ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪਾਣੀ ਦੇ ਰਸਤੇ ਹਮਲਾ ਕਰਨ ਦੀ ਤਾਕ 'ਚ ਅੱਤਵਾਦੀ, ਜੈਸ਼ ਦੇ ਰਿਹੈ ਅੰਡਰਵਾਟਰ ਵਿੰਗ ਨੂੰ ਟ੍ਰੇਨਿੰਗ

ਜੰਮੂ-ਕਸ਼ਮੀਰ ਤੋਂ ਧਾਰਾ 370 ਦੇ ਜ਼ਿਆਦਾਤਰ ਪ੍ਰਾਵਧਾਨਾਂ ਨੂੰ ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਪ੍ਰੇਸ਼ਾਨ ਹੈ। ਇੰਨਾ ਹੀ ਨਹੀਂ, ਪਾਕਿਸਤਾਨ ਸਮਰੱਥਨ ਵਾਲੇ ਅੱਤਵਾਦੀ ਭਾਰਤ ਵਿੱਚ ਅੱਤਵਾਦੀ ਗਤੀਵਿਧੀਆਂ ਦੀ ਭਾਲ ਵੀ ਵਿੱਚ ਹਨ। 

 

 

ਗੁਪਤ ਜਾਣਕਾਰੀ ਅਨੁਸਾਰ ਇਸ ਵਾਰ ਅੱਤਵਾਦੀ ਪਾਣੀ ਦੇ ਰਸਤਿਓਂ ਭਾਰਤ ‘ਤੇ ਹਮਲਾ ਕਰਨ ਦੀ ਸਾਜਿਸ਼ ਰਚ ਰਹੇ ਹਨ। ਨੇਵੀ ਦੇ ਚੀਫ਼ ਐਡਮਿਰਲ ਕਰਮਬੀਰ ਸਿੰਘ ਨੇ ਦੱਸਿਆ ਕਿ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਆਪਣੇ ਅੰਡਰਵਾਟਰ ਵਿੰਗ ਦੇ ਅੱਤਵਾਦੀਆਂ ਨੂੰ ਸਿਖਲਾਈ ਦੇ ਰਿਹਾ ਹੈ।

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਸਮਾਚਾਰ ਏਜੰਸੀ ਐਨਐਈ ਮੁਤਾਬਕ ਨੌਸੈਨਾ ਚੀਫ਼ ਐਡਮਿਰਲ ਕਰਮਬੀਰ ਸਿੰਘ ਨੇ ਕਿਹਾ ਕਿ ਸਾਨੂੰ ਖੁਫੀਆ ਜਾਣਕਾਰੀ ਮਿਲੀ ਹੈ ਕਿ ਜੈਸ਼-ਏ-ਮੁਹੰਮਦ ਦੇ ਅੰਡਰਵਾਟਰ ਵਿੰਗ ਨੂੰ ਸਿਖਲਾਈ ਦਿੱਤੀ ਜਾ ਰਹੀ ਹੈ। ਅਸੀਂ ਉਨ੍ਹਾਂ ਉੱਤੇ ਨਜ਼ਰ ਰੱਖ ਰਹੇ ਹਾਂ ਅਤੇ ਸਾਨੂੰ ਤੁਹਾਨੂੰ ਯਕੀਨ ਦਿਵਾਉਣਾ ਚਾਹੁੰਦੇ ਹਾਂ ਕਿ ਅਸੀਂ ਪੂਰੀ ਤਰ੍ਹਾਂ ਚੌਕਸ ਹਾਂ।

 

ਦੱਸ ਦੇਈਏ ਕਿ ਕਸ਼ਮੀਰ ਉੱਤੇ ਭਾਰਤ ਸਰਕਾਰ ਦੇ ਸਟੈਂਡ ਨੇ ਅੱਤਵਾਦੀਆਂ ਵਿੱਚ ਹਲਚਲ ਮਚਾ ਦਿੱਤੀ ਹੈ। ਅੱਤਵਾਦੀ ਕਿਸੇ ਤਰ੍ਹਾਂ ਕਸ਼ਮੀਰ ਵਾਦੀ ਦੇ ਨਾਲ-ਨਾਲ ਦੇਸ਼ ਦੇ ਹੋਰ ਹਿੱਸਿਆਂ ਵਿੱਚ ਆਪਣੀਆਂ ਨਾਪਾਕ ਯੋਜਨਾਵਾਂ ਨੂੰ ਅੰਜਾਮ ਦੇ ਕੇ ਅਸ਼ਾਂਤੀ ਫੈਲਾਉਣਾ ਚਾਹੁੰਦੇ ਹਨ। 

 

HT Punjabi ਦੇ Facebook ਪੇਜ ਨੂੰ Like ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ। Facebook Page ਨੂੰ ਲਾਈਕ ਕਰਨ ਲਈ ਇਸੇ ਲਾਈਨ ਤੇ ਕਲਿੱਕ ਕਰੋ।

https://www.facebook.com/hindustantimespunjabi/

 

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਆਰਟੀਕਲ 370 ਨੂੰ ਹਟਾਏ ਜਾਣ ਤੋਂ ਬਾਅਦ ਵੀ ਪਾਕਿਸਤਾਨ ਵਾਰ-ਵਾਰ ਭਾਰਤ ਵਿਰੁੱਧ ਜ਼ਹਿਰ ਕੱਢ ਰਿਹਾ ਹੈ। ਜਿਹੀ ਸਥਿਤੀ ਵਿੱਚ ਸੂਤਰ ਦੱਸਦੇ ਹਨ ਕਿ ਪਾਕਿਸਤਾਨ ਅੱਤਵਾਦੀਆਂ ਦਾ ਸਹਾਰਾ ਲੈ ਕੇ ਦੇਸ਼ ਦਾ ਮਾਹੌਲ ਖ਼ਰਾਬ ਕਰਨ ਦੀ ਸਾਜਿਸ਼ ਰਚ ਰਿਹਾ ਹੈ।


 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:underwater wing of Jaish e Mohammed is planning Terror attack says Navy Chief Admiral Karambir Singh