ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੁੰਛ 'ਚ ਪਾਕਿਸਤਾਨੀ ਗੋਲੀਬਾਰੀ 'ਚ ਦੋ ਭਾਰਤੀ ਜਵਾਨ ਸ਼ਹੀਦ

ਜੰਮੂ ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਕੰਟਰੋਲ ਰੇਖਾ 'ਤੇ ਪਾਕਿਤਸਾਨੀ ਫੌਜ ਨੇ ਭਾਰੀ ਗੋਲੀਬਾਰੀ ਕੀਤੀ। ਇਸ ਗੋਲੀਬਾਰੀ 'ਚ ਫੌਜ ਦੇ ਦੋ ਜਵਾਨ ਸ਼ਹੀਦ ਹੋ ਗਏ, ਜਦਕਿ ਦੋ ਜਵਾਨ ਜ਼ਖਮੀ ਹੋ ਗਏ ਹਨ। ਇਹ ਘਟਨਾ ਪੁੰਛ ਜ਼ਿਲ੍ਹੇ ਗੁਲਪੁਰ ਸੈਕਟਰ ਦੀ ਹੈ। ਹਮਲੇ 'ਚ ਸ਼ਹੀਦ ਹੋਣ ਵਾਲੇ ਦੋਵੇਂ ਜਵਾਨ ਫੌਜ 'ਚ ਪੋਰਟਰ ਸਨ।
 

 

ਨਿਊਜ਼ ਏਜੰਸੀ ਏਐਨਆਈ ਮੁਤਾਬਿਕ ਸ਼ੁੱਕਰਵਾਰ ਸਵੇਰੇ ਲਗਭਗ 11 ਵਜੇ ਪਾਕਿਸਤਾਨ ਨੇ ਪੁੰਛ ਜ਼ਿਲ੍ਹੇ 'ਚ ਭਾਰੀ ਗੋਲੀਬਾਰੀ ਸ਼ੁਰੂ ਕਰ ਦਿੱਤੀ। ਪਾਕਿਸਤਾਨੀ ਫੌਜੀਆਂ ਨੇ ਭਾਰਤੀ ਸਰਹੱਦ 'ਚ ਮੋਰਟਾਰ ਸੁੱਟੇ। ਇਸ ਹਮਲੇ 'ਚ ਦੋ ਜਵਾਨ ਸ਼ਹੀਦ ਹੋ ਗਏ, ਜਦਕਿ ਦੋ ਜ਼ਖਮੀ ਹੋ ਗਏ ਹਨ।
 

ਭਾਰਤੀ ਜਵਾਨਾਂ ਨੇ ਪਾਕਿਸਤਾਨ ਦੀ ਇਸ ਨਾਪਾਕ ਹਰਕਤ ਦਾ ਮੁੰਹਤੋੜ ਜਵਾਬ ਦਿੱਤਾ ਹੈ। ਭਾਰਤ ਦੀ ਜਵਾਬੀ ਕਾਰਵਾਈ ਨਾਲ ਪਾਕਿਸਤਾਨ 'ਚ ਭਾਰੀ ਨੁਕਸਾਨ ਦੀ ਖਬਰ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਅੱਤਵਾਦੀਆਂ ਨੂੰ ਭਾਰਤ 'ਚ ਭੇਜਣ ਦੀ ਕੋਸ਼ਿਸ਼ ਕਰਦਾ ਰਹਿੰਦਾ ਹੈ। ਇਨ੍ਹਾਂ ਨਾਪਾਕ ਹਰਕਤਾਂ ਨੂੰ ਅੰਜਾਮ ਦੇਣ ਲਈ ਰੋਜ਼ਾਨਾ ਪਾਕਿਸਤਾਨੀ ਫੌਜ ਜੰਗਬੰਦੀ ਦੀ ਉਲੰਘਣਾ ਕਰਦੀ ਰਹਿੰਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: Two Army porters dead and two more injured in mortar shelling by Pakistan at LoC