ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉਨਾਓ ਕਾਂਡ : SC ਨੇ CBI ਨੂੰ 2 ਹਫਤੇ ਦਾ ਸਮਾਂ ਹੋਰ ਦਿੱਤਾ

ਉਨਾਓ ਕਾਂਡ : SC ਨੇ CBI ਨੂੰ 2 ਹਫਤੇ ਦਾ ਸਮਾਂ ਹੋਰ ਦਿੱਤਾ

ਉਨਾਓ ਬਲਾਤਕਾਰ ਪੀੜਤਾ ਦੇ ਇਕ ਸੜਕ ਹਾਦਸੇ ਵਿਚ ਜ਼ਖਮੀ ਹੋਣ ਸਬੰਧੀ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਹੋਰ ਦੋ ਹਫਤੇ ਦਾ ਸਮਾਂ ਦਿੱਤਾ ਹੈ। ਸੁਪਰੀਮ ਕੋਰਟ ਨੇ ਉਤਰ ਪ੍ਰਦੇਸ਼ ਸਰਕਾਰ ਨੂੰ ਸੜਕ ਹਾਦਸੇ ਵਿਚ ਜ਼ਖਮੀ ਹੋਏ ਵਕੀਲ ਨੂੰ ਪੰਜ ਲੱਖ ਰੁਪਏ ਦੇਣ ਨੂੰ ਕਿਹਾ ਹੈ।

 

ਇਸ ਤੋਂ ਪਹਿਲਾਂ ਸੀਬੀਆਈ ਨੇ ਸ਼ਨੀਵਾਰ ਨੂੰ ਅਦਾਲਤ ਸਾਹਮਣੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਂਚ ਪੂਰੀ ਕਰਨ ਲਈ ਹਫਤੇ ਦਾ ਸਮਾਂ ਚਾਹੀਦਾ। ਇਹ ਮਾਮਲਾ ਉਨਾਓ ਬਲਾਤਕਾਰ ਮਾਮਲੇ ਨਾਲ ਸਬੰਧਤ ਦਰਜ ਚਾਰ ਵਿਚੋਂ ਇਕ ਹੈ।

 

ਤੀਹ ਹਜ਼ਾਰੀ ਸਥਿਤ ਜ਼ਿਲ੍ਹਾ ਜੱਜ ਧਰਮੇਸ਼ ਸ਼ਰਮਾ ਦੀ ਅਦਾਲਤ ਸਾਹਮਣੇ ਸੀਬੀਆਈ ਨੇ ਇਹ ਦਲੀਲ ਪੇਸ਼ ਕੀਤੀ ਸੀ। ਜਿਸ ਮਾਮਲੇ ਵਿਚ ਸੀਬੀਆਈ ਨੇ ਜਾਂਚ ਪੂਰੀ ਕਰਨ ਲਈ ਸਮਾਂ ਮੰਗਿਆ ਹੈ, ਉਸ ਵਿਚ ਸ਼ੁਭਮ ਸਿੰਘ, ਨਰੇਸ਼ ਤਿਵਾੜੀ ਤੇ ਬ੍ਰਜੇਸ਼ ਸਿੰਘ ਯਾਦਵ ਦੋਸ਼ੀ ਹਨ। ਉਥੇ, ਦੋਸੀ ਸ਼ੁਭਮ ਸਿੰਘ ਵੱਲੋਂ ਅਦਾਲਤ ਵਿਚ ਕਿਹਾ ਕਿ ਇਸ ਮਾਮਲੇ ਨਾਲ ਸਬੰਧਤ ਤਿੰਨ ਮਾਲਿਆਂ ਵਿਚ ਦੋਸ਼ ਪੱਤਰ ਦਾਖਲ ਕੀਤੇ ਜਾ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:unnao case supreme court live updates two weeks more time to cbi