ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

PM ਮੋਦੀ ਦੀ ਅਗਵਾਈ ’ਚ ਮੰਤਰੀ ਮੰਡਲ ਦੀ ਮੀਟਿੰਗ, 16ਵੀਂ ਲੋਕ ਸਭਾ ਭੰਗ ਕਰਨ ਦੀ ਕੀਤੀ ਸਿਫਾਰਸ਼

ਕੇਂਦਰੀ ਮੰਤਰੀ ਮੰਡਲ ਦੀ ਮੀਟਿੰਗ, 16ਵੀਂ ਲੋਕ ਸਭਾ ਭੰਗ ਕਰਨ ਦੀ  ਕੀਤੀ ਸਿਫਾਰਸ਼

ਕੇਂਦਰੀ ਮੰਤਰੀ ਮੰਡਲ ਦੀ ਸ਼ੁੱਕਰਵਾਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਮੀਟਿੰਗ ਹੋਈ, ਜਿਸ ਵਿਚ 16ਵੀਂ ਲੋਕ ਸਭਾ ਭੰਗ ਕਰਨ ਦੀ ਸਿਫਾਰਸ਼ ਕੀਤੀ ਗਈ। ਸਰਕਾਰੀ ਸੂਤਰਾਂ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਮੀਟਿੰਗ ਵਿਚ ਵਿੱਤ ਮੰਤਰੀ ਅਰੁਣ ਜੇਤਲੀ ਖਰਾਬ ਸਿਹਤ ਕਾਰਨ ਮੀਟਿੰਗ ਵਿਚ ਸ਼ਾਮਲ ਨਹੀਂ ਹੋ ਸਕੇ।

 

ਮੰਤਰੀ ਮੰਡਲ ਦੀ ਇਹ ਮੀਟਿੰਗ ਲੋਕ ਸਭਾ ਚੋਣਾਂ ਦੀ ਗਿਣਤੀ ਹੋਣ ਦੇ ਇਕ ਦਿਨ ਬਾਅਦ ਹੋਈ। ਇਸ ਚੋਣ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਿਚ ਐਨਡੀਏ ਨੂੰ ਜਬਰਦਸਤ ਜਿੱਤ ਪ੍ਰਾਪਤ ਹੋਈ ਹੈ। ਸੂਤਰਾਂ ਨੇ ਦੱਸਿਆ ਕਿ ਇਸ ਬਾਰੇ ਮੰਤਰੀ ਮੰਡਲ ਦੀ ਸਿਫਾਰਸ਼ ਮਿਲਣ ਦੇ ਬਾਅਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਮੌਜੂਦਾ ਲੋਕ ਸਭਾ ਭੰਗ ਕਰਨ ਦੀ ਕਾਰਵਾਈ ਕਰਨਗੇ।

 

16ਵੀਂ ਲੋਕ ਸਭਾ ਦਾ ਕਾਰਜਕਾਲ 3 ਜੂਨ ਨੂੰ ਖਤਮ ਹੋ ਰਿਹਾ ਹੈ। 17ਵੀਂ ਲੋਕ ਸਭਾ ਦਾ ਗਠਨ 3 ਜੂਨ ਤੋਂ ਪਹਿਲਾਂ ਕੀਤਾ ਜਾਣਾ ਹੈ ਅਤੇ ਨਵੇਂ ਸਦਨ ਦੇ ਗਠਨ ਦੀ ਪ੍ਰਕਿਰਿਆ ਅਗਲੇ ਕੁਝ ਦਿਨਾਂ ਵਿਚ ਉਦੋਂ ਸ਼ੁਰੂ ਹੋਵੇਗੀ, ਜਦੋਂ ਤਿੰਨੋ ਚੋਣ ਕਮਿਸ਼ਨਰ ਰਾਸ਼ਟਰਪਤੀ ਨੂੰ ਮਿਲਣਗੇ ਅਤੇ ਨਵੇਂ ਚੁਣੇ ਮੈਂਬਰਾਂ ਦੀ ਸੂਚੀ ਸੌਪਣਗੇ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Union Cabinet passes resolution to dissolve 16th Lok Sabha