ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅੱਤਵਾਦ ਫੈਲਾਉਣ ਵਾਲਿਆਂ ਨੂੰ ਵੱਡੀ ਕੀਮਤ ਚੁਕਾਉਣੀ ਪਵੇਗੀ : ਟਰੰਪ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੁਜਰਾਤ ਦੇ ਮੋਟੇਰਾ ਸਟੇਡੀਅਮ 'ਚ ਸੰਬੋਧਤ ਕਰਦਿਆਂ ਕਿਹਾ ਕਿ ਅਸੀ ਅੱਤਵਾਦ ਵਿਰੁੱਧ ਸਖ਼ਤ ਕਦਮ ਚੁੱਕ ਰਹੇ ਹਾਂ। ਪਾਕਿਸਤਾਨ ਨੂੰ ਅੱਤਵਾਦ ਵਿਰੁੱਧ ਸਖਤ ਐਕਸ਼ਨ ਲੈਣ ਪਵੇਗਾ। ਹਰੇਕ ਦੇਸ਼ ਨੂੰ ਆਪਣੀ ਸੁਰੱਖਿਆ ਕਰਨ ਦਾ ਅਧਿਕਾਰ ਹੈ। 
 

ਅਮਰੀਕੀ ਰਾਸ਼ਟਰਪਤੀ ਨੇ ਕਿਹਾ ਕਿ ਸਾਡੇ ਦੇਸ਼ ਇਸਲਾਮਿਕ ਅੱਤਵਾਦ ਦਾ ਸ਼ਿਕਾਰ ਹੋ ਰਹੇ ਹਨ, ਜਿਸ ਵਿਰੁੱਧ ਅਸੀਂ ਲੜਾਈ ਲੜੀ ਹੈ। ਅਮਰੀਕਾ ਨੇ ਆਪਣੀ ਕਾਰਵਾਈ ਕਰਦਿਆਂ ਆਈਐਸਆਈਐਸ ਦਾ ਅੰਤ ਕੀਤਾ ਅਤੇ ਅਲ-ਬਗਦਾਦੀ ਨੂੰ ਮਾਰ ਮੁਕਾਇਆ। 
 

 

ਟਰੰਪ ਦੇ ਕਿਹਾ, "ਅਮਰੀਕਾ ਦੀਆਂ ਸਰਹੱਦਾਂ ਹਮੇਸ਼ਾ ਅੱਤਵਾਦ ਲਈ ਬੰਦ ਰਹਿਣਗੀਆਂ। ਇਸ ਲਈ ਅਸੀਂ ਅਮਰੀਕਾ ਵਿੱਚ ਐਂਟਰੀ ਦੇ ਨਿਯਮ ਸਖਤ ਬਣਾਏ ਹਨ। ਜਿਹੜਾ ਵੀ ਅੱਤਵਾਦ ਫੈਲਾਉਣ ਦੇ ਇਰਾਦੇ ਨਾਲ ਅਮਰੀਕਾ ਆਵੇਗਾ, ਉਸ ਨੂੰ ਵੱਡੀ ਕੀਮਤ ਚੁਕਾਉਣੀ ਪਵੇਗੀ। ਹਰ ਦੇਸ਼ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਚਾਹੁੰਦਾ ਹੈ। ਇੱਥੇ ਅਮਰੀਕਾ ਅਤੇ ਭਾਰਤ ਆਪੋ-ਆਪਣੀਆਂ ਵਿਚਾਰਧਾਰਾਵਾਂ ਨਾਲ ਮਿਲ ਕੇ ਕੰਮ ਕਰ ਸਕਦੇ ਹਨ। ਅਸੀਂ ਪਾਕਿਸਤਾਨ 'ਤੇ ਦਬਾਅ ਬਣਾਇਆ ਹੈ ਅਤੇ ਉਸ ਨੂੰ ਸਰਹੱਦ ਪਾਰ ਅੱਤਵਾਦ ਖਤਮ ਕਰਨ ਲਈ ਕਿਹਾ ਹੈ। ਸਾਡੇ ਪਾਕਿਸਤਾਨ ਨਾਲ ਚੰਗੇ ਸਬੰਧ ਹਨ। ਅਸੀਂ ਚੰਗੇ ਨਤੀਜਿਆਂ ਦੀ ਉਮੀਦ ਕਰ ਰਹੇ ਹਾਂ। ਉਮੀਦ ਹੈ ਕਿ ਇਸ ਨਾਲ ਦੱਖਣੀ ਏਸ਼ੀਆ ਵਿੱਚ ਸ਼ਾਂਤੀ ਦਾ ਮਾਹੌਲ ਬਣਾਉਣ 'ਚ ਮਦਦ ਮਿਲੇਗੀ।"

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US and India are committed to working together to stop terrorists Donald Trump