ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਉਨਾਓ ਬਲਾਤਕਾਰ ਕੇਸ: ਕੁਲਦੀਪ ਸਿੰਘ ਸੇਂਗਰ ਨੂੰ ਸਜ਼ਾ ਮਿਲੇਗੀ ਜਾਂ ਨਹੀਂ, 16 ਦਸੰਬਰ ਨੂੰ ਅਦਾਲਤ ਸੁਣਾਵੇਗੀ ਫ਼ੈਸਲਾ

ਦਿੱਲੀ ਦੀ ਅਦਾਲਤ ਨੇ ਮੰਗਲਵਾਰ ਨੂੰ ਉਨਾਓ ਬਲਾਤਕਾਰ ਮਾਮਲੇ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ। ਅਦਾਲਤ ਹੁਣ 16 ਦਸੰਬਰ ਨੂੰ ਆਪਣਾ ਫ਼ੈਸਲਾ ਦੇਵੇਗੀ ਕਿ ਕੀ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਨੂੰ ਸਜ਼ਾ ਮਿਲੇਗੀ ਜਾਂ ਨਹੀਂ। ਦੱਸ ਦੇਈਏ ਕਿ ਉਨਾਓ ਬਲਾਤਕਾਰ ਕੇਸ ਵਿੱਚ ਦੋਸ਼ੀ ਵਿਧਾਇਕ ਕੁਲਦੀਪ ਸਿੰਘ ਸੇਂਗਰ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ।
 

ਕੀ ਹੈ ਮਾਮਲਾ
 

ਬਰਖਾਸਤ ਕੀਤੇ ਗਏ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ ਉੱਤੇ ਸਾਲ 2017 ਵਿੱਚ ਇੱਕ ਨਾਬਾਲਗ਼ ਨਾਲ ਬਲਾਤਕਾਰ ਕਰਨ ਦਾ ਦੋਸ਼ ਹੈ। ਇਸ ਕੇਸ ਦੇ ਸਬੰਧ ਵਿੱਚ 28 ਜੁਲਾਈ ਨੂੰ, ਪੀੜਤ ਲੜਕੀ, ਉਸ ਦੇ ਵਕੀਲ ਅਤੇ ਪਰਿਵਾਰ ਦੇ ਹੋਰ ਮੈਂਬਰ ਰਾਏਬਰੇਲੀ ਜਾ ਰਹੇ ਸਨ। ਫਿਰ ਉਸ ਦੀ ਕਾਰ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ। 
 

ਇਸ ਵਿੱਚ ਪੀੜਤ ਲੜਕੀ ਦੀ ਚਾਚੀ ਅਤੇ ਮਾਸੀ ਦੀ ਮੌਤ ਹੋ ਗਈ। ਪੀੜਤ ਲੜਕੀ ਅਤੇ ਉਸ ਦਾ ਵਕੀਲ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ। ਪੀੜਤ ਲੜਕੀ ਅਤੇ ਉਸ ਦੇ ਵਕੀਲ ਨੂੰ ਏਮਜ਼ ਲਿਆਂਦਾ ਗਿਆ। ਪੀੜਤ ਨੇ ਸੀਬੀਆਈ ਸਾਹਮਣੇ ਹਾਦਸੇ ਪਿੱਛੇ ਸੰਗਰ ਦਾ ਹੱਥ ਦੱਸਿਆ ਸੀ।
 

ਸੇਂਗਰ ਦੇ ਸਾਥੀਆਂ ਨੇ ਉਸ ਦੇ ਪਿਤਾ 'ਤੇ ਕਥਿਤ ਤੌਰ 'ਤੇ ਤਸ਼ੱਦਦ ਕੀਤਾ ਅਤੇ 3 ਅਪ੍ਰੈਲ, 2018 ਨੂੰ ਉਸ ਨੂੰ ਗ਼ੈਰਕਾਨੂੰਨੀ ਹਥਿਆਰ ਰੱਖਣ ਦੇ ਦੋਸ਼ ਵਿਚ ਫਸਾਇਆ। 9 ਅਪ੍ਰੈਲ, 2018 ਨੂੰ ਨਿਆਇਕ ਹਿਰਾਸਤ ਵਿੱਚ ਉਸ ਦੀ ਮੌਤ ਹੋ ਗਈ। 
 

ਅਦਾਲਤ ਨੇ ਪਹਿਲਾਂ ਸੈਂਗਰ ਅਤੇ ਉਸ ਦੇ ਭਰਾ ਅਤੁਲ ਸੇਂਗਰ ਅਤੇ 9 ਹੋਰ ਵਿਅਕਤੀਆਂ ਖ਼ਿਲਾਫ਼ ਪੀੜਤ ਦੇ ਪਿਤਾ ਦੀ ਹੱਤਿਆ ਅਤੇ ਹੋਰ ਦੋਸ਼ਾਂ ਖ਼ਿਲਾਫ਼ ਦੋਸ਼ ਤੈਅ ਕੀਤੇ ਸਨ। ਅਦਾਲਤ ਨੇ ਸੈਂਗਰ ਅਤੇ ਸਹਿ ਮੁਲਜ਼ਮ ਸ਼ਸ਼ੀ ਸਿੰਘ ਖ਼ਿਲਾਫ਼ ਬਲਾਤਕਾਰ ਦੇ ਦੋਸ਼ ਵੀ ਤੈਅ ਕੀਤੇ ਹਨ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Unnao rape case Delhi Court will pronounce its verdict in former BJP MLA Kuldeep Singh Sengar case on December 16