ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਗੋਆ, ਕਰਨਾਟਕ ਸੰਕਟ ਨੂੰ ਲੈ ਕੇ ਸੋਨੀਆ ਅਤੇ ਰਾਹੁਲ ਦਾ ਸੰਸਦ ਦੇ ਬਾਹਰ ਪ੍ਰਦਰਸ਼ਨ

ਕਰਨਾਟਕ ਅਤੇ ਗੋਆ ਵਿੱਚ ਕਾਂਗਰਸ ਪਾਰਟੀ ਦੇ ਸਾਹਮਣੇ ਜੋ ਰਾਜਨੀਤਿਕ ਸੰਕਟ ਪੈਦਾ ਹੋਇਆ ਹੈ, ਉਸ ਨੂੰ ਲੈ ਕੇ ਕਾਂਗਰਸ ਦੇ ਸੰਸਦਾਂ ਨੇ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਵਿਰੁਧ ਵੀਰਵਾਰ ਨੂੰ ਸੰਸਦ ਕੰਪਲੈਕਸ ਵਿੱਚ ਪ੍ਰਦਰਸ਼ਨ ਕੀਤਾ।

 

ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਆਨੰਦ ਸ਼ਰਮਾ ਸਣੇ ਕਾਂਗਰਸ ਦੇ ਵੱਡੇ ਨੇਤਾਵਾਂ ਨੇ ਸੰਸਦ ਕੰਪਲੈਕਸ ਵਿੱਚ ਗਾਂਧੀ ਜੀ ਦੀ ਮੂਰਤੀ ਕੋਲ ਪ੍ਰਦਰਸ਼ਨ ਕੀਤਾ ਅਤੇ ਨਾਹਰੇ ਲਗਾਏ। ਉਨ੍ਹਾਂ ਦੇ ਹੱਥ ਵਿੱਚ ਪੋਸਟਰ ਵੀ ਸੀ ਜਿਨ੍ਹਾਂ ਉੱਤੇ ਲਿਖਿਆ ਸੀ - ਲੋਕਤੰਤਰ ਬਚਾਓ।

 

ਕਾਂਗਰਸ ਦੇ ਜ਼ਿਆਦਾਤਰ ਵਿਧਾਇਕਾਂ ਦੀ ਵਿਧਾਨ ਸਭਾ ਤੋਂ ਅਸਤੀਫ਼ਾ ਦੇਣ ਅਤੇ ਸਰਕਾਰ ਨੂੰ  ਸੁੱਟਣ ਦੀ ਧਮਕੀ ਤੋਂ ਬਾਅਦ ਕਰਨਾਟਕ ਵਿੱਚ ਕਾਂਗਰਸ-ਜੇਡੀਐਸ ਦੇ ਗੱਠਜੋੜ ਵਾਲੀ ਸਰਕਾਰ ਸੰਕਟ ਵਿੱਚ ਆ ਗਈ ਹੈ। 

 

ਭਾਰਤੀ ਜਨਤਾ ਪਾਰਟੀ ਨੇ ਇਹ ਦਾਅਵਾ ਕੀਤਾ ਹੈ ਕਿ ਕਰਨਾਟਕ ਸਰਕਾਰ ਘੱਟ ਗਿਣਤੀ ਵਿੱਚ ਆ ਗਈ ਹੈ ਅਤੇ ਮੁੱਖ ਮੰਤਰੀ ਐਚਡੀ ਕੁਮਾਰਸਵਾਮੀ ਤੋਂ ਅਸਤੀਫੇ ਦੀ ਮੰਗ ਕੀਤੀ ਹੈ।

 

ਜਦਕਿ, ਗੋਆ 'ਚ ਬੁੱਧਵਾਰ ਨੂੰ ਕਾਂਗਰਸ ਨੂੰ ਉਸ ਸਮੇਂ ਵੱਡੀ ਝਟਕਾ ਲੱਗਿਆ ਜਦੋਂ ਉਸ ਦੇ 15 'ਚੋਂ 10 ਵਿਧਾਇਕਾਂ ਨੇ ਪਾਰਟੀ ਛੱਡਦੇ ਹੋਏ ਬੀਜੇਪੀ ਦਾ ਪੱਲਾ ਫੜ ਲਿਆ। ਕਾਂਗਰਸੀ ਲੀਡਰਾਂ ਨੇ ਭਗਵਾ ਪਾਰਟੀ ਉੱਤੇ ਦੋਵਾਂ ਹੀ ਸੂਬਿਆਂ ਵਿੱਚ ਉਨ੍ਹਾਂ ਨੇ ਵਿਧਾਇਕਾਂ ਦੇ ਜਾਣ ਪਿੱਛੇ ਉਸ ਦਾ ਹੱਥ ਦੱਸਿਆ।
 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:UPA Chief Sonia and Rahul Gandhi protest outside Parliament over crisis in Goa Karnataka