ਪਾਕਿਸਤਾਨ ਨੇ ਇਕ ਵਾਰ ਫਿਰ ਕੰਟਰੋਲ ਰੇਖਾ ਉਤੇ ਜੰਗਬੰਦੀ ਦੀ ਉਲੰਘਣਾ ਕਰਦੇ ਹੋਏ ਗੋਲੀਬਾਰੀ ਕੀਤੀ। ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਉਤੇ ਕੀਤੀ ਗਈ ਇਸ ਗੋਲੀਬਾਰੀ ਵਿਚ ਫੌਜ ਦੇ ਦੋ ਜਵਾਨ ਜ਼ਖਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਫੌਜ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਰੱਖਿਆ ਬੁਲਾਰੇ ਨੇ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਸ਼ੁੱਕਰਵਾਰ ਰਾਤ ਨੌ ਵਜੇ ਬਿਨਾਂ ਉਕਸਾਵੇ ਦੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਉਨ੍ਹਾਂ ਪਹਿਲਾਂ ਛੋਟੇ ਹਥਿਆਰਾਂ ਨਾਲ ਹਮਲਾ ਕੀਤਾ ਅਤੇ ਫਿਰ ਮੋਰਟਾਰ ਦਾਗੇ। ਇਸ ਗੋਲੀਬਾਰੀ ਵਿਚ ਨੌਸ਼ੇਰਾ ਸੈਕਟਰ ਵਿਚ ਰੋਮਾਲੀ ਧਾਰਾ ਇਲਾਕੇ ਦੀ ਚੌਕੀ ਉਤੇ ਤੈਨਾਤ ਦੋ ਸਿਪਾਹੀ ਜ਼ਖਮੀ ਹੋ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨੀ ਗੋਲੀਬਾਰੀ ਦਾ ਭਾਰਤੀ ਫੌਜ ਨੇ ਵੀ ਮੂੰਹਤੋੜ ਜਵਾਬ ਦਿੱਤਾ। ਸੀਮਾ ਉਤੇ ਰਾਤ ਸਾਢੇ ਦਸ ਵਜੇ ਤੱਕ ਗੋਲੀਬਾਰੀ ਜਾਰੀ ਰਹੀ।