ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ ਅਤੇ ਕਸ਼ਮੀਰ: ਪੁਲਵਾਮਾ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ 2 ਅੱਤਵਾਦੀ ਢੇਰ

 

ਜੰਮੂ ਅਤੇ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਹੋਏ ਇੱਕ ਮੁਕਾਬਲੇ ਵਿੱਚ ਦੋ ਅੱਤਵਾਦੀ ਮਾਰੇ ਗਏ। ਮੌਕੇ ਤੋਂ ਅੱਤਵਾਦੀਆਂ ਦੀਆਂ ਲਾਸ਼ਾਂ ਅਤੇ ਹਥਿਆਰ ਬਰਾਮਦ ਕੀਤੇ ਗਏ ਹਨ। ਅੱਤਵਾਦੀਆਂ ਦੀ ਪਹਿਚਾਣ ਅਤੇ ਉਨ੍ਹਾਂ ਦੇ ਸੰਗਠਨ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।


ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਸ਼ਟਰੀ ਰਾਈਫਲਜ਼ (ਆਰਆਰ), ਸੀਆਰਪੀਐਫ ਦੇ ਜਵਾਨਾਂ ਅਤੇ ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਮੁਹਿੰਮ ਸਮੂਹ ਨੇ ਅੱਤਵਾਦੀਆਂ ਦੇ ਹੋਣ ਸਬੰਧੀ ਗੁਪਤ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੋਰਾ ਦੇ ਬ੍ਰਾਦਬੜਨਾ ਪਿੰਡ ਵਿਚ ਸਾਂਝੇ ਤੌਰ ਉਤੇ ਘੇਰਾਬੰਦੀ ਕੀਤੀ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

 

 

 

 

ਉਨ੍ਹਾਂ ਦੱਸਿਆ ਕਿ ਸੁਰੱਖਿਆ ਬਲਾਂ ਨੇ ਬਾਹਰ ਜਾਣ ਵਾਲੇ ਸਾਰੇ ਰਸਤਿਆਂ ਨੁੰ ਬੰਦ ਕਰਕੇ ਘਰ–ਘਰ ਜਾ ਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ। ਇਸ ਦੌਰਾਨ ਜਦੋਂ ਉਹ ਇਕ ਵਿਸ਼ੇਸ਼ ਖੇਤਰ ਵੱਲ ਜਾ ਰਹੇ ਸਨ ਤਾਂ ਅੱਤਵਾਦੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਦੇ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ ਜਿਸਦੇ ਬਾਅਦ ਮੁਕਾਬਲਾ ਸ਼ੁਰੂ ਹੋ ਗਿਆ।

 

ਕਿਸੇ ਤਰ੍ਹਾਂ ਦੇ ਪ੍ਰਦਰਸ਼ਨ ਤੋਂ ਬਚਣ ਲਈ ਆਸਪਾਸ ਦੇ ਖੇਤਰਾਂ ਵਿਚ ਵਾਧੂ ਸੁਰੱਖਿਆ ਬਲਾਂ ਅਤੇ ਸੂਬਾ ਪੁਲਿਸ ਦੇ ਕਰਮਚਾਰੀਆਂ ਨੂੰ ਤੈਨਾਤ ਕੀਤਾ ਗਿਆ ਹੈ। ਕਿਸੇ ਤਰ੍ਹਾਂ ਦੀਆਂ ਅਫਵਾਹਾਂ ਨੂੰ ਰੋਕਣ ਲਈ ਅਹਿਤੀਆਤ ਦੇ ਤੌਰ ਉਤੇ ਪੁਲਵਾਮਾ ਵਿਚ ਇੰਟਰਨੈਟ ਮੋਬਾਇਲ ਸੇਵਾ ਬੰਦ ਕਰ ਦਿੱਤੀਆਂ ਗਈਆਂ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Two terrorists pile in Pulwama with security forces