ਮੱਧ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਚ ਵੀਰਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਫੋਰਸ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ 'ਚ 2 ਅੱਤਵਾਦੀ ਮਾਰੇ ਗਏ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਬੜਗਾਮ ਜ਼ਿਲ੍ਹੇ ਦੇ ਜਾਗੂ ਖਾਨਸਾਹਿਬ ਪਿੰਡ ਚ 2 ਤੋਂ 3 ਅੱਤਵਾਦੀਆਂ ਦੇ ਲੁੱਕੇ ਹੋਣ ਦੀ ਖੁਫੀਆ ਸੂਚਨਾ ਮਿਲਣ ਮਗਰੋਂ ਵੀਰਵਾਰ ਦੀ ਸਵੇਰ ਨੂੰ ਜੰਮੂ-ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਗਰੁੱਪ, ਫੌਜ ਅਤੇ ਕੇਂਦਰੀ ਰਿਜ਼ਰਵ ਫੋਰਸ (CRPF) ਨੇ ਇਕ ਸਾਂਝੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।
Two terrorists were eliminated in the encounter. We had been tracking this group for some time, they were here probably to create unrest for upcoming Panchayat elections. We have recovered two-AK 47s & one pistol: Col AK Nair, Commanding Officer, 53 RR on #Budgam encounter pic.twitter.com/uGHDmHu9Rb
— ANI (@ANI) November 1, 2018
ਸੁਰੱਖਿਆ ਫੋਰਸ ਦੇ ਜਵਾਨ ਜਦੋਂ ਅੱਤਵਾਦੀਆਂ ਦੇ ਟਿਕਾਣੇ ਵੱਲ ਵਧ ਰਹੇ ਸਨ ਤਾਂ ਅੱਤਵਾਦੀਆਂ ਨੇ ਉਨ੍ਹਾਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਸੁਰੱਖਿਆ ਫੋਰਸ ਦੇ ਜਵਾਨਾਂ ਨੇ ਜਵਾਬੀ ਕਾਰਵਾਈ ਕੀਤੀ ਅਤੇ ਮੁਕਾਬਲੇ ਚ ਦੋ ਅੱਤਵਾਦੀ ਮਾਰੇ ਗਏ ਹਨ, ਜਿਨ੍ਹਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੁਕਾਬਲੇ ਵਾਲੀ ਥਾਂ 'ਤੇ ਹਥਿਆਰ ਅਤੇ ਗੋਲਾ-ਬਾਰੂਦ ਮਿਲੇ ਹਨ।
#WATCH Gunshots heard at the site of encounter in Zagoo Arizal area of Budgam, where 2 terrorists have been neutralised by security forces.The operation has concluded now. (Visuals deferred by unspecified time) #JammuAndKashmir pic.twitter.com/y3LvwzLfGH
— ANI (@ANI) November 1, 2018
ਫੌਜ ਦਾ ਸਰਚ ਆਪਰੇਸ਼ਨ ਹਾਲੇ ਜਾਰੀ ਹੈ। ਇਸ ਦਰਮਿਆਨ ਅਫਵਾਹਾਂ ਨੂੰ ਫੈਲਣ ਤੋਂ ਰੋਕਣ ਲਈ ਪ੍ਰਸ਼ਾਸਨ ਨੇ ਬੜਗਾਮ ਚ ਮੋਬਾਇਲ ਇੰਟਰਨੈੱਟ ਸੇਵਾ ਬੰਦ ਕਰ ਦਿੱਤੀ ਹੈ।
Jammu & Kashmir: 2 terrorists have been killed in the encounter which broke out at Zagoo Arizal area of Budgam. The operation has concluded now; Visuals deferred by unspecified time pic.twitter.com/y5iNwUuwCQ
— ANI (@ANI) November 1, 2018