ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਈਡੀ ਦੇ ਨੋਟਿਸ 'ਤੇ ਰਾਜ ਠਾਕਰੇ ਨੂੰ ਮਿਲਿਆ ਊਧਵ ਦਾ ਸਮਰੱਥਨ,  ਕਿਹਾ, ਜਾਂਚ 'ਚ ਕੁਝ ਵੀ ਸਾਹਮਣੇ ਨਹੀਂ ਆਵੇਗਾ

 

ਮਨੀ ਲਾਂਡਰਿੰਗ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਰਾਜ ਠਾਕਰੇ (Raj Thackeray) ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਮਿਲੇ ਨੋਟਿਸ ਉੱਤੇ ਸ਼ਿਵ ਸੈਨਾ ਮੁਖੀ ਊਧਵ ਠਾਕਰੇ (Uddhav Thackeray) ਨੇ ਪ੍ਰਤੀਕਿਰਿਆ ਦਿੱਤੀ ਹੈ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਤੋਂ ਮਿਲੇ ਨੋਟਿਸ ‘ਤੇ ਊਧਵ ਠਾਕਰੇ ਨੇ ਰਾਜ ਠਾਕਰੇ ਦਾ ਸਮਰੱਥਨ ਕੀਤਾ ਹੈ ਅਤੇ ਕਿਹਾ ਹੈ ਕਿ ਜਾਂਚ ‘ਚ ਕੁਝ ਵੀ ਮਿਲਣ ਵਾਲਾ ਨਹੀਂ ਹੈ।

 

ਜਦੋਂ ਮਹਾਰਾਸ਼ਟਰ ਨਵ ਨਿਰਮਾਣ ਸੈਨਾ (ਐਮਐਨਐਸ) ਦੇ ਮੁਖੀ ਰਾਜ ਠਾਕਰੇ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਆਈਐਲ ਐਂਡ ਐਫਐਸ ਭੁਗਤਾਨ ਡਿਫਾਲਟ ਸੰਕਟ ਦੇ ਮਾਮਲੇ ਵਿੱਚ ਜਾਰੀ ਸੰਮਨ ਬਾਰੇ ਪੁੱਛਿਆ ਗਿਆ ਤਾਂ ਸ਼ਿਵ ਸੈਨਾ ਮੁਖੀ ਊਧਵ ਠਾਕਰੇ ਨੇ ਕਿਹਾ ਕਿ ਜਾਂਚ ਵਿੱਚ ਕੁਝ ਸਾਹਮਣੇ ਨਹੀਂ ਆਵੇਗਾ।

 

 

 

 

ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਮਨੀ ਲਾਂਡਰਿੰਗ ਦੇ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਮਨਸੇ ਮੁਖੀ ਰਾਜ ਠਾਕਰੇ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਪ੍ਰਗਟਾਵਾ ਕੁਝ ਦਿਨ ਬਾਅਦ ਹੋਇਆ ਜਦੋਂ ਮਨਸੇ ਮੁਖੀ ਨੇ ਸੋਨੀਆ ਗਾਂਧੀ ਅਤੇ ਮਮਤਾ ਬੈਨਰਜੀ ਵਰਗੇ ਵਿਰੋਧੀ ਨੇਤਾਵਾਂ ਨਾਲ ਮੁਲਾਕਾਤ ਕੀਤੀ।

 

ਇਹ ਬੈਠਕ ਠਾਕਰੇ ਦੀ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐੱਮ.) ਦੀ ਬਜਾਏ ਬੈਲਟ ਪੇਪਰਾਂ ਰਾਹੀਂ ਚੋਣਾਂ ਕਰਵਾਉਣ ਦੀ ਮੰਗ ਦੇ ਸਬੰਧ ਵਿੱਚ ਹੋਈ ਸੀ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Uddhav Thackeray supported Raj Thackeray over Enforcement Directorate summon