ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਫਰਵਰੀ 'ਚ ਭਾਰਤ ਆਉਣਗੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਫਰਵਰੀ ਮਹੀਨੇ 'ਚ ਭਾਰਤ ਦਾ ਦੌਰਾ ਕਰ ਸਕਦੇ ਹਨ। ਜਿਸ ਤਰ੍ਹਾਂ ਅਮਰੀਕਾ ਦੇ ਹਿਊਸਟਨ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ‘ਹਾਉਡੀ ਮੋਦੀ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਸੀ, ਉਸੇ ਤਰ੍ਹਾਂ ਡੋਨਾਲਡ ਟਰੰਪ ਲਈ ਵੀ ਅਜਿਹਾ ਹੀ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ।
 

ਦਰਅਸਲ, ਪਿਛਲੇ ਸਾਲ ਸਤੰਬਰ 'ਚ ਹਿਊਸਟਨ ਵਿੱਚ ਹੋਏ 'ਹਾਉਡੀ ਮੋਦੀ' ਪ੍ਰੋਗਰਾਮ ਦੀ ਤਰਜ਼ 'ਤੇ ਡੋਨਾਲਡ ਟਰੰਪ ਦੀ ਭਾਰਤ ਫੇਰੀ ਲਈ ‘ਹਾਉਡੀ ਟਰੰਪ’ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਸਕਦਾ ਹੈ। ਇਸ ਦੇ ਲਈ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਜਾਰੀ ਹੈ ਅਤੇ ਏਜੰਡੇ 'ਤੇ ਕੰਮ ਕੀਤਾ ਜਾ ਰਿਹਾ ਹੈ। ਨਾਮ ਗੁਪਤ ਰੱਖਣ ਦੀ ਸ਼ਰਤ 'ਤੇ ਇਹ ਜਾਣਕਾਰੀ ਇਸ ਮਾਮਲੇ ਨਾਲ ਜੁੜੇ ਲੋਕਾਂ ਨੇ ਦਿੱਤੀ ਹੈ।
 

 

ਹਿੰਦੁਸਤਾਨ ਟਾਈਮਜ਼ ਨੂੰ ਇਹ ਪਤਾ ਲੱਗਿਆ ਹੈ ਕਿ ਲਗਭਗ ਇਹ ਤੈਅ ਹੋ ਗਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਫਰਵਰੀ 'ਚ ਭਾਰਤ ਆਉਣਗੇ। ਹਾਲਾਂਕਿ ਅਜੇ ਤੱਕ ਤਰੀਕਾਂ 'ਤੇ ਮੋਹਰ ਨਹੀਂ ਲੱਗੀ ਹੈ ਅਤੇ ਇਸ ਬਾਰੇ ਦੋਵਾਂ ਦੇਸ਼ਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ। ਮੰਨਿਆ ਜਾ ਰਿਹਾ ਹੈ ਕਿ ਡੋਨਾਲਡ ਟਰੰਪ ਤਿੰਨ ਦਿਨਾਂ ਦੌਰੇ 'ਤੇ ਭਾਰਤ ਆਉਣਗੇ। ਇਸ ਦੌਰਾਨ ਉਹ ਨਵੀਂ ਦਿੱਲੀ ਤੋਂ ਇਲਾਵਾ ਇੱਕ ਹੋਰ ਸ਼ਹਿਰ ਦਾ ਵੀ ਦੌਰਾ ਕਰਨਗੇ। ਹਿਊਸਟਨ 'ਚ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਮੋਦੀ ਲਈ ਪ੍ਰੋਗਰਾਮ ਕੀਤਾ ਗਿਆ ਸੀ, ਉਸੇ ਤਰ੍ਹਾਂ ਦਾ ਪ੍ਰੋਗਰਾਮ ਡੋਨਾਲਡ ਟਰੰਪ ਲਈ ਵੀ ਕੀਤਾ ਜਾ ਸਕਦਾ ਹੈ। 
 

ਸੂਤਰਾਂ ਦੀ ਮੰਨੀਏ ਤਾਂ ਅਹਿਮਦਾਬਾਦ ਉਹ ਸ਼ਹਿਰ ਹੋ ਸਕਦਾ ਹੈ, ਜਿੱਥੇ ‘ਹਾਉਡੀ ਮੋਦੀ’ ਦੀ ਤਰਜ਼ 'ਤੇ ਟਰੰਪ ਲਈ ਪ੍ਰੋਗਰਾਮ ਹੋ ਸਕਦਾ ਹੈ। ਹਾਲਾਂਕਿ ਅਜੇ ਇਸ ਬਾਰੇ ਫੈਸਲਾ ਨਹੀਂ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵੀ ਇਸ ਸਮਾਗਮ 'ਚ ਸ਼ਾਮਲ ਹੋਣ ਦੀ ਉਮੀਦ ਹੈ।
 

ਸੂਤਰਾਂ ਮੁਤਾਬਿਕ ਗੁਜਰਾਤੀ ਮੂਲ ਦੇ ਅਮਰੀਕੀਆਂ ਦੇ 'ਹਾਉਡੀ ਟਰੰਪ' ਸ਼ੋਅ 'ਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਸਾਲ ਅਮਰੀਕਾ 'ਚ ਹੋਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਰਾਸ਼ਟਰਪਤੀ ਟਰੰਪ ਲਈ ਉਨ੍ਹਾਂ ਦੀ ਟੀਮ ਇਸ ਯੋਜਨਾ 'ਤੇ ਕੰਮ ਕਰ ਰਹੀ ਹੈ। ਅਜਿਹਾ ਅਮਰੀਕਾ ਵਿੱਚ ਗੁਜਰਾਤੀਆਂ ਦੀ ਵੱਧ ਗਿਣਤੀ ਕਾਰਨ ਵੀ ਹੈ। ਇਸੇ ਕਰਕੇ ਕਿ ਗੁਜਰਾਤੀਆਂ ਦੀ ਗਿਣਤੀ ਦੇ ਮੱਦੇਨਜ਼ਰ ਰਾਸ਼ਟਰਪਤੀ ਡੋਨਾਲਡ ਟਰੰਪ ਲਈ ‘ਹਾਉਡੀ ਮੋਦੀ’ ਵਰਗਾ ਪ੍ਰੋਗਰਾਮ ਤਿਆਰ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਅਮਰੀਕਾ ਅਤੇ ਬ੍ਰਿਟੇਨ 'ਚ ਭਾਰਤੀ ਪਰਵਾਸੀ ਅਹਿਮ ਵੋਟ ਬੈਂਕ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Trump India visit PM Narendra Modi Howdy Modi style event in the works for Donald Trump in Ahmedabad