ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੇਂਦਰੀ ਬਜਟ ’ਚ ਕਿਸਾਨਾਂ ਤੇ ਛੋਟੇ ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ

1 / 3ਕੇਂਦਰੀ ਬਜਟ ’ਚ ਕਿਸਾਨਾਂ ਤੇ ਛੋਟੇ ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ

2 / 3ਕੇਂਦਰੀ ਬਜਟ ’ਚ ਕਿਸਾਨਾਂ ਤੇ ਛੋਟੇ ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ

3 / 3ਕੇਂਦਰੀ ਬਜਟ ’ਚ ਕਿਸਾਨਾਂ ਤੇ ਛੋਟੇ ਕਾਰੋਬਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਰਾਹਤ

PreviousNext

ਪੰਜ ਸੂਬਿਆਂ ਚ ਹੋਈਆਂ ਵਿਧਾਨ ਸਭਾ ਚੋਣਾਂ ਚ ਹਾਰ ਦਾ ਮੁੰਹ ਦੇਖਣ ਵਾਲੀ ਭਾਜਪਾ ਅਜਿਹੇ ਰਸਤੇ ਲੱਭਣ ਦੀ ਭਾਲ ਚ ਲੱਗ ਗਈ ਹੈ ਜਿਸ ਨਾਲ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੀ ਤਸਵੀਰ ਬਦਲੀ ਜਾ ਸਕੇ। ਇਸ ਲਈ ਸਰਕਾਰ ਮੌਜੂਦਾ ਯੋਜਨਾਵਾਂ ਤੇ ਡੂੰਘਾ ਵਿਚਾਰ ਕਰਕੇ ਛੇਤੀ ਹੀ ਇੱਕ ਨਵੇਂ ਫਲਸਫੇ ਨਾਲ ਸਾਹਮਣੇ ਆ ਸਕਦੀ ਹੈ।

 

ਸੂਤਰਾਂ ਮੁਤਾਬਕ ਨਵੀਂ ਕਾਢ ਕਰਨ ਲਈ ਕੇਂਦਰ ਸਰਕਾਰ ਦਾ ਧਿਆਨ ਲੋਕਾਂ ਨੂੰ ਆਰਥਿਕ ਰਾਹਤ ਦੇਣ ਤੇ ਹੈ। ਇਸ ਤੋਂ ਇਲਾਵਾ ਮੋਦੀ ਸਰਕਾਰ ਪੁਰਾਣੀਆਂ ਯੋਜਨਾਵਾਂ ਦੀ ਸਮੀਖਿਆ ਕਰਕੇ ਉਨ੍ਹਾਂ ਨੂੰ ਹੋਰ ਵਧੀਆ ਢੰਗ ਨਾਲ ਲਾਗੂ ਕਰਵਾਉਣ ਦਾ ਮਨ ਬਣਾ ਰਹੀ ਹੈ। ਬਜਟ ਚ ਕਿਸਾਨਾਂ ਅਤੇ ਛੋਟੇ ਵਪਾਰੀਆਂ ਨੂੰ ਰਾਹਤ ਦੇਣ ਵਾਲੇ ਵੱਡ ਐਲਾਨ ਕੀਤੇ ਜਾ ਸਕਦੇ ਹਨ।

 

ਇਸ ਦੇ ਨਾਲ ਹੀ ਆਮ ਲੋਕਾਂ ਨੂੰ ਇਨਕਮ ਟੈਕਸ ਚ ਰਾਹਤ ਦੇਣ ਲਈ ਵੀ ਸਰਕਾਰ ਕਦਮ ਚੁੱਕ ਸਕਦੀ ਹੈ। ਫਰਵਰੀ ਚ ਪੇਸ਼ ਹੋਣ ਵਾਲੇ ਇਸ ਬਜਟ ਚ ਕਈ ਅਹਿਮ ਬਦਲਾਅ ਕੀਤੇ ਜਾ ਸਕਦੇ ਹਨ। ਜਿਸ ਨਾਲ ਦੇਸ਼ ਦੇ ਕਰਦਾਤਾਵਾਂ ਨੂੰ ਵੱਡੀ ਰਾਹਤ ਮਿਲ ਸਕਦੀ ਹੈ। ਸਰਕਾਰ ਇਸ ਗੱਲ ਤੇ ਖਾਸ ਵਿਚਾਰ ਕਰ ਰਹੀ ਹੈ ਕਿ ਦੇਸ਼ ਦੀ ਵੱਡੀ ਆਬਾਦੀ ਦੀ ਜੇਬ ਚ ਵੱਧ ਤੋਂ ਵੱਧ ਪੈਸਾ ਪੁੱਜੇ ਤੇ ਜਿਹੜੇ ਪੈਸੇ ਹਨ ਉਨ੍ਹਾਂ ਦੀ ਬਚਤ ਵੱਧ ਸਕੇ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Union budget available to farmers and small businesses in a big relief