ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿੱਚ ਸੰਸਦ ਦੀ ਅਨੇਕਸੀ ਵਿੱਚ ਹੋਈ ਕੈਬਨਿਟ ਦੀ ਬੈਠਕ ਵਿੱਚ ਕੇਂਦਰੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ (ਡੀ.ਏ.) ਵਿੱਚ 4 ਪ੍ਰਤੀਸ਼ਤ ਵਾਧੇ ਨੂੰ ਮਨਜ਼ੂਰੀ ਦਿੱਤੀ ਗਈ ਹੈ। ਏਐਨਆਈ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ ਹੈ।
ਇਸ ਦੇ ਨਾਲ ਹੀ ਕੈਬਨਿਟ ਦੀ ਬੈਠਕ ਵਿੱਚ ਇਹ ਵੀ ਫ਼ੈਸਲਾ ਲਿਆ ਹੈ ਕਿ ਵਿਦੇਸ਼, ਸਿਹਤ, ਸ਼ਹਿਰੀ ਹਵਾਬਾਜ਼ੀ, ਵਿੱਤ ਅਤੇ ਵਣਜ ਮੰਤਰਾਲੇ ਸਮੇਤ ਪੰਜਾਂ ਮੰਤਰਾਲਿਆਂ ਦੇ ਸੰਯੁਕਤ ਸਕੱਤਰ ਪ੍ਰੈੱਸ ਕਾਨਫਰੰਸ ਵਿੱਚ ਹਰ ਰੋਜ਼ ਕੋਰੋਨਾ ਵਾਇਰਸ ਬਾਰੇ ਜਾਣਕਾਰੀ ਦੇਣਗੇ।
Union Cabinet Sources: Union Cabinet approves 4% increase in Dearness Allowance (DA) for Central Government employees.
— ANI (@ANI) March 13, 2020
ਕੇਂਦਰੀ ਕਰਮਚਾਰੀਆਂ ਦੇ ਡੀਏ ਵਿੱਚ 4 ਪ੍ਰਤੀਸ਼ਤ ਵਾਧੇ ਦਾ ਮਤਲਬ ਹੈ ਕਿ ਮਾਸਿਕ ਤਨਖਾਹ ਵਿੱਚ 720 ਰੁਪਏ ਤੋਂ 10,000 ਰੁਪਏ ਪ੍ਰਤੀ ਮਹੀਨੇ ਦਾ ਵਾਧਾ ਹੋਵੇਗਾ। ਕੇਂਦਰ ਸਰਕਾਰ ਨੇ ਪਹਿਲਾਂ ਕਿਹਾ ਸੀ ਕਿ ਮਹਿੰਗਾਈ ਭੱਤਾ (ਡੀ.ਏ.) ਅਤੇ ਮਹਿੰਗਾਈ ਰਾਹਤ (ਡੀ.ਆਰ.) 1 ਜਨਵਰੀ 2020 ਤੋਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਭੁਗਤਾਨਯੋਗ ਸੀ। ਭੁਗਤਾਨਯੋਗ ਡੀਏ/ਡੀਆਰ ਇਸ ਮਹੀਨੇ ਅਦਾ ਕੀਤੇ ਜਾਣਗੇ ਕਿਉਂਕਿ ਇਹ ਆਮ ਤੌਰ ਉੱਤੇ ਕੀਤਾ ਜਾਂਦਾ ਹੈ।
ਇਸ ਤੋਂ ਪਹਿਲਾਂ 10 ਅਕਤੂਬਰ 2019 ਨੂੰ ਕੇਂਦਰੀ ਕਰਮਚਾਰੀਆਂ ਨੂੰ ਇਹ ਰਾਹਤ ਦਿੱਤੀ ਗਈ ਸੀ। ਉਦੋਂ ਮੋਦੀ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਪੰਜ ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਸੀ। ਇਸ ਫ਼ੈਸਲੇ ਤੋਂ ਬਾਅਦ ਮਹਿੰਗਾਈ ਭੱਤਾ ਹੁਣ 12 ਤੋਂ ਵਧਾ ਕੇ 17 ਪ੍ਰਤੀਸ਼ਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨਾਲ ਤਕਰੀਬਨ 50 ਲੱਖ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਲਾਭ ਹੋਇਆ ਹੈ।
............