ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ ਦੇ ਸੋਪੋਰ ’ਚ ਗ੍ਰੇਨੇਡ ਹਮਲਾ, SHO ਸਮੇਤ ਦੋ ਪੁਲਿਸ ਕਰਮੀ ਜ਼ਖਮੀ

ਜੰਮੂ ਕਸ਼ਮੀਰ ਦੇ ਸੋਪੋਰ ’ਚ ਗ੍ਰੇਨੇਡ ਹਮਲਾ, SHO ਸਮੇਤ ਦੋ ਪੁਲਿਸ ਕਰਮੀ ਜ਼ਖਮੀ

ਜੰਮੂ ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਦੇ ਸੋਪੇਰ ਵਿਚ ਅੱਤਵਾਦੀਆਂ ਵੱਲੋਂ ਕੀਤੇ ਗਏ ਗ੍ਰੇਨੇਡ ਹਮਲੇ ਵਿਚ ਇਕ ਅਧਿਕਾਰੀ ਸਮੇਤ ਦੋ ਪੁਲਿਸ ਕਰਮਚਾਰੀ ਜ਼ਖਮੀ ਹੋ ਗਏ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਉਤਰੀ ਕਸ਼ਮੀਰ ਜ਼ਿਲ੍ਹੇ ਵਿਚ ਸੋਪੋਰ ਦੇ ਮੁੱਖ ਚੌਕ ਉਤੇ ਅੱਤਵਾਦੀਆਂ ਨੇ ਸੁਰੱਖਿਆ ਬਲਾਂ ਉਤੇ ਇਕ ਗ੍ਰੇਨੇਡ ਸੁੱਟਿਆ।

 

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਸਫੋਟ ਵਿਚ ਡਾਂਗੀਵਾਚਾ ਥਾਣਾ ਦੇ ਇੰਚਾਰਜ ਸਮੇਤ ਦੋ ਪੁਲਿਸ ਕਰਮਚਾਰੀ ਮਾਮੂਲੀ ਤੌਰ ਉਤੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।

 

 

ਅਧਿਕਾਰੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਹਮਲਾਵਰਾਂ ਨੂੰ ਫੜ੍ਹਨ ਲਈ ਇਲਾਕੇ ਦੀ ਘੇਰਾਬੰਦੀ ਕੀਤੀ ਹੈ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two policemen injured in grenade attack in Jammu and Kashmir Sopore