ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਨੌਜਵਾਨ ਨੂੰ Tik Tok ਵੀਡੀਓ ਬਣਾਉਣੀ ਪਈ ਮਹਿੰਗੀ, ਪੁਲਿਸ ਨੇ ਕੀਤਾ ਗ੍ਰਿਫਤਾਰ

ਉੱਤਰ ਪ੍ਰਦੇਸ਼ 'ਚ ਦੇਸੀ ਪਿਸਤੌਲ ਨਾਲ ਗੋਲੀਬਾਰੀ ਕਰਨ ਦੀ ਇੱਕ ਵੀਡੀਓ ਟਿਕਟੋਕ 'ਤੇ ਵਾਇਰਲ ਹੋਣ ਮਗਰੋਂ ਪੁਲਿਸ ਨੇ ਸਖ਼ਤ ਕਾਰਵਾਈ ਕੀਤੀ ਹੈ। ਵੀਡੀਓ ਵਾਇਰਲ ਹੋਣ 'ਤੇ ਪੁਲਿਸ ਨੂੰ ਇਸ ਗੱਲ ਦੀ ਜਾਣਕਾਰੀ ਮਿਲੀ। ਇਸ ਤੋਂ ਬਾਅਦ ਪੁਲਿਸ ਨੇ ਕਾਰਵਾਈ ਕਰਦਿਆਂ ਵੀਡੀਓ ਬਣਾਉਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ, ਜਦਕਿ ਉਸ ਦੇ ਸਾਥੀ ਦੀ ਭਾਲ ਕੀਤੀ ਜਾ ਰਹੀ ਹੈ। 
 

 

ਮਾਮਲਾ ਹਾਪੁੜ ਜ਼ਿਲ੍ਹੇ ਦਾ ਹੈ। ਜ਼ਿਲ੍ਹੇ ਦੇ ਐਸ.ਪੀ. ਸੰਜੀਵ ਸੁਮਨ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਪਤਾ ਲੱਗਿਆ ਹੈ ਕਿ ਵੀਡੀਓ ਦਿੱਲੀ 'ਚ ਬਣਾਈ ਗਈ ਸੀ। ਵੀਡੀਓ 'ਚ ਨਜ਼ਰ ਆਉਣ ਵਾਲੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਵੀਡੀਓ 'ਚ ਵਿਖਾਈ ਦੇ ਰਹੇ ਦੂਜੇ ਨੌਜਵਾਨ ਨੂੰ ਗ੍ਰਿਫਤਾਰ ਕਰਨ ਲਈ ਕੋਸ਼ਿਸ਼ ਜਾਰੀ ਹੈ।
 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਗੋਰਖਪੁਰ 'ਚ ਵੀ ਪੁਲਿਸ ਨੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ। ਉਸ ਨੇ ਵਿਆਹ ਟੁੱਟਣ 'ਤੇ ਲੜਕੀ ਦੀ ਵੀਡੀਓ ਬਣਾ ਕੇ ਵਾਇਰਲ ਕਰ ਦਿੱਤੀ ਸੀ। ਦਰਅਸਲ ਵਿਆਹ ਤੈਅ ਹੋਣ ਤੋਂ ਬਾਅਦ ਲੜਕੀ ਵਾਲਿਆਂ ਨੂੰ ਪਤਾ ਲੱਗਿਆ ਕਿ ਲੜਕਾ ਸ਼ਰਾਬੀ ਹੈ। ਇਸੇ ਕਾਰਨ ਉਨ੍ਹਾਂ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:UP Police arrested a person after a Tik Tok video showing him firing from a country made pistol went viral