ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਜੰਮੂ-ਕਸ਼ਮੀਰ ’ਚ ਯੂਰਪੀਅਨ ਸੰਸਦ ਮੈਂਬਰਾਂ ਦੀ ਫੇਰੀ ਵਿਚਾਲੇ UN ਪੈਨਲ ਦਾ ਆਇਆ ਬਿਆਨ

ਸੰਯੁਕਤ ਰਾਸ਼ਟਰ ਦੇ ਇਕ ਪੈਨਲ ਨੇ ਜੰਮੂ-ਕਸ਼ਮੀਰ ਚ ਵਿਸ਼ੇਸ਼ ਦਰਜਾ ਖਤਮ ਕਰਨ ਮਗਰੋਂ ਭਾਰਤ ਸਰਕਾਰ ਦੁਆਰਾ ਉਥੇ ਦੀ ਸਥਿਤੀ 'ਤੇ ਚਿੰਤਾ ਜ਼ਾਹਰ ਕੀਤੀ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਸਰਕਾਰ ਨੂੰ ਕਿਹਾ ਹੈ ਕਿ ਉਹ ਪੂਰੀ ਤਰ੍ਹਾਂ ਸਧਾਰਣ ਹਾਲਾਤ ਬਹਾਲ ਕਰੇ ਤੇ ਲੋਕਾਂ ਦੇ ਹੱਕ ਉਨ੍ਹਾਂ ਨੂੰ ਵਾਪਸ ਦੇਣ।

 

ਸੰਯੁਕਤ ਰਾਸ਼ਟਰ ਦੇ ਪੈਨਲ ਦੀ ਇਹ ਟਿੱਪਣੀ ਅਜਿਹੇ ਸਮੇਂ ਹੋਈ ਹੈ ਜਦੋਂ ਜੰਮੂ-ਕਸ਼ਮੀਰ ਅਤੇ ਲੱਦਾਖ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਵਜੋਂ ਦੋ ਦਿਨਾਂ ਬਾਅਦ 31 ਅਕਤੂਬਰ ਨੂੰ ਦੋ ਵੱਖਰੇ ਹਿੱਸਿਆਂ ਵਿੱਚ ਵੰਡਿਆ ਜਾਣਾ ਹੈ। ਪੈਨਲ ਨੇ ਕਿਹਾ ਕਿ ਜੰਮੂ-ਕਸ਼ਮੀਰ ਵਿਚ ਧਾਰਾ 370 ਦੇ ਖ਼ਤਮ ਹੋਣ ਤੋਂ ਬਾਅਦ ਸਖਤ ਪਾਬੰਦੀਆਂ ਲਗਾਈਆਂ ਗਈਆਂ ਸਨ।

 

ਸੰਯੁਕਤ ਰਾਸ਼ਟਰ ਦੇ ਪੈਨਲ ਨੇ ਕਿਹਾ ਕਿ ਅਧਿਕਾਰੀਆਂ ਨੇ ਜੰਮੂ ਅਤੇ ਲੱਦਾਖ ਵਿਚ ਅਣ-ਐਲਾਨਿਆ ਕਰਫਿਊ ਲਗਾਏ ਜਾਣ ਦੇ ਕੁਝ ਦਿਨਾਂ ਬਾਅਦ ਹਟਾ ਲਿਆ। ਪਰ ਕਸ਼ਮੀਰ ਦੇ ਵੱਡੇ ਹਿੱਸੇ ਚ ਇਹ ਹਾਲੇ ਵੀ ਜਾਰੀ ਹੈ ਤੇ ਲੋਕਾਂ ਨੂੰ ਅਜ਼ਾਦ ਘੁੰਮਣ 'ਤੇ ਪਾਬੰਦੀ ਹੈ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:UN panel says Unlock Jammu and Kashmir situation amid EU lawmaker group Kashmir visit