ਕੇਂਦਰ ਸਰਕਾਰ ਨੇ ਰੇਲਵੇ ਕਰਮਚਾਰੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ ਕਿ 11 ਲੱਖ ਰੇਲਵੇ ਕਰਮਚਾਰੀਆਂ ਨੂੰ 78 ਦਿਨਾਂ ਦਾ ਬੋਨਸ ਮਿਲੇਗਾ।
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਿਛਲੇ 6 ਸਾਲਾਂ ਤੋਂ ਲਗਾਤਾਰ ਕੰਮ ਕਰ ਰਹੀ ਹੈ। ਉਥੇ, ਵਿੱਤੀ ਮੰਤਰੀ ਨਿਰਮਲਾ ਸੀਤਾਰਮਣ ਨੇ ਦੱਸਿਆ ਕਿ ਕੈਬਿਨੇਟ ਨੇ ਈ-ਸਿਗਰੇਟ 'ਤੇ ਬੈਨ ਲਗਾ ਦਿੱਤਾ ਹੈ।
ਜਾਵਡੇਕਰ ਨੇ ਦੱਸਿਆ ਕਿ ਇਸ ਸਾਲ ਵੀ 11,52,000 ਕਰਮਚਾਰੀਆਂ ਨੂੰ ਬੋਨਸ ਵਜੋਂ 78 ਦਿਨਾਂ ਦੀ ਤਨਖ਼ਾਹ ਮਿਲੇਗੀ।
ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਨੇ ਈ-ਸਿਗਰੇਟ 'ਤੇ ਰੋਕ ਲਗਾ ਦਿੱਤੀ ਹੈ। ਇਸ ਦਾ ਅਰਥ ਈ-ਸਿਗਰੇਟ ਨਾਲ ਸਬੰਧਤ ਉਤਪਾਦ, ਨਿਰਮਾਣ, ਆਯਾਤ/ਨਿਰਯਾਤ, ਆਵਾਜਾਈ, ਵਿਕਰੀ, ਵੰਡ, ਭੰਡਾਰਨ ਅਤੇ ਇਸ਼ਤਿਹਾਰਬਾਜ਼ੀ 'ਤੇ ਰੋਕ ਹੈ।