ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਕਸ਼ਮੀਰ : ਬਾਰਾਮੂਲਾ `ਚ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ `ਚ ਦੋ ਅੱਤਵਾਦੀ ਢੇਰ

ਜੰਮੂ ਕਸ਼ਮੀਰ : ਬਾਰਾਮੂਲਾ `ਚ ਸੁਰੱਖਿਆ ਫੋਰਸਾਂ ਨਾਲ ਮੁਕਾਬਲੇ `ਚ ਦੋ ਅੱਤਵਾਦੀ ਢੇਰ

ਜੰਮੂ ਕਸ਼ਮੀਰ `ਚ ਬਾਰਾਮੂਲਾ ਜਿ਼ਲ੍ਹੇ `ਚ ਮੰਗਲਵਾਰ ਨੂੰ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚ ਮੁਕਾਬਲੇ `ਚ ਦੋ ਅੱਤਵਾਦੀ ਮਾਰੇ ਗਏ।

 

ਸਰਕਾਰੀ ਸੂਤਰਾਂ ਨੇ ਦੱਸਿਆ ਕਿ ਅੱਤਵਾਦੀਆਂ ਦੇ ਹੋਣ ਸਬੰਧੀ ਗੁਪਤ ਸੂਚਨਾ ਦੇ ਆਧਾਰ `ਤੇ ਰਾਸ਼ਟਰੀ ਰਾਈਫਲ (ਆਰਆਰ), ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ (ਐਸਓਜੀ) ਅਤੇ ਕੇਂਦਰੀ ਰਿਜਰਵ ਪੁਲਿਸ ਬਲ (ਸੀਆਰਪੀਐਫ) ਦੇ ਜਵਾਨਾਂ ਨੇ ਸੋਪੋਰ ਦੇ ਤੁਜਰ ਸ਼ਰੀਫ `ਚ ਤੜਕੇ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤਾ।

 


ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਦੇ ਜਵਾਨ ਜਦੋਂ ਅੱਤਵਾਦੀਆਂ ਦੇ ਟਿਕਾਣੇ ਵੱਲ ਵਧ ਰਹੇ ਸਨ, ਤਾਂ ਅੱਤਵਾਦੀਆ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸਦਾ ਜਵਾਨਾਂ ਨੇ ਮੂਹ ਤੋੜ ਜਵਾਬ ਦਿੱਤਾ। ਇਸ ਦੇ ਚਲਦੇ ਹੋਏ ਸਾਰੀਆਂ ਕੰਪਨੀਆਂ ਦੇ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ।

 

ਸੋਪੋਰ `ਚ ਵਿਦਿਅਕ ਸੰਸਥਾਵਾਂ ਨੂੰ ਬੰਦ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮੁਹਿੰਮ ਜਾਰੀ ਰੱਖਣ ਲਈ ਵਾਧੂ ਸੁਰੱਖਿਆ ਬਲਾਂ ਦੇ ਜਵਾਨ ਮੌਕੇ `ਤੇ ਪਹੁੰਚ ਗਏ ਹਨ। ਅੰਤਿਮ ਰਿਪੋਰਟ ਮਿਲਣ ਤੱਕ ਮੁਹਿੰਮ ਜਾਰੀ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two terrorists killed in an encounter with security forces in Baramulla Tuzzar