ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਪਾਕਿਸਤਾਨ ਹੁਣ ਰਿਹਾਇਸ਼ੀ ਇਲਾਕਿਆਂ 'ਚ ਦਾਗ ਰਿਹੈ ਗੋਲੀਆਂ, 2 ਮੌਤਾਂ-ਕਈ ਜ਼ਖ਼ਮੀ

ਜੰਮੂ ਕਸ਼ਮੀਰ ਵਿੱਚ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਜਾਰੀ ਹਨ। ਬੁੱਧਵਾਰ ਨੂੰ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਜੰਗਬੰਦੀ ਦੀ ਉਲੰਘਣਾ ਵਿੱਚ ਦੋ ਨਾਗਰਿਕ ਮਾਰੇ ਗਏ ਅਤੇ 13 ਹੋਰ ਜ਼ਖ਼ਮੀ ਹੋ ਗਏ। 

 

ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਕੀਤੀ ਅਤੇ ਕੰਟਰੋਲ ਰੇਖਾ ਕੋਲ ਭਾਰੀ ਗੋਲੀਬਾਰੀ ਕੀਤੀ ਜਿਸ ਵਿੱਚ ਇਕ ਨਾਗਰਿਕ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ।

 

ਸੈਨਾ ਦੇ ਸੂਤਰਾਂ ਨੇ ਏ.ਐੱਨ.ਆਈ. ਨੂੰ ਦੱਸਿਆ ਹੈ ਕਿ ਪਾਕਿਸਤਾਨ ਵਿੱਚ ਕੁਮਕਰੀ ਸੈਕਟਰ ਵਿੱਚ ਜੰਗਬੰਦੀ ਦੀ ਉਲੰਘਣਾ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਸੀ ਅਤੇ 7 ਲੋਕ ਜ਼ਖ਼ਮੀ ਹੋਏ ਸਨ।

 

ਅਧਿਕਾਰਤ ਸੂਤਰਾਂ ਨੇ ਏਜੰਸੀ ਨੂੰ ਦੱਸਿਆ ਕਿ ਪਾਕਿਸਤਾਨੀ ਸੈਨਿਕਾਂ ਨੇ ਮਾਚਿਲ ਸੈਕਟਰ ਵਿੱਚ ਫੌਜੀ ਚੌਕੀਆਂ ਅਤੇ ਨਾਗਰਿਕ ਇਲਾਕਿਆਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੋਟਰ ਦਾਗੇ ਤੇ ਅੰਨ੍ਹੇਵਾਹ ਫਾਇਰਿੰਗ ਕੀਤੀ। 

 

ਉਨ੍ਹਾਂ ਕਿਹਾ ਕਿ ਪਾਕਿਸਤਾਨੀ ਫੌਜਾਂ ਵੱਲੋਂ ਨਾਗਰਿਕ ਇਲਾਕਿਆਂ ਵਿੱਚ ਭਾਰੀ ਗੋਲੀਬਾਰੀ ਕੀਤੀ ਗਈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਇਸ ਗੋਲੀਬਾਰੀ ਵਿੱਚ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ।

 

ਉਨ੍ਹਾਂ ਕਿਹਾ ਕਿ ਭਾਰਤੀ ਸੈਨਿਕਾਂ ਨੇ ਜਵਾਬੀ ਕਾਰਵਾਈ ਕਰਦਿਆਂ ਪਾਕਿਸਤਾਨੀ ਸੈਨਾ ਦੀਆਂ ਚੌਕੀਆਂ ਨੂੰ ਨਿਸ਼ਾਨਾ ਬਣਾਇਆ। ਇਹ ਸਪੱਸ਼ਟ ਨਹੀਂ ਹੈ ਕਿ ਜਵਾਬੀ ਕਾਰਵਾਈ ਵਿੱਚ ਪਾਕਿਸਤਾਨ ਦੀ ਸੈਨਾ ਦਾ ਕਿੰਨਾ ਨੁਕਸਾਨ ਹੋਇਆ ਅਤੇ ਕਿੰਨੇ ਸੈਨਿਕ ਮਾਰੇ ਗਏ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:two civilian killed 13 injured in ceasefire violation by Pakistan Army in Kumkari