ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਇਲਾਹਾਬਾਦ HC ਦਾ ਫ਼ੈਸਲਾ ਬਦਲ ਕੇ SC ਨੇ UP TET ਦੇ ਇੱਕ ਲੱਖ ਤੋਂ ਜ਼ਿਆਦਾ ਅਧਿਆਪਕਾਂ ਨੂੰ ਦਿੱਤੀ ਵੱਡੀ ਰਾਹਤ

ਇਲਾਹਾਬਾਦ ਹਾਈ ਕੋਰਟ ਦੇ ਹੁਕਮ ਨੂੰ ਬਦਲ ਕੇ ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਉੱਤਰ ਪ੍ਰਦੇਸ਼ ਦੇ ਇਕ ਲੱਖ ਤੋਂ ਜ਼ਿਆਦਾ ਸਹਾਇਕ ਅਧਿਆਪਕਾਂ ਨੂੰ ਵੱਡੀ ਰਾਹਤ ਦਿੱਤੀ ਹੈ।

 

ਇਲਾਹਾਬਾਦ ਹਾਈ ਕੋਰਟ ਨੇ ਕਿਹਾ ਸੀ ਕਿ ਜਿਨ੍ਹਾਂ ਲੋਕਾਂ ਦਾ UPTET ਨਤੀਜਾ ਪਹਿਲਾਂ ਆਇਆ ਅਤੇ ਬੀਐੱਡ ਜਾਂ ਬੀਟੀਸੀ ਦਾ ਨਤੀਜਾ ਬਾਅਦ ਵਿੱਚ ਆਇਆ ਸੀ, ਉਨ੍ਹਾਂ ਦਾ TET ਸਰਟੀਫ਼ਿਕੇਟ ਨੂੰ ਸਹੀ ਨਹੀਂ ਮੰਨਿਆ ਜਾਵੇਗਾ।

ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਬਦਲ ਦਿੱਤਾ ਹੈ। ਸੁਪਰੀਮ ਕੋਰਟ ਇਹ ਫ਼ੈਸਲਾ 2011 ਅਤੇ ਉਸ ਤੋਂ ਬਾਅਦ ਯੂਪੀ ਵਿੱਚ ਹੋਈਆਂ ਸਾਰੀਆਂ ਟੀਈਟੀ ਪ੍ਰੀਖਿਆਵਾਂ ਅਤੇ ਨਿਯੁਕਤੀਆਂ ਉੱਤੇ ਲਾਗੂ ਹੁੰਦਾ ਹੈ।

 

ਦੱਸਣਯੋਗ ਹੈ ਕਿ ਹਾਈ ਕੋਰਟ ਦੇ ਹੁਕਮ ਤੋਂ ਬਾਅਦ ਲਗਭਗ ਇਕ ਲੱਖ ਤੋਂ ਜ਼ਿਆਦਾ ਸਹਾਇਕ ਅਧਿਆਪਕਾਂ ਦੀ ਨੌਕਰੀ ਉੱਤੇ ਤਲਵਾਰ ਲਟਕ ਰਹੀ, ਪਰ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਮੰਗਲਵਾਰ ਨੂੰ ਇਨ੍ਹਾਂ ਅਧਿਆਪਕਾਂ ਨੇ ਰਾਹਤ ਦਾ ਸਾਹ ਲਿਆ ਹੈ।

 

ਸੁਪਰੀਮ ਕੋਰਟ ਦੇ ਇਸ ਫ਼ੈਸਲੇ ਨਾਲ ਸਰਕਾਰੀ ਪ੍ਰਾਇਮਰੀ ਤੇ ਉੱਚ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ ਅਤੇ 2012 ਤੋਂ 2018 ਦੇ ਵਿਚਾਲੇ ਨਿਯੁਕਤ ਇਕ ਲੱਖ ਤੋਂ ਜ਼ਿਆਦਾ ਉਨ੍ਹਾਂ ਅਧਿਆਪਕਾਂ ਨੂੰ ਰਾਹਤ ਮਿਲੀ ਹੈ ਜੋ ਹਾਈ ਕੋਰਟ ਦੇ ਹੁਕਮ ਨਾਲ ਪ੍ਰਭਾਵਤ ਹੋ ਰਹੇ ਸਨ।

 

30 ਮਈ, 2018 ਨੂੰ ਇਲਾਹਾਬਾਦ ਹਾਈ ਕੋਰਟ ਨੇ ਦਿੱਤਾ ਸੀ ਹੁਕਮ

 

ਦਰਅਸਲ, ਇਲਾਹਾਬਾਦ ਹਾਈ ਕੋਰਟ ਨੇ 30 ਮਈ ਦੇ ਆਪਣੇ ਹੁਕਮ ਵਿੱਚ ਬੇਸਿਕ ਸਿੱਖਿਆ ਅਫ਼ਸਰਾਂ ਨੂੰ ਕਿਹਾ ਸੀ ਕਿ ਜਿਹੜੇ ਅਧਿਆਪਕਾਂ ਦੇ ਟ੍ਰੇਨਿੰਗ ਨਤੀਜੇ ਉਨ੍ਹਾਂ ਦੇ TET ਨਤੀਜੇ ਤੋਂ ਬਾਅਦ ਆਇਆ ਹੈ, ਉਨ੍ਹਾਂ ਦੀ ਚੋਣ ਰੱਦ ਕਰ ਦਿੱਤੀ ਜਾਵੇ। ਹਾਲਾਂਕਿ, ਇਸ ਮਸਲੇ ਉੱਤੇ ਹੁਣ ਤੱਕ ਸਰਕਾਰ ਨੇ ਆਪਣਾ ਰੁਖ਼ ਸਪੱਸ਼ਟ ਨਹੀਂ ਕੀਤਾ ਹੈ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:UPTET: Supreme court give relief to more than one lakh assistant teachers of UP TET