ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਓਨਾਵ ਮਾਮਲੇ 'ਚ ਦੋਸ਼ੀ ਸਾਬਕਾ ਬੀਜੇਪੀ ਵਿਧਾਇਕ ਸੇਂਗਰ ਦੀ ਸਜ਼ਾ 'ਤੇ ਅੱਜ ਅਦਾਲਤ 'ਚ ਬਹਿਸ

ਉਨਾਓ (ਉੱਤਰ ਪ੍ਰਦੇਸ਼) ਦੇ ਬਹੁ–ਚਰਚਿਤ ਅਗ਼ਵਾ ਤੇ ਜਬਰ–ਜਨਾਹ ਦੇ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਦੀ ਸਜ਼ਾ ਬਾਰੇ ਸ਼ੁੱਕਰਵਾਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ 'ਚ ਬਹਿਸ ਹੋਵੇਗੀ। ਦੱਸ ਦੇਈਏ ਕਿ ਅਦਾਲਤ ਨੇ ਸੇਂਗਰ ਨੂੰ ਨਾਬਾਲਗ ਲੜਕੀ ਨਾਲ ਬਲਾਤਕਾਰ ਦਾ ਦੋਸ਼ੀ ਪਾਇਆ ਸੀ। ਅੱਜ ਸਜ਼ਾ 'ਤੇ ਬਹਿਸ ਹੋਵੇਗੀ।
 

ਬੀਤੇ ਮੰਗਲਵਾਰ ਨੂੰ ਸਜ਼ਾ 'ਤੇ ਬਹਿਸ ਪੂਰੀ ਨਾ ਹੋਣ ਕਾਰਨ ਅਦਾਲਤ ਨੇ 20 ਦਸੰਬਰ ਨੂੰ ਸਜ਼ਾ 'ਤੇ ਬਹਿਸ ਦੀ ਤਰੀਕ ਤੈਅ ਕੀਤੀ ਸੀ। ਓਨਾਵ ਬਲਾਤਕਾਰ ਮਾਮਲੇ 'ਚ ਜਿੱਥੇ ਪੀੜਤ ਧਿਰ ਸਖਤ ਤੋਂ ਸਖਤ ਸਜ਼ਾ ਦੀ ਮੰਗ ਕਰ ਰਹੀ ਹੈ, ਉੱਥੇ ਹੀ ਸੇਂਗਰ ਦੇ ਪਰਿਵਾਰ ਨੂੰ ਉਮੀਦ ਹੈ ਕਿ ਉਨ੍ਹਾਂ ਨੂੰ ਅਦਾਲਤ ਤੋਂ ਰਾਹਤ ਮਿਲ ਸਕਦੀ ਹੈ।
 

ਕੀ ਹੈ ਮਾਮਲਾ
ਬਰਖਾਸਤ ਕੀਤੇ ਗਏ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਉੱਤੇ ਸਾਲ 2017 ਵਿੱਚ ਇੱਕ ਨਾਬਾਲਗ਼ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਇਸ ਕੇਸ ਦੇ ਸਬੰਧ ਵਿੱਚ 28 ਜੁਲਾਈ ਨੂੰ, ਪੀੜਤ ਲੜਕੀ, ਉਸ ਦੇ ਵਕੀਲ ਅਤੇ ਪਰਿਵਾਰ ਦੇ ਹੋਰ ਮੈਂਬਰ ਰਾਏਬਰੇਲੀ ਜਾ ਰਹੇ ਸਨ। ਫਿਰ ਉਸ ਦੀ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। 

 

ਇਸ ਵਿੱਚ ਪੀੜਤ ਲੜਕੀ ਦੀ ਚਾਚੀ ਅਤੇ ਮਾਸੀ ਦੀ ਮੌਤ ਹੋ ਗਈ। ਪੀੜਤ ਲੜਕੀ ਅਤੇ ਉਸ ਦਾ ਵਕੀਲ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੀੜਤ ਲੜਕੀ ਅਤੇ ਉਸ ਦੇ ਵਕੀਲ ਨੂੰ ਏਮਜ਼ ਲਿਆਂਦਾ ਗਿਆ। ਪੀੜਤ ਨੇ ਸੀਬੀਆਈ ਸਾਹਮਣੇ ਹਾਦਸੇ ਪਿੱਛੇ ਸੰਗਰ ਦਾ ਹੱਥ ਦੱਸਿਆ ਸੀ।
 

ਸੇਂਗਰ ਦੇ ਸਾਥੀਆਂ ਨੇ ਉਸ ਦੇ ਪਿਤਾ 'ਤੇ ਕਥਿਤ ਤੌਰ 'ਤੇ ਤਸ਼ੱਦਦ ਕੀਤਾ ਅਤੇ 3 ਅਪ੍ਰੈਲ, 2018 ਨੂੰ ਉਸ ਨੂੰ ਗ਼ੈਰਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਵਿਚ ਫਸਾਇਆ। 9 ਅਪ੍ਰੈਲ, 2018 ਨੂੰ ਨਿਆਇਕ ਹਿਰਾਸਤ ਵਿੱਚ ਉਸ ਦੀ ਮੌਤ ਹੋ ਗਈ। 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Unnao rape case Delhi court to decide Kuldeep Sengas punishment today