ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਿਸ਼ਵਤ ਦੇ ਪੈਸੇ ਨੂੰ ਲੈ ਕੇ ਭਿੜੇ ਦੋ ਪੁਲਿਸ ਮੁਲਾਜ਼ਮ, ਵੇਖੋ VIDEO 

 

ਉੱਤਰ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਤੋਂ ਖਾਕੀ ਨੂੰ ਸ਼ਰਮਿੰਦਾ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਯੂਪੀ ਪੁਲਿਸ ਦੇ ਦੋ ਲਾਲਚੀ ਅਤੇ ਭ੍ਰਿਸ਼ਟ ਜਵਾਨਾਂ ਨੇ ਸਿਰਫ ਕੁਝ ਰੁਪਏ ਦੀ ਰਿਸ਼ਵਤ ਲਈ ਵਰਦੀ ਨੂੰ ਸ਼ਰਮਸਾਰ ਕੀਤਾ ਅਤੇ ਇੱਕ ਦੂਜੇ 'ਤੇ ਲਾਠੀਚਾਰਜ ਕੀਤਾ।

 

ਦਰਅਸਲ, ਪ੍ਰਯਾਗਰਾਜ ਵਿੱਚ ਯੂਪੀ ਪੁਲਿਸ ਦੇ ਦੋ ਜਵਾਨ ਕਥਿਤ ਤੌਰ ਉੱਤੇ ਰਿਸ਼ਵਤ ਦੇ ਪੈਸਿਆਂ ਲਈ ਇੱਕ ਦੂਜੇ ਨਾਲ ਭਿੜ ਗਏ। ਦੋਵਾਂ ਪੁਲਿਸ ਮੁਲਾਜ਼ਮਾਂ ਨੇ ਇੱਕ ਦੂਜੇ ਨੂੰ ਲਾਠੀਆਂ ਨਾਲ ਕੁੱਟਿਆ। ਹਾਲਾਂਕਿ, ਬਾਅਦ ਵਿੱਚ ਦੋਹਾਂ ਨੂੰ ਵੱਖ ਵੱਖ ਕਰ ਦਿੱਤਾ ਅਤੇ ਮਾਮਲਾ ਨੂੰ ਸੁਲਝਾਇਆ ਗਿਆ। ਇਹ ਪੂਰਾ ਹਾਦਸਾ ਉਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਿਆ।

 

 

 

 


ਆਸ਼ੂਤੋਸ਼ ਮਿਸ਼ਰਾ ਨੇ ਅੱਗੇ ਕਿਹਾ ਕਿ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮਾਮਲਾ ਐਤਵਾਰ ਦਾ ਦੱਸਿਆ ਜਾ ਰਿਹਾ ਹੈ ਜਦੋਂ ਦੋ ਪੁਲਿਸ ਮੁਲਾਜ਼ਮਾਂ ਨੇ ਰਿਸ਼ਵਤ ਦੇ ਪੈਸੇ ਲੈਣ ਲਈ ਇਕ ਦੂਜੇ 'ਤੇ ਲਾਠੀਆਂ ਨਾਲ ਹਮਲਾ ਕੀਤਾ।


ਮਾਮਲਾ ਸਾਹਮਣੇ ਆਉਣ ਤੋਂ ਬਾਅਦ ਦੋਵਾਂ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਐਸਪੀ ਕ੍ਰਾਈਮ ਆਸ਼ੂਤੋਸ਼ ਮਿਸ਼ਰਾ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਮਾਮਲਾ ਐਤਵਾਰ ਦਾ ਹੈ। ਉਨ੍ਹਾਂ ਕਿਹਾ ਕਿ ਪ੍ਰਯਾਗਰਾਜ ਵਿੱਚ ਰਿਸ਼ਵਤ ਲੈਣ ਨੂੰ ਲੈ ਕੇ ਦੋ ਪੁਲਿਸ ਮੁਲਾਜ਼ਮ ਕਥਿਤ ਤੌਰ ਉੱਤੇ ਇੱਕ ਦੂਜੇ ਨਾਲ ਭਿੜ ਗਏ ਸਨ ਜਿਸ ਦੀ ਪੂਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two policemen fight for bribe in Prayagraj