ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ ਵਾਦੀ ’ਚ ਦੋ ਥਾਵਾਂ ’ਤੇ ਮੁਕਾਬਲਾ, ਰਿਆਜ਼ ਨਾਇਕੂ ਸਣੇ 5 ਅੱਤਵਾਦੀ ਮਾਰ ਮੁਕਾਏ

Two, Encounters, in Pulwama, One Terrorist, Killed,

ਜੰਮੂ–ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਦੋ ਥਾਵਾਂ ’ਤੇ ਮੁਕਾਬਲਾ ਹੋਇਆ। ਅਵਾਂਤੀਪੁਰਾ ਦੇ ਸ਼ਰਸ਼ਾਲੀ ਇਲਾਕੇ ਵਿੱਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਹੈ। ਇਸ ਦੇ ਨਾਲ ਹੀ ਹੰਦਵਾੜਾ ਵਿਖੇ ਵੀ ਮੁਕਾਬਲਾ ਹੋਇਆ। ਇਨ੍ਹਾਂ ਦੋਵੇਂ ਥਾਵਾਂ ਉੱਤੇ ਮੋਸਟ–ਵਾਂਟੇਡ ਅੱਤਵਾਦੀ ਰਿਆਜ਼ ਨਾਇਕੂ ਸਮੇਤ ਕੁੱਲ ਪੰਜ ਅੱਤਵਾਦੀਆਂ ਦਾ ਖ਼ਾਤਮਾ ਹੋ ਗਿਆ ਹੈ।

 

 

ਰਿਆਜ਼ ਨਾਇਕੁ ਅੱਤਵਾਦੀ ਜੱਥੇਬੰਦੀ ਹਿਜ਼ਬੁਲ ਮੁਜਾਹਿਦੀਨ ਦਾ ਕਮਾਂਡਰ ਸੀ।

 

 

ਉੱਧਰ ਪੰਪੋਰ ਦੇ ਸ਼ਾਰ ਇਲਾਕੇ ’ਚ ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰ ਲਿਆ ਹੈ। ਦੋਵੇਂ ਪਾਸਿਓਂ ਰੁਕ–ਰੁਕ ਕੇ ਗੋਲੀਬਾਰੀ ਕੀਤੀ ਜਾ ਰਹੀ ਹੈ।

 

 

ਇੱਥੇ ਵਰਨਣਯੋਗ ਹੈ ਕਿ ਅਵਾਂਤੀਪੁਰਾ ਦੇ ਸ਼ਰਸ਼ਾਲੀ ਵਿਖੇ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਇਸ ਤੋਂ ਬਾਅਦ ਮੰਗਲਵਾਰ ਦੀ ਰਾਤ ਨੂੰ ਉੱਥੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ। ਤਦ ਹੀ ਅੱਤਵਾਦੀਆਂ ਨੇ ਉੱਥੇ ਸੁਰੱਖਿਆ ਬਲਾਂ ਉੱਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

 

 

ਦੋਵੇਂ ਪਾਸਿਓਂ ਗੋਲੀਬਾਰੀ ਜਾਰੀ ਰਹੀ। ਅੱਜ ਬੁੱਧਵਾਰ ਸਵੇਰੇ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ। ਫ਼ਿਲਹਾਲ ਮੁਕਾਬਲਾ ਜਾਰੀ ਹੈ। ਸੁਰੱਖਿਆ ਬਲਾਂ ਨੇ ਤਿੰਨ ਅੱਤਵਾਦੀਆਂ ਨੂੰ ਘੇਰਿਆ ਹੋਇਆ ਹੈ।

 

 

ਇਸ ਤੋਂ ਪਹਿਲਾਂ ਜੰਮੂ–ਕਸ਼ਮੀਰ ਦੇ ਹੰਦਵਾੜਾ ’ਚ ਇੱਕ ਵਾਰ ਫਿਰ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਹੋਇਆ ਸੀ। ਮੁਕਾਬਲੇ ’ਚ ਸੀਆਰਪੀਐੱਫ਼ ਦੇ 3 ਜਵਾਨ ਸ਼ਹੀਦ ਹੋ ਗਏ ਸਨ, ਜਦ ਕਿ ਸੁਰੱਖਿਆ ਬਲਾਂ ਨੇ ਇਸ ਦੌਰਾਨ ਇੱਕ ਅੱਤਵਾਦੀ ਨੂੰ ਮਾਰ ਮੁਕਾਇਆ ਸੀ। ਅੱਤਵਾਦੀਆਂ ਨੇ ਘਾਤ ਲਾ ਕੇ ਗਸ਼ਤ ਕਰ ਰਹੇ ਜਵਾਨਾਂ ਨੂੰ ਨਿਸ਼ਾਨਾ ਬਣਾਇਆ ਸੀ।

 

 

ਅੱਤਵਾਦੀਆਂ ਨੇ ਘਾਤ ਲਾ ਕੇ ਗਸ਼ਤ ਕਰ ਰਹੇ ਜਵਾਨਾਂ ਨੂੰ ਨਿਸ਼ਾਨਾ ਬਣਾਇਆ ਸੀ। 48 ਘੰਟਿਆਂ ਅੰਦਰ ਇਹ ਦੂਜਾ ਹਮਲਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two Encounters in Pulwama One Terrorist Killed