ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦੀ ਪ੍ਰਧਾਨਗੀ 'ਚ ਬੁੱਧਵਾਰ ਨੂੰ ਹੋਈ ਮੰਤਰੀ ਮੰਡਲ ਦੀ ਬੈਠਕ ਵਿੱਚ ਸੁੰਨੀ ਵਕਫ਼ ਬੋਰਡ ਨੂੰ ਅਯੁੱਧਿਆ ਦੇ ਰੌਨਾਹੀ 'ਚ 5 ਏਕੜ ਜ਼ਮੀਨ ਦੇਣ ਦੇ ਦੇ ਫੈਸਲੇ ਨੂੰ ਹਰੀ ਝੰਡੀ ਦੇ ਦਿੱਤੀ ਗਈ।
ਅਯੁੱਧਿਆ 'ਚ ਰਾਮ ਮੰਦਰ ਦੀ ਉਸਾਰੀ ਲਈ ਟਰੱਸਟ ਬਣਾਉਣ ਦੇ ਐਲਾਨ ਦੇ ਨਾਲ ਯੋਗੀ ਅਦਿੱਤਿਆਨਾਥ ਸਰਕਾਰ ਨੇ ਮਸਜਿਦ ਲਈ 5 ਏਕੜ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਸੀ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਆਪਸੀ ਸਹਿਮਤੀ ਨਾਲ ਸੁੰਨੀ ਵਕਫ਼ ਬੋਰਡ ਨੂੰ 5 ਏਕੜ ਜ਼ਮੀਨ ਦੇਣ।
ਇਸ ਦੇ ਨਾਲ ਹੀ ਅੱਜ ਸਵੇਰੇ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ 'ਚ ਰਾਮ ਮੰਦਰ ਬਣਾਉਣ ਵਾਲੇ ਟਰੱਸਟ ਦਾ ਐਲਾਨ ਕੀਤਾ। ਕੇਂਦਰੀ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਪੀਐਮ ਨਰਿੰਦਰ ਮੋਦੀ ਨੇ ਲੋਕ ਸਭਾ 'ਚ ਦੱਸਿਆ ਕਿ ਰਾਮ ਮੰਦਰ ਦੀ ਉਸਾਰੀ ਵਾਲੇ ਟਰੱਸਟ ਦਾ ਨਾਮ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਹੋਵੇਗਾ। ਇਹ ਟਰੱਸਟ ਮੰਦਰ ਦੀ ਉਸਾਰੀ ਲਈ ਪੂਰੀ ਤਰ੍ਹਾਂ ਸੁਤੰਤਰ ਹੋਵੇਗਾ।
श्री राम जन्मभूमि तीर्थ क्षेत्र ट्रस्ट में 15 ट्रस्टी होंगे जिसमें से एक ट्रस्टी हमेशा दलित समाज से रहेगा। सामाजिक सौहार्द को मजबूत करने वाले ऐसे अभूतपूर्व निर्णय के लिए मैं प्रधानमंत्री श्री @narendramodi जी को अनेक अनेक बधाई देता हूँ।
— Amit Shah (@AmitShah) February 5, 2020
ਟਰੱਸਟ 'ਚ 15 ਮੈਂਬਰ ਹੋਣਗੇ ਸ਼ਾਮਿਲ : ਅਮਿਤ ਸ਼ਾਹ
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕੀਤਾ ਕਿ ਸ੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ 'ਚ 15 ਮੈਂਬਰ ਹੋਣਗੇ, ਜਿਨ੍ਹਾਂ ਵਿਚੋਂ ਇੱਕ ਟਰੱਸਟੀ ਹਮੇਸ਼ਾ ਦਲਿਤ ਭਾਈਚਾਰੇ ਦਾ ਹੋਵੇਗਾ। ਇਸ 'ਚ ਕੋਈ ਸਿਆਸੀ ਨੁਮਾਇੰਦਾ ਸ਼ਾਮਿਲ ਨਹੀਂ ਹੋਵੇਗਾ। ਉਨ੍ਹਾਂ ਨੇ ਇਸ ਟਰੱਸਟ ਦਾ ਐਲਾਨ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ।