ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਅਮਰੀਕਾ ਵੱਲੋਂ ਭਾਰਤ–ਪਾਕਿ ਨੂੰ LoC ’ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ

ਅਮਰੀਕਾ ਵੱਲੋਂ ਭਾਰਤ–ਪਾਕਿ ਨੂੰ LoC ’ਤੇ ਸ਼ਾਂਤੀ ਬਣਾਏ ਰੱਖਣ ਦੀ ਅਪੀਲ

ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਵੱਲੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਜੰਮੂ–ਕਸ਼ਮੀਰ ਵਿੱਚ ਸਾਰੇ ਘਟਨਾਕ੍ਰਮ ਉੱਤੇ ਬਹੁਤ ਨੇੜਿਓਂ ਨਜ਼ਰ ਰੱਖ ਰਿਹਾ ਹੈ। ਇਸ ਦੇ ਨਾਲ ਹੀ ਅਮਰੀਕਾ ਨੇ ਸਾਰੀਆਂ ਧਿਰਾਂ ਨੂੰ ਕੰਟਰੋਲ ਰੇਖਾ (LoC) ਉੱਤੇ ਸ਼ਾਂਤੀ ਅਤੇ ਸਥਿਰਤਾ ਬਣਾਏ ਰੱਖਣ ਦੀ ਅਪੀਲ ਕੀਤੀ ਹੈ।

 

 

ਅਮਰੀਕੀ ਵਿਦੇਸ਼ ਮੰਰਤਾਲੇ ਦੇ ਬੁਲਾਰੇ ਮੌਰਗਨ ਓਰਟਾਗਸ ਨੇ ਪਾਕਿਸਤਾਨ ਦਾ ਨਾਂਅ ਲਏ ਬਗ਼ੈਰ ਪੀਟੀਆਈ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਕੰਟਰੋਲ ਰੇਖਾ ਉੱਤੇ ਸਭ ਧਿਰਾਂ ਨੂੰ ਸ਼ਾਂਤੀ ਤੇ ਸਥਿਰਤਾ ਕਾਇਮ ਰੱਖਣ ਦੀ ਅਪੀਲ ਕਰਦੇ ਹਾਂ।

 

 

ਜੰਮੂ–ਕਸ਼ਮੀਰ ਦਾ ਵਿਸ਼ੇਸ਼ ਰਾਜ ਦਾ ਦਰਜਾ ਖ਼ਤਮ ਕੀਤੇ ਜਾਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਅਸੀਂ ਜੰਮੂ–ਕਸ਼ਮੀਰ ਦੀਆਂ ਘਟਨਾਵਾਂ ਉੱਤੇ ਬਹੁਤ ਨੇੜਿਓਂ ਨਜ਼ਰ ਰੱਖੀ ਹੋਈ ਹੈ। ਅਸੀਂ ਜੰਮੂ–ਕਸ਼ਮੀਰ ਦੇ ਸੰਵਿਧਾਨਕ ਦਰਜੇ ਵਿੱਚ ਤਬਦੀਲੀ ਦੇ ਭਾਰਤ ਦੇ ਐਲਾਨ ਤੇ ਰਾਜ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡਣ ਦੀ ਯੋਜਨਾ ਉੱਤੇ ਗ਼ੌਰ ਕਰ ਰਹੇ ਹਾਂ।

 

 

ਉਨ੍ਹਾਂ ਕਿਹਾ ਕਿ ਜੰਮੂ–ਕਸ਼ਮੀਰ ਵਿੱਚ ਕੀਤੀ ਗਈ ਇਹ ਕਾਰਵਾਈ ਪੂਰੀ ਤਰ੍ਹਾਂ ਅੰਦਰੂਨੀ ਮਾਮਲਾ ਹੈ। ਉਂਝ ਉਨ੍ਹਾਂ ਜੰਮੂ–ਕਸ਼ਮੀਰ ਵਿੱਚ ਮਨੁੱਖੀ ਅਧਿਕਾਰਾਂ ਦੀ ਕਥਿਤ ਉਲੰਘਣਾ ਉੱਤੇ ਚਿੰਤਾ ਪ੍ਰਗਟਾਈ।

 

 

ਬੁਲਾਰੇ ਨੇ ਕਿਹਾ ਕਿ ਅਸੀਂ ਜੰਮੂ–ਕਸ਼ਮੀਰ ਵਿੱਚ ਕੁਝ ਸਿਆਸੀ ਆਗੂਆਂ ਨੂੰ ਹਿਰਾਸਤ ਵਿੱਚ ਲੈਣ ਦੀਆਂ ਖ਼ਬਰਾਂ ਤੋਂ ਫ਼ਿਕਰਮੰਦ ਹਾਂ ਤੇ ਲੋਕਾਂ ਦੇ ਅਧਿਕਾਰਾਂ ਦੇ ਸਤਿਕਾਰ ਅਤੇ ਪ੍ਰਭਾਵਿਤ ਭਾਈਚਾਰਿਆਂ ਨਾਲ ਚਰਚਾ ਦੀ ਅਪੀਲ ਕਰਦੇ ਹਾਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:US appeals India-Pak to maintain peace on LoC