ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

10 ਮਹੀਨਿਆਂ ’ਚ ਦਿੱਲੀ ਦੇ ਤਿੰਨ ਸਾਬਕਾ ਮੁੱਖ ਮੰਤਰੀਆਂ ਦੀ ਮੌਤ

10 ਮਹੀਨਿਆਂ ’ਚ ਦਿੱਲੀ ਦੇ ਤਿੰਨ ਸਾਬਕਾ ਮੁੱਖ ਮੰਤਰੀਆਂ ਦੀ ਮੌਤ

ਬੀਤੀ ਰਾਤ ਸੁਸ਼ਮਾ ਸਵਰਾਜ ਦੀ ਮੌਤ ਦੇ ਨਾਲ ਦਿੱਲੀ ਨੇ ਪਿੱਛਲੇ ਇਕ ਸਾਲ ਤੋਂ ਘੱਟ ਸਮੇਂ ਵਿਚ ਆਪਣੇ ਤਿੰਨ ਸਾਬਕਾ ਮੁੱਖ ਮੰਤਰੀ ਗੁਆ ਦਿੱਤੇ ਹਨ। ਸੁਸ਼ਮਾ ਸਵਰਾਜ ਅਕਤੂਬਰ ਤੋਂ ਦਸੰਬਰ 1998 ਤੱਕ ਦਿੱਲੀ ਦੀ ਮੁੱਖ ਮੰਤਰੀ ਰਹੀ ਸੀ। ਮੰਗਲਵਾਰ ਦੀ ਰਾਤ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਹ 67 ਸਾਲ ਦੇ ਸਨ।

 

ਉਥੇ, ਤਿੰਨ ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਤ ਦਾ ਜੁਲਾਈ ਮਹੀਨੇ ਵਿਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਸਾਲ 1993 ਤੋਂ 1996 ਤੱਕ ਦਿੱਲੀ ਦੇ ਮੁੱਖ ਮੰਤਰੀ ਰਹੇ ਮਦਨ ਲਾਲ ਖੁਰਾਣਾ ਦੀ ਮੌਤ ਪਿਛਲੇ ਸਾਲ ਅਕਤੂਬਰ ਵਿਚ ਹੋ ਗਈ ਸੀ। ਇਸ ਤਰ੍ਹਾਂ ਇਸ ਸਾਲ ਤੋਂ ਵੀ ਘੱਟ ਸਮੇਂ ਵਿਚ ਦਿੱਲੀ ਦੇ ਤਿੰਨ ਸਾਬਕਾ ਮੁੱਖ ਮੰਤਰੀਆਂ ਦੀ ਮੌਤ ਹੋ ਚੁੱਕੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Tragedy Delhi loses three former CMs in less than a year