ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ : ਪਾਕਿਸਤਾਨ ਤੋਂ ਘੁਸਪੈਠ ਕਰਦੇ ਦੋ ਅੱਤਵਾਦੀ ਢੇਰ

ਪਾਕਿਸਤਾਨ ਤੋਂ ਘੁਸਪੈਠ ਕਰਦੇ ਦੋ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਸੀਮਾ `ਤੇ ਕੁਪਵਾੜਾ ਜਿ਼ਲ੍ਹੇ `ਚ ਕੰਟਰੋਲ ਰੇਖਾ (ਐਲਓਸੀ) ਦੇ ਕੋਲ ਗਸਤ ਕਰ ਰਹੇ ਸੁਰੱਖਿਆ ਬਲਾਂ ਨੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵੱਲੋਂ ਘੁਸਪੈਠ ਦੀ ਕੋਸਿ਼ਸ਼ ਨੂੰ ਨਾਕਾਮ ਕਰਦੇ ਹੋਏ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ। ਰੱਖਿਆ ਮੰਤਰਾਲਾ ਦੇ ਬੁਲਾਰਾ ਕਰਨਲ ਰਾਜੇਸ਼ ਕਾਲੀਆ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।


ਕਰਨਲ ਕਾਲੀਆ ਨੇ ਦੱਸਿਆ ਕਿ ਐਲਓਸੀ ਕੋਲ ਗਸ਼ਤ ਕਰ ਰਹੇ ਸੁਰੱਖਿਆ ਬਲਾਂ ਨੇ ਐਤਵਾਰ ਨੂੰ ਪੀਓਕੇ ਵੱਲੋਂ ਅੱਤਵਾਦੀਆਂ ਦੇ ਇਕ ਸਮੂਹ ਨੂੰ ਘੁਸਪੈਠ ਦੀ ਕੋਸਿ਼ਸ਼ ਕਰਦੇ ਹੋਏ ਦੇਖਿਆ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਲਲਕਾਰਦੇ ਹੋਏ ਆਤਮ ਸਮਰਪਣ ਕਰਨ ਲਈ ਕਿਹਾ ਪ੍ਰੰਤੂ ਅੱਤਵਾਦੀਆਂ ਨੇ ਗੋਲਬਾਰੀ ਸ਼ੁਰੂ ਕਰ ਦਿੱਤੀ। ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ ਜਿਸ `ਚ ਦੋ ਅੱਤਵਾਦੀ ਮਰ ਗਏ।


ਐਤਵਾਰ ਨੂੰ ਹਨੇ੍ਹਰਾ ਹੋਣ ਕਾਰਨ ਸੁਰੱਖਿਆ ਬਲਾਂ ਨੇ ਆਪਣਾ ਅਭਿਆਨ ਰੋਕ ਦਿੱਤਾ ਸੀ। ਅੱਜ ਸਵੇਰੇ ਅਭਿਆਨ ਦੁਬਾਰਾ ਸ਼ੁਰੂ ਕੀਤਾ ਗਿਆ। ਤਾਜ਼ਾ ਜਾਣਕਾਰੀ ਮਿਲਣ ਤੱਕ ਸੁਰੱਖਿਆ ਬਲਾਂ ਦਾ ਅਭਿਆਨ ਜਾਰੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two revenue officials killed in Kupwara accident