ ਦੇ ਤਿਰੁਵਨੰਤਪੁਰਮ 'ਚ ਇੱਕ ਰੋਸ ਮਾਰਚ ਕੱਢਿਆ ਗਿਆ।
 

 

ਆਂਧਰਾ ਪ੍ਰਦੇਸ਼ ਪੁਲਿਸ ਨੇ ਖੱਬੇਪੱਖੀ ਪਾਰਟੀਆਂ ਅਤੇ ਟਰੇਡ ਯੂਨੀਅਨਾਂ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਨੇ ਬੱਸਾਂ ਨੂੰ ਰੋਕਣ ਅਤੇ ਸੜਕ ਜਾਮ ਕਰਨ ਦੀ ਕੋਸ਼ਿਸ਼ ਕੀਤੀ।
 

ਭਾਰਤ ਬੰਦ ਦੌਰਾਨ ਚੇਨਈ 'ਚ ਕਈ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ 'ਚ ਲਿਆ ਗਿਆ ਹੈ। ਦੇਸ਼ ਦੇ ਕਈ ਹਿੱਸਿਆਂ 'ਚ ਭਾਰਤ ਬੰਦ ਦੇ ਤਹਿਤ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
 

 

ਮਹਾਰਾਸ਼ਟਰ ਸਰਕਾਰ ਦੇ ਮੰਤਰੀ ਅਸ਼ੋਕ ਚਵਾਨ ਨੇ ਕਿਹਾ ਕਿ ਉਹ ਟਰੇਡ ਯੂਨੀਅਨਾਂ ਵੱਲੋਂ ਬੁਲਾਏ ਗਏ ਭਾਰਤ ਬੰਦ ਦਾ ਸਮਰਥਨ ਕਰਦੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Trade unions call for Bharat Bandh today