ਚੀਨ ਤੋਂ ਪਰਤੇ ਦੋ ਵਿਅਕਤੀਆਂ ਦੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਦੇ ਖ਼ਦਸ਼ੇ ਕਾਰਨ ਉਨ੍ਹਾਂ ਨੂੰ ਮੈਡੀਕਲ ਨਿਗਰਾਨੀ ’ਚ ਰੱਖਿਆ ਗਿਆ ਹੈ। ਮੁੰਬਈ ਨਗਰ ਨਿਗਮ ਦੇ ਅਧਿਕਾਰੀ ਨੇ ਦੱਸਿਆ ਕਿ ਅਜਿਹੇ ਲੋਕਾਂ ਦੇ ਸਹੀ ਡਾਇਓਗਨੋਜ਼ ਤੇ ਇਲਾਜ ਲਈ ਇੱਕ ਵੱਖਰਾ ਵਾਰਡ ਬਣਾ ਦਿੱਤਾ ਗਿਆ ਹੈ; ਜਿਨ੍ਹਾਂ ਦੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ।
ਅਧਿਕਾਰੀ ਨੇ ਦੱਸਿਆ ਕਿ ਚੀਨ ਤੋਂ ਆਏ ਦੋ ਵਿਅਕਤੀਆਂ ਨੂੰ ਮੈਡੀਕਲ ਨਿਗਰਾਨੀ ’ਚ ਰੱਖਿਆ ਗਿਆ ਹੈ। ਉਨ੍ਹਾਂ ਨੂੰ ਹਲਕਾ ਜ਼ੁਕਾਮ ਹੈ ਤੇ ਸਰਦੀ–ਜ਼ੁਕਾਮ ਜਿਹੇ ਲੱਛਣ ਹਨ। ਨਿਗਰਾਨੀ ’ਚ ਰੱਖੇ ਗਏ ਦੋਵੇਂ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ।
ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਉੱਤੇ ਤਾਇਨਾਤ ਡਾਕਟਰਾਂ ਨੂੰ ਕਿਹਾ ਗਿਆ ਹੈ ਕਿ ਚੀਨ ਤੋਂ ਆਉਣ ਵਾਲੇ ਕਿਸੇ ਵੀ ਯਾਤਰੀ ਵਿੱਚ ਜੇ ਕੋਰੋਨਾ ਵਾਇਰਸ ਦੇ ਲੱਛਣ ਵਿਖਾਈ ਦੇਣ, ਤਾਂ ਉਨ੍ਹਾਂ ਨੂੰ ਇਸ ਵਾਰਡ ’ਚ ਭੇਜ ਦਿੱਤਾ ਜਾਵੇ। ਸਾਰੇ ਡਾਕਟਰਾਂ ਨੂੰ ਵੀ ਅਜਿਹੇ ਲੱਛਣਾਂ ਵਾਲੇ ਲੋਕਾਂ ਨੂੰ ਵਾਰਡ ’ਚ ਭੇਜਣ ਦੀ ਹਦਾਇਤ ਕੀਤੀ ਗਈ ਹੈ।
ਦਰਅਸਲ, ਚੀਨ ’ਚ ਕੋਰੋਨਾ ਵਾਇਰਸ ਤੋਂ ਵੱਡੀ ਗਿਣਤੀ ’ਚ ਲੋਕ ਪ੍ਰਭਾਵਿਤ ਤੇ ਪੀੜਤ ਹੋ ਰਹੇ ਹਨ ਤੇ ਇਸ ਦੇ ਚੱਲਦਿਆਂ ਕਈ ਲੋਕਾਂ ਦੀ ਮੌਤ ਵੀ ਹੋ ਚੁੱਕੀ ਹੈ। ਕਸਤੂਰਬਾ ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਮਹਾਰਾਸ਼ਟਰ ਵੱਲੋਂ ਇਸ ਬਾਰੇ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।
ਕੋਰੋਨਾ ਵਾਇਰਸ ਦੇ ਕੀਟਾਣੂਆਂ ਦਾ ਇੱਕ ਵੱਡਾ ਸਮੂਹ, ਜੋ ਆਮ ਜ਼ੁਕਾਮ ਤੋਂ ਲੈ ਕੇ ਸਾਹ–ਪ੍ਰਣਾਲੀ ਦੀ ਦੀ ਗੰਭੀਰ ਸਮੱਸਿਆ ਪੈਦਾ ਕਰ ਸਕਦਾ ਹੈ। ਚੀਨ ’ਚ ਇਸ ਨਾਲ 25 ਜਾਨਾਂ ਜਾ ਚੁੱਕੀਆਂ ਹਨ ਤੇ ਅਜਿਹਾ ਰੋਗ ਪਹਿਲੀ ਵਾਰ ਵੇਖਿਆ ਜਾ ਰਿਹਾ ਹੈ।