ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਸ਼ਮੀਰ ’ਤੇ ਭਾਰਤ ਦਾ ਸੰਯੁਕਤ ਰਾਸ਼ਟਰ ਦੇ ਸੈਕਟਰੀ ਜਨਰਲ ਨੂੰ ਸਪੱਸ਼ਟ ਜਵਾਬ

ਭਾਰਤ ਨੇ ਇਕ ਵਾਰ ਫਿਰ ਸਪੱਸ਼ਟ ਤੌਰਤੇ ਕਿਹਾ ਕਿ ਕਸ਼ਮੀਰ ਮੁੱਦੇਤੇ ਕਿਸੇ ਤੀਜੀ ਧਿਰ ਦੀ ਜ਼ਰੂਰਤ ਨਹੀਂ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਐਤਵਾਰ (16 ਫਰਵਰੀ) ਨੂੰ ਕਿਹਾ ਕਿ ਕਸ਼ਮੀਰ ਮੁੱਦੇਤੇ ਤੀਜੀ ਧਿਰ ਦੀ ਕੋਈ ਭੂਮਿਕਾ ਨਹੀਂ ਹੈ। ਰਵੀਸ਼ ਦਾ ਇਹ ਬਿਆਨ ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਟਾਰੈਸ ਵੱਲੋਂ ਕਸ਼ਮੀਰਤੇ ਦਿੱਤੇ ਬਿਆਨ ਤੋਂ ਬਾਅਦ ਆਇਆ ਹੈ।

 

ਸੰਯੁਕਤ ਰਾਸ਼ਟਰ ਦੇ ਸੱਕਤਰ-ਜਨਰਲ ਐਂਟੋਨੀਓ ਗੁਤਾਰੇਸ ਚਾਰ ਦਿਨਾਂ ਪਾਕਿਸਤਾਨ ਦੇ ਦੌਰੇ 'ਤੇ ਹਨ। ਪਾਕਿਸਤਾਨੀ ਵਿਦੇਸ਼ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਗੁਤਾਰੇਸ ਨੇ ਕਸ਼ਮੀਰ ਮੁੱਦੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੂਟਨੀਤੀ ਅਤੇ ਗੱਲਬਾਤ ਹੀ ਇਕੋ ਇਕ ਸਾਧਨ ਹਨ ਜੋ ਸੰਯੁਕਤ ਰਾਸ਼ਟਰ ਦੇ ਨਿਯਮਾਂ ਅਤੇ ਸੁਰੱਖਿਆ ਪਰਿਸ਼ਦ ਦੇ ਮਤੇ ਅਨੁਸਾਰ ਸ਼ਾਂਤੀ ਅਤੇ ਸਥਿਰਤਾ ਦੀ ਗਰੰਟੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਜੇ ਭਾਰਤ-ਪਾਕਿਸਤਾਨ ਵਿਚੋਲਗੀ ਕਰਨ ਲਈ ਸਹਿਮਤ ਹੋਣ ਤਾਂ ਮੈਂ ਮਦਦ ਲਈ ਤਿਆਰ ਹਾਂ।

 

ਗੁਤਾਰੇਸ ਦੇ ਇਸ ਬਿਆਨ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਭਾਰਤ ਦੀ ਸਥਿਤੀ ਨਹੀਂ ਬਦਲੀ ਹੈ। ਜੰਮੂ ਅਤੇ ਕਸ਼ਮੀਰ ਭਾਰਤ ਦਾ ਅਟੁੱਟ ਅੰਗ ਰਿਹਾ ਹੈ ਤੇ ਰਹੇਗਾ। ਜਿਸ ਮੁੱਦੇ ਵੱਲ ਧਿਆਨ ਦੇਣ ਦੀ ਜ਼ਰੂਰਤ ਹੈ ਉਹ ਇਹ ਹੈ ਕਿ ਪਾਕਿਸਤਾਨ ਦੇ ਨਜਾਇਜ਼ ਅਤੇ ਜ਼ਬਰਦਸਤੀ ਕਬਜ਼ੇ ਹੇਠ ਵਾਲੇ ਇਲਾਕਿਆਂ ਨੂੰ ਆਜ਼ਾਦ ਕਰਨਾ ਹੈ। ਤੀਜੀ ਧਿਰ ਦੀ ਵਿਚੋਲਗੀ ਲਈ ਕੋਈ ਭੂਮਿਕਾ ਜਾਂ ਗੁੰਜਾਇਸ਼ ਨਹੀਂ ਹੈ

 

ਰਵੀਸ਼ ਕੁਮਾਰ ਨੇ ਕਿਹਾ, "ਅਸੀਂ ਉਮੀਦ ਕਰਦੇ ਹਾਂ ਕਿ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਭਾਰਤ ਵਿਰੁੱਧ ਸਰਹੱਦ ਪਾਰ ਅੱਤਵਾਦ ਦੇ ਖਾਤਮੇ ਲਈ ਭਰੋਸੇਯੋਗ, ਕਾਇਮ ਰਹਿਣ ਵਾਲੇ ਅਤੇ ਨਾਬਦਲੀਆਂ ਜਾਣ ਵਾਲੀਆਂ ਕਾਰਵਾਈਆਂ ਕਰਨ 'ਤੇ ਜ਼ੋਰ ਦੇਣਗੇ।"

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:UN chief Antonio Guterres remarks in Pakistan India says Jammu Kashmir its integral part