ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਯੁੱਧਿਆ ਮਾਮਲੇ ’ਤੇ ਕੋਈ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਕੇਂਦਰੀ ਮੰਤਰੀ: PM ਮੋਦੀ

ਅਯੁੱਧਿਆ ਮਾਮਲੇ ’ਤੇ ਕੋਈ ਟਿੱਪਣੀ ਕਰਨ ਤੋਂ ਗੁਰੇਜ਼ ਕਰਨ ਕੇਂਦਰੀ ਮੰਤਰੀ: PM ਮੋਦੀ

ਅਯੁੱਧਿਆ ’ਤੇ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਤੋਂ ਪਹਿਲਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਆਪਣੇ ਮੰਤਰੀਆਂ ਨੂੰ ਇਸ ਮੁੱਦੇ ’ਤੇ ਬੇਲੋੜੀ ਬਿਆਨਬਾਜ਼ੀ ਕਰਨ ਤੋਂ ਬਚਣ ਅਤੇ ਦੇਸ਼ ਵਿੱਚ ਸੁਹਿਰਦਤਾ ਤੇ ਆਪਸੀ ਭਾਈਚਾਰਕ ਏਕਤਾ ਕਾਇਮ ਰੱਖਣ ਲਈ ਕਿਹਾ। ਇਹ ਜਾਣਕਾਰੀ ਸਰਕਾਰ ਦੇ ਸੂਤਰਾਂ ਨੇ ਦਿੱਤੀ ਹੈ।

 

 

ਸੂਤਰਾਂ ਮੁਤਾਬਕ ਇੱਥੇ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਸ੍ਰੀ ਮੋਦੀ ਨੇ ਕਿਹਾ ਕਿ ਸੁਪਰੀਮ ਕੋਰਟ ਦਾ ਫ਼ੈਸਲਾ ਆਉਣ ਦੀ ਆਸ ਹੈ, ਇਸ ਲਈ ਦੇਸ਼ ਵਿੱਚ ਸੁਹਿਰਦਤਾ ਕਾਇਮ ਰੱਖਣਾ ਹਰੇਕ ਦੀ ਜ਼ਿੰਮੇਵਾਰੀ ਹੈ। ਸ੍ਰੀ ਮੋਦੀ ਨੇ ਇਸ ਮੁੱਦੇ ਉੱਤੇ ਕਿਸੇ ਵੀ ਤਰ੍ਹਾਂ ਦੀ ਬੇਲੋੜੀ ਬਿਆਨਬਾਜ਼ੀ ਤੋਂ ਬਚਣ ਲਈ ਕਿਹਾ।

 

 

ਇੱਥੇ ਵਰਨਣਯੋਗ ਹੈ ਕਿ ਚੀਫ਼ ਜਸਟਿਸ ਰੰਜਨ ਗੋਗੋਈ 17 ਨਵੰਬਰ ਨੂੰ ਸੇਵਾ–ਮੁਕਤ ਹੋ ਰਹੇ ਹਨ। ਇਸੇ ਲਈ ਆਸ ਕੀਤੀ ਜਾ ਰਹੀ ਹੈ ਕਿ ਸੁਪਰੀਮ ਕੋਰਟ ਅਯੁੱਧਿਆ ਮਾਮਲੇ ’ਚ ਉਸ ਤੋਂ ਪਹਿਲਾਂ ਆਪਣਾ ਫ਼ੈਸਲਾ ਸੁਣਾ ਸਕਦੀ ਹੈ।

 

 

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਇੱਕ ਸੀਨੀਅਰ ਅਧਿਕਾਰੀ ਨੇ ਬੁੱਧਵਾਰ ਨੂੰ ਕਿਹਾ ਕਿ ਅਯੁੱਧਿਆ ਵਿਵਾਦ ਦੇ ਮੁਕੱਦਮੇ ਵਿੱਚ ਸੁਪਰੀਮ ਕੋਰਟ ਦੇ ਸੰਭਾਵੀ ਫ਼ੈਸਲੇ ਦੇ ਮੱਦੇਨਜ਼ਰ ਹਰ ਹਾਲਤ ਵਿੱਚ ਸੰਜਮ ਵਰਤਣ ਦੀ ਅਪੀਲ ਕੀਤੀ ਜਾ ਰਹੀ ਹੈ।

 

 

ਵਿਸ਼ਵ ਹਿੰਦੂ ਪ੍ਰੀਸ਼ਦ ਦੇ ਕੌਮਾਂਤਰੀ ਪ੍ਰਧਾਨ ਵਿਸ਼ਣੂ ਸਦਾਸ਼ਿਵ ਕੋਕਜੇ ਨੇ ਕਿਹਾ ਕਿ ਅਯੁੱਧਿਆ ਮਾਮਲੇ ’ਚ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਪਹਿਲਾਂ ਦੇਸ਼ ਵਿੱਚ ਅਮਨ–ਚੈਨ ਦਾ ਮਾਹੌਲ ਹੈ।

 

 

ਅਯੁੱਧਿਆ ਮਾਮਲੇ ’ਚ, ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਠੀਕ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਾਂਗਰਸ ਵਰਕਿੰਗ ਕਮੇਟੀ (CWC) ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 10 ਨਵੰਬਰ ਨੂੰ ਹੋਣ ਦੀ ਸੰਭਾਵਨਾ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਕਿਹਾ ਕਿ ਮੀਟਿੰਗ ਵਿੱਚ ਅਯੁੱਧਿਆ ਮਾਮਲੇ ’ਤੇ ਅਦਾਲਤ ਦੇ ਫ਼ੈਸਲੇ ਨੂੰ ਲੈ ਕੇ ਵਿਚਾਰ ਕੀਤਾ ਜਾਵੇਗਾ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Union Minister should avoid unwanted comments on Ayodhya case says PM Modi