ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕਾਂ ਦੀ ਹਲਚਲ ਵਧਣ ਕਾਰਨ ਕੋਰੋਨਾ ਮਾਮਲੇ ਹੋਰ ਵਧਣ ਦਾ ਖ਼ਦਸ਼ਾ: ਕੇਂਦਰੀ ਮੰਤਰੀ

ਲੋਕਾਂ ਦੀ ਹਲਚਲ ਵਧਣ ਕਾਰਨ ਕੋਰੋਨਾ ਮਾਮਲੇ ਹੋਰ ਵਧਣ ਦਾ ਖ਼ਦਸ਼ਾ: ਕੇਂਦਰੀ ਮੰਤਰੀ

ਕੇਂਦਰੀ ਉੱਤਰ ਪੂਰਬੀ ਖੇਤਰ ਵਿਕਾਸ (ਸੁਤੰਤਰ ਚਾਰਜ), ਪ੍ਰਧਾਨ ਮੰਤਰੀ ਦਫ਼ਤਰ, ਪਰਸੋਨਲ, ਲੋਕ ਸ਼ਿਕਾਇਤਾਂ ਤੇ ਪੈਨਸ਼ਨਾਂ, ਪ੍ਰਮਾਣੂ ਊਰਜਾ ਅਤੇ ਪੁਲਾੜ ਰਾਜ ਮੰਤਰੀ, ਡਾ. ਜਿਤੇਂਦਰ ਸਿੰਘ ਨੇ ਅੱਜ ਵੱਡੀ ਗਿਣਤੀ ਵਿੱਚ ਲੋਕਾਂ ਦੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵਾਪਸ ਆਉਣ ਅਤੇ ਮਾਮਲਿਆਂ ਵਿੱਚ ਵਾਧੇ ਦੇ ਮੱਦੇਨਜ਼ਰ ਜੰਮੂ ਅਤੇ ਕਸ਼ਮੀਰ ਵਿੱਚ ਕੋਵਿਡ-19 ਦੇ ਪ੍ਰਕੋਪ ਦੀ ਸਥਿਤੀ ਦੀ ਸਮੀਖਿਆ ਕੀਤੀ। ਸਮੀਖਿਆ ਦਾ ਆਯੋਜਨ ਮਿਸ਼ਨ ਡਾਇਰੈਕਟਰ, ਰਾਸ਼ਟਰੀ ਸਿਹਤ ਮਿਸ਼ਨ,ਜੰਮੂ ਅਤੇ ਕਸ਼ਮੀਰ ਡਿਵੀਜ਼ਨ ਦੇ ਡਾਇਰੈਕਟਰ ਸਿਹਤ ਸੇਵਾਵਾਂ ਅਤੇ ਜ਼ਿਲ੍ਹਿਆਂ ਦੇ ਸਾਰੇ ਚੀਫ ਮੈਡੀਕਲ ਅਫ਼ਸਰਾਂ ਦੇ ਨਾਲ ਵੀਡੀਓ ਕਾਨਫਰੰਸ ਜ਼ਰੀਏ ਕੀਤਾ ਗਿਆ।

 

 

ਸਿਹਤ ਅਧਿਕਾਰੀਆਂ ਨੇ ਮੰਤਰੀ ਨੂੰ ਜ਼ਮੀਨੀ ਪੱਧਰ ਦੀਆਂ ਰਿਪੋਰਟਾਂ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਵਾਧਾ ਇੱਕ ਪਾਸਿੰਗ ਫੇਜ਼ ਸੀ ਕਿਉਂਕਿ ਇਹ ਵੱਡੀ ਗਿਣਤੀ ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਵਾਪਸ ਆਉਣ ਵਾਲੇ ਵਿਅਕਤੀਆ ਨਾਲ ਜੁੜਿਆ ਹੋਇਆ ਸੀ ਜਿਨ੍ਹਾਂ ਦਾ ਲਾਜ਼ਮੀ ਤੌਰ 'ਤੇ ਕੋਵਿਡ-19 ਦਾ ਟੈਸਟ ਕੀਤਾ ਜਾ ਰਿਹਾ ਸੀ। ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਮਾਮਲਿਆਂ ਦਾ ਪਤਾ ਲਗਾਉਣਾ ਇੱਕ ਪਾਜ਼ਿਟਿਵ ਸੰਕੇਤ ਸੀ ਕਿਉਂਕਿ ਪਾਜ਼ਿਟਿਵ ਟੈਸਟ ਆਏ ਵਿਅਕਤੀਆਂ ਨੂੰ ਵੱਖਰਾ ਰੱਖਿਆ ਗਿਆ ਅਤੇ ਇਸ ਦੇ ਫੈਲਣ ਨੂੰ ਰੋਕ ਲਿਆ ਗਿਆ।

 

 

ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਟੈਸਟਿੰਗ ਸਮਰੱਥਾ ਵਿੱਚ ਵਾਧਾ ਕੀਤਾ ਗਿਆ ਹੈ ਅਤੇ ਪ੍ਰਤੀ ਮਿਲੀਅਨ 10,000 ਤੋਂ ਵੱਧ ਟੈਸਟ ਕੀਤੇ ਜਾ ਰਹੇ ਹਨ। ਸਿਹਤ ਅਧਿਕਾਰੀ ਆਈਸੀਐੱਮਆਰ ਐਪ ਦੀ ਵਰਤੋਂ ਕਰ ਰਹੇ ਹਨ ਜਿਸ ਦੁਆਰਾ ਟੈਸਟਿੰਗ ਪ੍ਰਕਿਰਿਆ  ਦਾ ਸਮਾਂ ਘਟਾ ਕੇ ਤਿੰਨ ਦਿਨ ਕਰ ਦਿੱਤਾ ਗਿਆ ਹੈ। ਡਾ. ਸਿੰਘ ਨੂੰ ਦੱਸਿਆ ਗਿਆ ਕਿ ਕੋਵਿਡ-19 ਦੇ ਮਰੀਜ਼ਾਂ ਦਾ ਪਤਾ ਲਗਾਉਣ ਲਈ ਸਾਰੇ ਪਾਜ਼ਿਟਿਵ ਟੈਸਟ ਵਿਅਕਤੀਆਂ ਦੇ ਸੰਪਰਕਾਂ ਦੀ ਟ੍ਰੇਸਿੰਗ ਵੱਡੇ ਪੱਧਰ 'ਤੇ ਕੀਤੀ ਜਾ ਰਹੀ ਹੈ।

  

 

ਡਾ ਜਿਤੇਂਦਰ ਸਿੰਘ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਸਿਹਤ ਪੇਸ਼ੇਵਰਾਂ ਨੂੰ ਸਲਾਹ ਦਿੱਤੀ ਕਿ ਇਨ੍ਹਾਂ ਮਾਮਲਿਆਂ ਵਿੱਚ ਹੋ ਰਹੇ ਵਾਧੇ ਕਾਰਨ ਘਬਰਾਉਣ ਦੀ ਜ਼ਰੂਰਤ ਨਹੀਂ ਹੈ ਅਤੇ ਲੋਕਾਂ ਨੂੰ ਭਰੋਸਾ ਦਿਵਾਉਣ ਦੀ ਜ਼ਰੂਰਤ ਹੈ ਕਿ ਕੇਂਦਰ ਸ਼ਾਸਿਤ ਪ੍ਰਦੇਸ਼ ਚੰਗਾ ਕੰਮ ਕਰ ਰਿਹਾ ਹੈ ਅਤੇ ਸਾਰੇ ਪਾਜ਼ਿਟਿਵ ਮਾਮਲਿਆਂ ਦਾ ਪਤਾ ਹੀ ਨਹੀਂ ਲਗਾਇਆ ਜਾ ਰਿਹਾ ਬਲਕਿ ਕੁਆਰੰਟੀਨ ਸੁਵਿਧਾਵਾਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਇਲਾਜ ਕੀਤਾ ਜਾ ਰਿਹਾ ਹੈ।

 

 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਹ ਦੱਸਣਾ ਲਾਜ਼ਮੀ ਹੈ ਕਿ ਰੈੱਡ ਜ਼ੋਨ ਲੋਕਾਂ ਦੇ ਫਾਇਦੇ ਲਈ ਹਨ ਕਿਉਂਕਿ ਇਹ ਉਨ੍ਹਾਂ ਦੀ ਸੁਰੱਖਿਆ ਅਤੇ ਵਾਇਰਸ ਨੂੰ ਰੋਕਣ ਲਈ ਹੈ। ਡਾ. ਸਿੰਘ ਨੇ ਕਿਹਾ ਕਿ ਲੋਕਾਂ ਦੀ ਵਧ ਰਹੀ ਹਲਚਲ ਦੇ ਮੱਦੇਨਜ਼ਰ ਕੋਰੋਨਾ–ਮਾਮਲਿਆਂ ਵਿੱਚ ਵਾਧੇ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਾਰੀਆਂ ਸਾਵਧਾਨੀਆਂ ਦਾ ਪਾਲਣ ਕਰਨ ਅਤੇ ਕਰੋਨਾ ਵਾਇਰਸ ਨਾਲ ਸਫਲਤਾਪੂਰਬਕ ਲੜਨ ਲਈ ਜੀਵਨਸ਼ੈਲੀ ਵਿੱਚ ਵੀ ਢੁਕਵੇਂ ਬਦਲਾਅ ਲਿਆਉਣ ਦੀ ਸਲਾਹ ਦਿੱਤੀ ਜਾਂਦੀ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Union Minister apprehends Corona Cases may be increased due to increase in Movement of People