ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

CM ਕੁਮਾਰਸਵਾਮੀ ਦਾ ਇਤਰਾਜਯੋਗ ਵੀਡੀਓ ਵਾਇਰਲ ਕਰਨ ਵਾਲੇ 2 ਗ੍ਰਿਫਤਾਰ

ਬੰਗਲੂਰੁ ਪੁਲਿਸ ਨੇ ਦੋ ਲੋਕਾਂ ਨੂੰ ਕਥਿਤ ਤੌਰ ਤੇ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ ਅਤੇ ਉਨ੍ਹਾਂ ਦੇ ਬੇਟੇ ਨਿਖਿਲ ਨੂੰ ਲੈ ਕੇ ਇਕ ਵੀਡੀਓ ਪੋਸਟ ਕਰਨ ਦੇ ਦੋਸ਼ ਚ ਗ੍ਰਿਫ਼ਤਾਰ ਕੀਤਾ ਹੈ। ਦੱਸ ਦੇਈਏ ਕਿ ਹਾਲ ਹੀ ਚ ਹੋਈਆਂ ਚੋਣਾਂ ਚ ਲੋਕ ਸਭਾ ਚੋਣਾਂ ਚ ਨਿਖਿਲ ਮਾਂਡਿਆ ਸੀਟ ਤੋਂ ਹਾਰ ਗਏ ਸਨ।

 

ਪੁਲਿਸ ਮੁਤਾਬਕ ਵਾਇਰਲ ਹੋ ਰਹੇ ਇਸ ਵੀਡੀਓ ਚ ਕੁਮਾਰਸਵਾਮੀ ਅਤੇ ਉਨ੍ਹਾਂ ਦੇ ਪਰਿਵਾਰ ਖਾਸ ਕਰਕੇ ਨਿਖਿਲ ਦੇ ਖਿਲਾਫ ਮਾੜੀ ਸ਼ਬਦਾਵਲੀ ਵਰਤ ਰਹੇ ਹਨ। ਇਨ੍ਹਾਂ ਦੋਨਾਂ ਵਿਅਕਤੀਆਂ ਦਾ ਨਾਂ ਸਿੱਧਰਾਜੂ ਹੈ ਤੇ ਉਹ ਪੈਟਰੋਲ ਪੰਪ ਤੇ ਕੰਮ ਕਰਦਾ ਹੈ ਜਦਕਿ ਦੂਜਾ ਚਾਮਾ ਗੋਡਰੂ ਹੈ ਜਿਹੜਾ ਕਿ ਕੈਬ ਡਰਾਈਵਰ ਹੈ। ਇਸ ਵੀਡੀਓ ਨੂੰ ਲੈ ਕੇ ਜਨਤਾ ਦਲ ਸੈਕੂਲਰ ਦੀ ਸੋਸ਼ਲ ਮੀਡੀਆ ਸੈੱਲ ਨੇ ਸ਼ਿਕਾਇਤ ਦਰਜ ਕਰਵਾਈ ਸੀ।

 

ਪੁਲਿਸ ਨੇ ਦਸਿਆ ਕਿ ਦੋਵੇਂ ਦੋਸ਼ੀਆਂ ਨੂੰ ਸ਼ਨਿੰਚਰਵਾਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਤੇ 15 ਦਿਨਾਂ ਦੀ ਨਿਆਇਕ ਹਿਰਾਸਤ ਚ ਭੇਜਿਆ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਮੁੱਖ ਮੰਤਰੀ ਕੁਮਾਰਸਵਾਮੀ ਦੀ ਪਤਨੀ ਅਨੀਤਾ ਨੇ ਮੁੱਖ ਮੰਤਰੀ ਖਿਲਾਫ ਨਕਾਰਾਤਮਕ ਪੱਤਰਕਾਰੀ ਕਰਨ ਲਈ ਮੀਡੀਆ ਦੀ ਆਲੋਚਨਾ ਕੀਤੀ ਸੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two People arrested for posting video on Karnataka CM Kumaraswamy and his son