ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ ’ਚ IS ਤੋਂ ਪ੍ਰੇਰਿਤ ਦੋ ਅੱਤਵਾਦੀ ਮਾਰ ਮੁਕਾਏ

ਕਸ਼ਮੀਰ ’ਚ IS ਤੋਂ ਪ੍ਰੇਰਿਤ ਦੋ ਅੱਤਵਾਦੀ ਮਾਰ ਮੁਕਾਏ

ਜੰਮੂ–ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ’ਚ ਅੱਜ ਮੰਗਲਵਾਰ ਨੂੰ ਸੁਰੱਖਿਆ ਬਲਾਂ ਦੀ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਦੌਰਾਨ ਹੋਏ ਮੁਕਾਬਲੇ ’ਚ ਅੰਸਾਰ ਗਜਵਾਤੁਲ ਹਿੰਦ (AGH) ਦੇ ਦੋ ਅੱਤਵਾਦੀ ਮਾਰੇ ਗਏ। ਇਹ ਦੋਵੇਂ ਕੌਮਾਂਤਰੀ ਅੱਤਵਾਦੀ ਜੱਥੇਬੰਦੀ ‘ਇਸਲਾਮਿਕ ਸਟੇਟ’ (IS) ਤੇ ਉਸ ਦੀ ਵਿਚਾਰਧਾਰਾ ਤੋਂ ਪ੍ਰਭਾਵਿਤ ਸਨ।

 

 

ਇਨ੍ਹਾਂ ਦੋਵਾਂ ਦੀ ਸ਼ਨਾਖ਼ਤ ਸਾਇਰ ਅਹਿਮਦ ਭੱਟ ਤੇ ਸ਼ਾਕਿਰ ਅਹਿਮਦ ਵੈਗੇ ਵਜੋਂ ਹੋਈ ਹੈ। ਇਹ ਦੋਵੇਂ ਦੱਖਣੀ ਕਸ਼ਮੀਰ ਦੇ ਨਿਵਾਸੀ ਸਨ।

 

 

ਅਧਿਕਾਰਤ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਕਿ ਅੱਤਵਾਦੀਆਂ ਦੇ ਲੁਕੇ ਹੋਣ ਬਾਰੇ ਖ਼ੁਫ਼ੀਆ ਜਾਣਕਾਰੀ ਦੇ ਆਧਾਰ ਉੱਤੇ ਜੰਮੂ–ਕਸ਼ਮੀਰ ਪੁਲਿਸ ਦੀ ਵਿਸ਼ੇਸ਼ ਮੁਹਿੰਮ ਸਮੂਹ (SOG), ਰਾਸ਼ਟਰੀ ਰਾਈਫ਼ਲਜ਼ (RR) ਤੇ ਕੇਂਦਰੀ ਰਿਜ਼ਰਵ ਪੁਲਿਸ ਬਲ (CRPF) ਨੇ ਅੱਜ ਸਵੇਰੇ ਸ਼ੋਪੀਆਂ ਜ਼ਿਲ੍ਹੇ ਦੇ ਪਿੰਡ ਅਵਨੀਰਾ ਵਿਖੇ ਸਾਂਝੇ ਤੌਰ ਉੱਤੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

 

 

ਪਿੰਡ ਤੋਂ ਬਾਹਰ ਨਿੱਕਲਣ ਦੇ ਸਾਰੇ ਰਾਹ ਬੰਦ ਕਰਨ ਤੋਂ ਬਾਅਦ ਜਦੋਂ ਸੁਰੱਖਿਆ ਬਲਾਂ ਦੇ ਜਵਾਨ ਇਲਾਕੇ ਵਿੱਚ ਘਰ–ਘਰ ਜਾ ਕੇ ਤਲਾਸ਼ੀ ਮੁਹਿੰਮ ਚਲਾ ਰਹੇ ਸਨ, ਤਾਂ ਉੱਥੇ ਪਹਿਲਾਂ ਤੋਂ ਲੁਕੇ ਬੈਠੇ ਅੱਤਵਾਦੀਆਂ ਨੇ ਉਨ੍ਹਾਂ ਉੱਤੇ ਆਟੋਮੈਟਿਕ ਹਥਿਆਰਾਂ ਨਾਲ ਅੰਨ੍ਹੇਵਾਹ ਗੋਲ਼ੀਆਂ ਵਰ੍ਹਾ ਦਿੱਤੀਆਂ।

 

 

ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ। ਇਸ ਕਾਰਵਾਈ ਦੌਰਾਨ ਦੋ ਅੱਤਵਾਦੀ ਮਾਰੇ ਗਏ ਤੇ ਉਨ੍ਹਾਂ ਦੀਆਂ ਲਾਸ਼ਾਂ ਵੀ ਬਰਾਮਦ ਕਰ ਲਈਆਂ ਗਈਆਂ ਹਨ। ਉਨ੍ਹਾਂ ਕੋਲੋਂ ਭਾਰੀ ਮਾਤਰਾ ’ਚ ਹਥਿਆਰ ਤੇ ਗੋਲ਼ਾ–ਬਾਰੂਦ ਬਰਾਮਦ ਕੀਤਾ ਗਿਆ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two IS inspired terrorists killed in Kashmir Encounter