ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਦੀ UK ਨੂੰ ਪੂਰੀ ਆਸ

​​​​​​​ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਦੀ UK ਨੂੰ ਪੂਰੀ ਆਸ

ਇੰਗਲੈਂਡ (UK) ਨੇ ਅੱਜ ਕਿਹਾ ਹੈ ਕਿ ਉਹ ਜੈਸ਼–ਏ–ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਨੂੰ ਸੰਯੁਕਤ ਰਾਸ਼ਟਰ ਵੱਲੋਂ ਛੇਤੀ ਹੀ ਇੱਕ ਕੌਮਾਂਤਰੀ ਅੱਤਵਾਦੀ ਐਲਾਨਣ ਪ੍ਰਤੀ ਆਸ਼ਾਵਾਦੀ ਹੈ। ਨਾਲ ਹੀ ਪਾਕਿਸਤਾਨ ਵੱਲੋਂ ਅੱਤਵਾਦੀ ਜੱਥੇਬੰਦੀਆਂ ਵਿਰੁੱਧ ਤਸਦੀਕ ਕੀਤੇ ਜਾਣ ਯੋਗ ਕਾਰਵਾਈ ਕਰਨ ਦੀ ਵੀ ਮੰਗ ਕੀਤੀ।

 

 

ਬ੍ਰਿਟਿਸ਼ ਹਾਈ ਕਮਿਸ਼ਨ ਸਰ ਡੌਮਿਨਿਕ ਐਸਕਵੀਥ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਵਾਮਾ ਅੱਤਵਾਦੀ ਹਮਲਾ ਤੇ ਇਸ ਤੋਂ ਬਾਅਦ ਦੇ ਘਟਨਾਕ੍ਰਮਾਂ ਦੇ ਮੱਦੇਨਜ਼ਰ ਭਾਰਤ ਤੇ ਪਾਕਿਸਤਾਨ ਵਿਚਾਲੇ ਵਧੇ ਤਣਾਅ ਨੂੰ ਘਟਾਉਣ ਵਿੱਚ ਇੰਗਲੈਂਡ ਸਰਗਰਮੀ ਨਾਲ ਸ਼ਾਮਲ ਰਿਹਾ ਸੀ।

 

 

ਭਾਰਤ ਨਾਲ ਸਬੰਧਾਂ ਬਾਰੇ ਉਨ੍ਹਾਂ ਕਿਹਾ ਕਿ ਬ੍ਰਿਟੇਨ ਬ੍ਰੈਗਜ਼ਿਟ ਤੋਂ ਬਾਅਦ ਭਾਰਤ ਨਾਲ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਾ ਚਾਹੁੰਦਾ ਹੈ ਕਿਉਂਕਿ ਉਹ ਹੋਰ ਵੀ ਮਜ਼ਬੁਤ ਦੁਵੱਲੇ ਵਪਾਰ ਤੇ ਨਿਵੇਸ਼ ਸਬੰਧ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਨਾਲ ਬ੍ਰਿਟੇਨ ਮੁਕਤ ਵਪਾਰ ਸਮਝੌਤਾ ਕਰਨ ਦਾ ਵੀ ਇੱਛੁਕ ਹੈ।

 

 

ਮਸੂਦ ਅਜ਼ਹਰ ਦੇ ਕੌਮਾਂਤਰੀ ਅੱਤਵਾਦੀ ਐਲਾਨਣ ਬਾਰੇ ਪੁੱਛੇ ਜਾਣ ’ਤੇ ਬ੍ਰਿਟਿਸ਼ ਹਾਈ ਕਮਿਸ਼ਨਰ ਨੇ ਕਿਹਾ ਕਿ – ‘ਅਸੀਂ ਇਹ ਵੇਖਣਾ ਚਾਹੁੰਦੇ ਹਾਂ ਕਿ ਇਸ ਵਿੱਚ ਅੜਿੱਕੇ ਡਾਹ ਰਿਹਾ ਦੇਸ਼ ਚੀਨ ਕੀ ਆਪਣਾ ਵਿਰੋਧ ਬੰਦ ਕਰਦਾ ਹੈ। ਅਸੀਂ ਇਸ ਬਾਰੇ ਆਸ਼ਾਵਾਦੀ ਹਾਂ।’

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:UK hopeful Masood Azhar will be declared International Terrorist